Wednesday, December 17, 2025

Chandigarh

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ

November 20, 2023 01:28 PM
SehajTimes

ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ

ਚੰਡੀਗੜ੍ਹ :- 
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ-ਅੰਤਰਰਾਸ਼ਟਰੀ ਵਪਾਰ ਮੇਲਾ-2023 ਦੌਰਾਨ ਸ਼ਨੀਵਾਰ ਸ਼ਾਮ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ, ਭਾਰਤ ਦੇ ਵੱਖ-ਵੱਖ ਖੇਤਰਾਂ ਵਿਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾ ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ।


ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ  ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸਮਿਟ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ਤੇ ਲਿਆਉਣਾ ਹੈ।


ਸਮਾਗਮ ਦੌਰਾਨ ਨਾਮਵਰ ਪੰਜਾਬੀ ਗਾਇਕਾ ਅਫਸਾਨਾ ਖਾਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀ.ਐਸ.ਆਈ.ਈ.ਸੀ ਦਲਵੀਰ ਸਿੰਘ,ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਗਾਇਕਾ ਅਫਸਾਨਾ ਖਾਨ, ਭੰਗੜਾ ਕਲਾਕਾਰ ਭੋਲਾ ਕਲਿਹਰੀ ਦਾ ਸਨਮਾਨ ਕੀਤਾ ਗਿਆ। ਵਧੀਕ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਕੇਸ਼ ਕੁਮਾਰ ਪੋਪਲੀ, ਪ੍ਰਸ਼ਾਸਕ ਪੰਜਾਬ ਪੈਵਿਲੀਅਨ ਦਵਿੰਦਰ ਪਾਲ ਸਿੰਘ, ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ