Wednesday, September 17, 2025

Malwa

ਰਿਪੁਦਮਨ ਕਾਲਜ ਨਾਭਾ (Ripudaman College Nabha) 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (Shri Guru Teg Bahadur Sahib ji) ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਮੁਕਾਬਲੇ ਕਰਵਾਏ

April 09, 2021 04:48 PM
SS Malhotra

ਨਾਭਾ : ਪੰਜਾਬ ਸਰਕਾਰ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ (Shri Guru Teg Bahadur Sahib ji) ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ (Ripudaman College Nabha) ਦੇ ਇਤਿਹਾਸ ਵਿਭਾਗ ਵੱਲੋਂ ਆਨ ਲਾਇਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਲੇਖ ਲਿਖੇ ਗਏ।
ਇਸ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਬੀ.ਏ. ਭਾਗ ਦੂਜਾ ਦੀ ਗਾਗੀ, ਦੂਜੇ  ਸਥਾਨ 'ਤੇ ਬੀ.ਏ. ਭਾਗ ਤੀਜਾ ਦੀ ਸਰਬਜੀਤ ਕੌਰ, ਤੀਜੇ ਯਥਾਨ 'ਤੇ ਬੀ.ਏ. ਭਾਗ ਤੀਜਾ ਦੀ ਅੰਜਲੀ ਰਹੀ। ਇਤਿਹਾਸ ਵਿਭਾਗ ਦੇ ਪ੍ਰੋਫੈਸਰ ਅਮਰਿੰਦਰ ਸਿੰਘ ਨੇ ਇਸ ਮੁਕਾਬਲੇ ਦੀ ਦੇਖ-ਰੇਖ ਕਰਦਿਆਂ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਕਾਲਜ ਪ੍ਰਿੰਸੀਪਲ ਪ੍ਰੋ. ਤਰਸੇਮ ਗਰਗ ਨੇ ਕਿਹਾ ਕਿ ਭਵਿੱਖ 'ਚ ਵੀ ਅਜਿਹੇ ਹੋਰ ਮੁਕਾਬਲੇ ਤੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਕਿ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਅਤੇ ਪੰਜਾਬ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਤਿਹਾਸ ਵਿਭਾਗ ਦੇ ਪ੍ਰਾਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਵੀ ਪ੍ਰੇਰਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਜੁਲਾਈ 2021 ਤੱਕ 400 ਫ਼ਲਦਾਰ ਤੇ ਛਾਂਦਾਰ ਬੂਟੇ ਲਾਏ ਜਾਣਗੇ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ