Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ - ਹਰਭਜਨ ਸਿੰਘ ਮਹਿਮੀ

November 18, 2023 04:03 PM
SehajTimes
ਫ਼ਤਹਿਗੜ੍ਹ ਸਾਹਿਬ :- ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਅਮਲੋਹ, ਨਾਭਾ ਚੌਂਕ ਵਿਖੇ ਵਿਖੇ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆ ਹੋਇਆ ਸ਼੍ਰੀ ਹਰਭਜਨ ਸਿੰਘ ਮਹਿਮੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ।ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ। ਇਸ ਦੇ ਨਾਲ ਹੀ ਸਕੂਲੀ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਬੱਚਿਆਂ ਨੂੰ ਆਟੋ ਵਿੱਚ ਸਕੂਲ ਭੇਜਿਆ ਜਾਂਦਾ ਹੈ। ਆਟੋ ਚਾਲਕ ਨੂੰ ਹਦਾਇਤ ਕੀਤੀ ਕਿ ਉਹ ਧਿਆਨ ਰੱਖਣ ਆਟੋ ਵਿੱਚ 6 ਤੋਂ ਵੱਧ ਬੱਚੇ ਨਾ ਬੈਠੇ ਹੋਣ। ਇਸ ਦੇ ਨਾਲ ਬੱਚਿਆਂ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹਨਾਂ ਨੂੰ ਸਕੂਟਰੀ/ਮੋਟਰ ਸਾਈਕਲ ਜਾਂ ਫਿਰ ਬੁਲੇਟ ਤੇ ਸਕੂਲ ਨਾ ਭੇਜਿਆ ਜਾਵੇ। ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। ਜਿਸ ਕਾਰਨ 13 ਸਕੂਲੀ ਬੱਸਾਂ ਅਤੇ 2 ਸਕੂਲੀ ਬੱਚਿਆਂ ਨੂੰ ਲੈ ਕੇ ਜਾਣ ਵਾਲੇ ਓਵਰਲੋਡ ਆਟੋ ਦੇ ਚਲਾਨ ਕੱਟੇ ਗਏ। ਉਹਨਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਇਸ ਮੌਕੇ ਤਹਿਸੀਲਦਾਰ ਦਿਵਿਆ ਸਿੰਗਲਾ, ਗਗਨਦੀਪ ਸਿੰਘ ਪੁਲਿਸ ਵਿਭਾਗ, ਜਰਨੈਲ ਸਿੰਘ ਬੀ.ਪੀ.ਈ.ਓ ਸਿੱਖਿਆ ਵਿਭਾਗ, ਸੁਰੱਖਿਆ ਅਫਸਰ (ਐਨ.ਆਈ.ਸੀ) ਨੇਹਾ ਸਿੰਗਲਾ, ਅਤੇ ਅਨਿਲ ਕੁਮਾਰ ਕਾਊਂਸਲਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਹਾਜਰ ਸਨ।
 
 
 
 
 
 
 

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ