Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤ ਸੰਕਲਪ ਯਾਤਰਾ ਤਹਿਤ ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਬਣਦਾ ਲਾਭ ਮੁਹੱਈਆ ਕਰਵਾਇਆ

November 17, 2023 06:08 PM
SehajTimes

ਮਾਲੇਰਕੋਟਲਾ  :- ਲੋਕ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਦੀ ਸ਼ੁਰੂਆਤ ਕੀਤੀ ਜਾ ਰਹੀਂ ਹੈ। ਜਿਸ ਦਾ ਮਨੋਰਥ ਆਮ ਲੋਕਾਂ ਤੱਕ 100ਫ਼ੀਸਦੀ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜ ਦਾ ਕਰਨਾ ਹੈ । ਇਸ ਗੱਲ ਦੀ ਜਾਣਕਾਰੀ ਉਪ ਸਕੱਤਰ,ਭਾਰਤ ਸਰਕਾਰ ਰੀਨਾ ਨਗਰ ਨੇ ਪੰਜਾਬ ਉਰਦੂ ਅਕਾਦਮੀ ਵਿਖੇ  ਵਿਕਸਤ ਭਾਰਤ ਸੰਕਲਪ ਯਾਤਰਾ ਦੇ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆ ਦਿੱਤੀ ।ਉਨ੍ਹਾਂ ਕਿਹਾ ਕਿ 26 ਜਨਵਰੀ 2024 ਤੱਕ ਚੱਲਣ ਵਾਲੀ ਇਹ ਯਾਤਰਾ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੇ ਮਕਸਦ ਨਾਲ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਬਣਦਾ ਲਾਭ 100 ਫੀਸਦੀ ਮੁਹੱਈਆ ਕਰਵਾਇਆ ਜਾ ਸਕੇ ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਗਾਏ ਗਏ ਨੋਡਲ ਅਫ਼ਸਰ ਵੱਲੋਂ  "ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ" ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ ।ਇਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਅਗੇਤੀ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।ਉਪ ਸਕੱਤਰ, ਭਾਰਤ ਸਰਕਾਰ ਨੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇ। ਲੋਕ ਭਲਾਈ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ ਤਾਂ ਜੋ ਲੋੜਵੰਦ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਨੂੰ ਉੱਚਾ ਕਰ ਸਕਣ । ਉਨ੍ਹਾਂ ਕਿਹਾ ਕਿ  ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ । ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ  ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ । ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ