Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

November 17, 2023 06:17 PM
SehajTimes

ਚੰਡੀਗੜ੍ਹ :- ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ। ਇਸ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਹਾਜ਼ਰ ਸੀ।

ਉਨ੍ਹਾਂ ਨੇ ਤੇਲੰਗਾਨਾ ਦੀਆਂ ਕੁਸ਼ਲ ਸੇਵਾ ਡਿਲੀਵਰੀ ਪ੍ਰਣਾਲੀਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਟੀਜ਼ਨ ਸਰਵਿਸ ਡਿਲੀਵਰੀ ਸੈਂਟਰ 'ਮੀਸੇਵਾ' ਤੋਂ ਆਪਣਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਤੇਲੰਗਾਨਾ ਸੂਬੇ ਦੀਆਂ ਆਈ.ਟੀ. ਪਹਿਲਕਦਮੀਆਂ, ਉਭਰਦੀਆਂ ਤਕਨੀਕਾਂ, ਡਾਟਾ ਸੈਂਟਰ ਦੇ ਸੰਚਾਲਨ ਅਤੇ ਏ.ਆਈ./ਐਮ.ਐਲ./ਬਲੌਕ ਚੇਨ, ਬਿੱਗ ਡਾਟਾ ਨੂੰ ਲਾਗੂ ਕਰਨ ਅਤੇ ਉਹਨਾਂ ਦੇ ਵਿਹਾਰਕ ਅਮਲਾਂ ਦੀ ਬਾਰੀਕੀ ਨਾਲ ਘੋਖ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਤੇਲੰਗਾਨਾ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਵਰਤੀਆਂ ਗਈਆਂ ਰਣਨੀਤੀਆਂ ਬਾਰੇ ਘੋਖ ਕੀਤੀ ਅਤੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਲਈ ਸਥਾਪਿਤ ਨੀਤੀਆਂ ਅਤੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕੀਤਾ।

ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਹੋਰ ਜਾਣਕਾਰੀ ਲੈਣ ਲਈ ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਹੈਦਰਾਬਾਦ ਪੁਲਿਸ ਨਾਗਰਿਕਾਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਤਕਨਾਲੋਜੀ ਦੀ ਵਰਤੋਂ ਕਰਦੀ ਹੈ। ਪੰਜਾਬ ਵਿੱਚ ਆਈ.ਟੀ. ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ, ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਟੈਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਆਦਿ ਵਰਗੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਸੂਬੇ ਵਿੱਚ ਆਪਣੀ ਯੂਨਿਟਾਂ ਸਥਾਪਤ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਸਬੰਧੀ ਪੰਜਾਬ ਸਰਕਾਰ ਦੀ ਲਈ ਅਟੱਲ ਵਚਨਬੱਧਤਾ ਨੂੰ ਦਹੁਰਾਇਆ ਜੋ ਆਈ.ਟੀ. ਕਾਰੋਬਾਰਾਂ ਦੇ ਵਿਕਾਸ ਅਤੇ ਸਫ਼ਲਤਾ ਲਈ ਲਾਹੇਬੰਦ ਹੈ। ਵਫ਼ਦ ਨੇ ਅੱਜ ਆਪਣਾ ਦੌਰਾ ਸਮਾਪਤ ਕਰਕੇ ਪੰਜਾਬ ਵਿੱਚ ਆਈ.ਟੀ. ਖੇਤਰ ਦੇ ਵਿਕਾਸ, ਨਵੀਨਤਮ ਖੋਜਾਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਲਈ ਸਿਫ਼ਾਰਸ਼ਾਂ ਦੀ ਰੂਪ ਰੇਖਾ ਦਰਸਾਉਂਦੀ ਵਿਆਪਕ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਪੇਸ਼ ਕਰਨ ਲਈ ਤਿਆਰ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤੇਲੰਗਾਨਾ ਆਈ.ਟੀ. ਅਤੇ ਨਵੀਨਤਮ ਖੋਜਾਂ ਵਿੱਚ ਮੋਹਰੀ ਹੈ ਅਤੇ ਅਸੀਂ ਇਸ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ।  ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਮੰਤਵ ਲਈ ਅਸੀਂ ਤਕਨਾਲੋਜੀ ਦੀ ਵਰਤੋਂ ਕਰਾਂਗੇ। 

ਸ੍ਰੀ ਅਮਨ ਅਰੋੜਾ ਨੇ ਤੇਲੰਗਾਨਾ ਸਰਕਾਰ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਘੋਖ ਕੀਤੀ। ਕੈਬਨਿਟ ਮੰਤਰੀ ਨੇ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਜਿਵੇਂ ਵੀ-ਹੱਬ, ਟੀ-ਹੱਬ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ। ਮੰਤਰੀ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਅਤੇ ਉਦਯੋਗ ਪੱਖੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਸਥਾਨ ਹੈ। ਪੰਜਾਬ ਵਿੱਚ ਹੁਨਰਮੰਦ ਨੌਜਵਾਨ ਤੇ ਉਦਯੋਗ ਪੱਖੀ ਸਰਕਾਰ ਹੈ ਅਤੇ ਪੰਜਾਬ ਦੀ ਆਰਥਿਕਤਾ ਵੀ ਉਚਾਈਆਂ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਟਾਰਟਅੱਪਸ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਸਾਡੀ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੇ ਹਨ।

ਜਲਵਾਯੂ ਪਰਿਵਰਤਨ ਗੰਭੀਰਤਾ ਨੂੰ ਉਜਾਗਰ ਕਰਦਿਆਂ, ਪ੍ਰਸ਼ਾਸ਼ਨਿਕ ਸੁਧਾਰ ਮੰਤਰੀ ਅਤੇ ਉਨ੍ਹਾਂ ਦੇ ਵਫ਼ਦ ਨੇ ਜਲਵਾਯੂ ਪਰਿਵਰਤਨ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸੰਭਾਵੀ ਸਹਿਯੋਗ ਦੀ ਪੜਚੋਲ ਕਰਨ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਹੈਦਰਾਬਾਦ ਕੈਂਪਸ ਦਾ ਦੌਰਾ ਕੀਤਾ। ਉਹਨਾਂ ਨੇ ਡਾਟਾ ਪੋਰਟਲ ਅਤੇ ਹੋਰ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ ਜੋ ਪੰਜਾਬ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਅਤੇ ਜਲਵਾਯੂ ਪਰਿਵਰਤਨ ਸਬੰਧੀ ਮੁੱਦਿਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋ ਸਕਦੇ ਹਨ। ਹੈਦਰਾਬਾਦ ਦਾ ਦੌਰਾ ਕਰਨ ਵਾਲੇ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੀਨੀਅਰ ਮੈਨੇਜਰ ਪ੍ਰਸ਼ਾਸ਼ਕੀ ਸੁਧਾਰ ਸ੍ਰੀ ਮਨੂਜ ਸਿਆਲ, ਜਨਰਲ ਮੈਨੇਜਰ ਸ੍ਰੀ ਵਿਨੇਸ਼ ਗੌਤਮ, ਜਨਰਲ ਮੈਨੇਜਰ ਸ੍ਰੀ ਚਰਨਜੀਤ ਸਿੰਘ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਦੀਪਇੰਦਰ ਢਿੱਲੋਂ, ਐਸ.ਟੀ.ਪੀ.ਆਈ. ਮੁਹਾਲੀ ਦੇ ਡਾਇਰੈਕਟਰ ਸ੍ਰੀ ਅਜੈ ਸ੍ਰੀਵਾਸਤਵਾ ਸ਼ਾਮਲ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ