Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਮਾਣਾ ਤੇ ਸਨੌਰ 'ਚ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

November 20, 2023 01:08 PM
SehajTimes
ਪੰਜਾਬ ਨੂੰ ਪਹਿਲੀ ਵਾਰ ਮਿਲੀ ਕੱਟੜ ਇਮਾਨਦਾਰ ਸਰਕਾਰ: ਚੇਤਨ ਸਿੰਘ ਜੌੜਾਮਾਜਰਾ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਨੌਰ ਹਲਕੇ ਦੀਆਂ ਸੜਕਾਂ ਸਮੇਤ ਹੋਰ ਮੰਗਾਂ ਮੰਣਨ ਲਈ ਕੀਤਾ ਧੰਨਵਾਦ
 
ਪਟਿਆਲਾ :- ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਮਾਣਾ ਅਤੇ ਸਨੌਰ ਵਿਖੇ 21 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਸੜਕਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਹੈ। ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਵੱਲੋਂ ਹਲਕਾ ਸਮਾਣਾ ਦੇ ਇਤਿਹਾਸਕ ਪਿੰਡ ਕਰਹਾਲੀ ਸਾਹਿਬ ਵਿਖੇ 11.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 13.80 ਕਿਲੋਮੀਟਰ ਪਟਿਆਲਾ ਤੋਂ ਸਮਾਣਾ-ਗੂਹਲਾ ਚੀਕਾ ਰੋਡ ਵਾਇਆ ਡਕਾਲਾ, ਕਰਹਾਲੀ ਸਾਹਿਬ, ਖੇੜਕੀ, ਨਿਜਾਮਨੀਵਾਲਾ ਤੇ ਕਮਾਲਪੁਰ ਸੜਕ ਅਤੇ ਹਲਕਾ ਸਨੌਰ ਦੇ ਜੌੜੀਆਂ ਸੜਕਾਂ ਵਿਖੇ 19.29 ਕਰੋੜ ਰੁਪਏ ਦੀ ਲਾਗਤ ਨਾਲ 23 ਕਿਲੋਮੀਟਰ ਲੰਬੀ ਪਟਿਆਲਾ-ਗੂਹਲਾ-ਚੀਕਾ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।ਹਰਭਜਨ ਸਿੰਘ ਈਟੀਓ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਸੜਕਾਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪਵਿੱਤਰ ਧਰਤੀ ਇਤਿਹਾਸਕ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਪੰਜਾਬ ਦੇ ਹਰਿਆਣਾ ਤੇ ਦਿੱਲੀ ਜਾਣ ਵਾਲੇ ਰਾਹਗੀਰਾਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਤੇ ਦੇਖ-ਰੇਖ ਲਈ 5 ਸਾਲ ਵਾਸਤੇ ਠੇਕੇਦਾਰ ਨੂੰ ਪਾਬੰਦ ਕੀਤਾ ਗਿਆ ਹੈ।ਕਰਹਾਲੀ ਸਾਹਿਬ ਤੇ ਜੌੜੀਆਂ ਸੜਕਾਂ ਵਿਖੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਕਮਿਸ਼ਨ ਉਤੇ ਨਹੀਂ ਬਲਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਆਪਣੇ ਵਿਭਾਗਾਂ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਕਮਿਸ਼ਨ ਖਾਣ ਦੇ ਚੱਕਰਾਂ ਕਰਕੇ 2015 ਤੋਂ ਬੰਦ ਪਈ ਬਿਜਲੀ ਮਹਿਕਮੇ ਦੀ ਝਾਰਖੰਡ ਵਿਖੇ ਪਛਵਾੜਾ ਕੋਲਾ ਖਾਣ ਅਕਤੂਬਰ 2022 'ਚ ਚਲਾ ਕੇ ਪੰਜਾਬ ਦਾ 1500 ਕਰੋੜ ਰੁਪਏ ਸਾਲਾਨਾ ਬਚਾਇਆ ਗਿਆ ਹੈ। ਜਦਕਿ ਲੋਕ ਨਿਰਮਾਣ ਵਿਭਾਗ ਵਿੱਚ 55 ਸੜਕਾਂ ਬਣਾਉਣ ਵਿੱਚੋਂ ਹੀ 72 ਕਰੋੜ ਰੁਪਏ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਵਿੱਚੋਂ ਹੀ 6 ਕਰੋੜ ਰੁਪਏ ਬਚਾਏ ਗਏ ਹਨ।
 
 
ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਰਕਾਰ ਵੱਲੋਂ ਬਚਾਇਆ ਗਿਆ ਇਹ ਪੈਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ, ਸਿੱਟੇ ਵਜੋਂ ਪੰਜਾਬ ਸਰਕਾਰ ਨੇ ਆਪਣੇ ਗਠਨ ਦੇ ਤਿੰਨ ਮਹੀਨਿਆਂ ਦੇ ਦੌਰਾਨ ਹੀ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਬਿਨ੍ਹਾਂ ਕਿਸੇ ਵਿਤਕਰੇ ਦੇ ਪ੍ਰਦਾਨ ਕੀਤੀ। ਜਦਕਿ ਸਕੂਲ ਆਫ਼ ਐਮੀਨੈਂਸ, 40 ਹਜ਼ਾਰ ਦੇ ਕਰੀਬ ਨੌਕਰੀਆਂ, ਉਦਯੋਗਿਕ ਵਿਕਾਸ, ਸਿਹਤ ਤੇ ਸਿੱਖਿਆ ਕਰਾਂਤੀ, ਖੇਡਾਂ ਸਮੇਤ ਗੱਲ ਕੀ, ਹਰ ਖੇਤਰ ਵਿੱਚ ਸੂਬਾ ਨਿਵਾਸੀਆਂ ਨੂੰ ਸਹੂਲਤਾਂ ਦੇ ਗੱਫੇ ਪ੍ਰਦਾਨ ਕੀਤੇ ਜਾ ਰਹੇ ਹਨ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਟੜ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕੰਮ ਚੰਗੀ ਸੋਚ ਤੇ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤਾ ਹਰੇ ਵਾਅਦਾ ਪੂਰਾ ਕਰਕੇ ਕੀਤੇ ਜਾ ਰਹੇ ਹਨ। ਜੌੜਾਮਾਜਰਾ ਨੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਲੋਕਾਂ ਦੀ ਕੋਈ ਮੁਸ਼ਕਿਲ ਬਕਾਇਆ ਨਹੀ ਰਹਿਣ ਦਿੱਤੀ ਜਾਵੇਗੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋਵਾਂ ਮੰਤਰੀਆਂ ਦਾ ਸਵਾਗਤ ਤੇ ਧੰਨਵਾਦ ਕਰਦਿਆਂ ਹਲਕਾ ਸਨੌਰ ਵਿਖੇ ਸੜਕਾਂ ਦੇ ਹੋਣ ਕੰਮ ਗਿਣਾਉਂਦਿਆਂ ਪਾਣੀ ਦੀ ਮਾਰ ਹੇਠ ਆਈਆਂ ਸੜਕਾਂ ਤੇ ਮੁੱਖ ਸੜਕਾਂ ਉਪਰ ਪੈਂਦੇ ਪਿੰਡਾਂ ਦੀਆਂ ਸੜਕਾਂ ਉਪਰ ਟਾਈਲਾਂ ਲਾਉਣ ਲਈ ਆਖਿਆ। ਪਠਾਣਮਾਜਰਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਗੁਰੂ ਘਰਾਂ ਤੇ ਹੋਰ ਧਾਰਮਿਕ ਅਸਥਾਨਾਂ ਨੂੰ ਜਾਂਦੀਆਂ ਸੜਕਾਂ ਵੀ ਚੌੜੀਆਂ ਤੇ ਪੱਕੀਆਂ ਨਹੀਂ ਕਰਵਾ ਸਕੀਆਂ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਪੱਕਿਆਂ ਕਰਨ ਦੇ ਕੰਮ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਜਗਦੀਪ ਸਿੰਘ ਜੱਗਾ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਹਰਜਿੰਦਰ ਸਿੰਘ, ਪਵਿੱਤਰ ਸਿੰਘ ਡਕਾਲਾ, ਲੀਲਾ ਗਰਗ, ਤੇਜਿੰਦਰ ਘੁਮਾਣ, ਮਨਿੰਦਰ ਡਕਾਲਾ, ਦੀਪਕ ਵਧਵਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ. ਜਸਪਾਲ ਸਿੰਘ ਅਨੰਦ, ਕਾਰਜਕਾਰੀ ਇੰਜੀਨੀਅਰ ਜਗਮੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਟਿਵਾਣਾ, ਗੁਰਵਿੰਦਰ ਸਿੰਘ ਪਹਾੜੀਪੁਰ, ਹਰਪ੍ਰੀਤ ਸਿੰਘ ਘੁੰਮਣ, ਬਲਾਕ ਸੰਮਤੀ ਚੇਅਰਮੇਨ ਗੁਰਮੀਤ ਸਿੰਘ ਬਿੱਟੂ, ਬਲਜਿੰਦਰ ਸਿੰਘ ਨੰਦਗੜ੍ਹ, ਨਰਿੰਦਰ ਸਿੰਘ ਤੱਖਰ, ਸਿਮਰਨਦੀਪ ਬਰਕਤਪੁਰ, ਸਤਪਾਲ ਪੰਜੋਲਾ ਤੇ ਕਰਨ ਕੱਕੇਪੁਰ ਸਮੇਤ ਵੱਡੀ ਗਿਣਤੀ ਇਲਾਕੇ ਦੇ ਵਸਨੀਕ ਤੇ ਪਤਵੰਤੇ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ