Monday, June 16, 2025

Malwa

ਕੌਮੀ ਲੋਕ ਅਦਾਲਤ ਲੱਗੇਗੀ 09 ਦਸੰਬਰ ਨੂੰ

November 18, 2023 03:54 PM
SehajTimes
 
ਫ਼ਤਹਿਗੜ੍ਹ ਸਾਹਿਬ :- ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 09 ਦਸੰਬਰ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।
  ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ।
   ਸ੍ਰੀ ਅਰੁਣ ਗੁਪਤਾ ਨੇ ਅੱਗੇ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ