Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਈ.ਡੀ. ਮਾਈਨਿੰਗ ED Mining ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ

April 09, 2021 04:56 PM
SehajTimes
ਚੰਡੀਗੜ੍ਹ/ਖੰਨਾ : ਗੈਰਕਾਨੂੰਨੀ ਖਣਨ ਗਤੀਵਿਧੀਆ ਨਾਲ ਵਾਤਾਵਰਣ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਰੇਤ ਮਾਫ਼ੀਆ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ.ਐਨ. ਢੋਕੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਨੇ ਸਤਲੁਜ ਦਰਿਆ ਦੇ ਆਸ-ਪਾਸ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਸਮਰਾਲਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਭੌਰਲਾ ਤਹਿਸੀਲ਼ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ ਅਤੇ ਪੁਲਿਸ ਨੇ ਉਸ ਪਾਸੋਂ 4 ਗੈਰਕਾਨੂੰਨੀ ਦੇਸੀ ਹਥਿਆਰਾਂ ਅਤੇ ਸਵਿਫਟ ਡਿਜ਼ਾਇਰ ਕਾਰ (ਡੀ.ਐੱਲ-1-ਜੈੱਡ.ਏ-0673) ਬਰਾਮਦ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ. ਐਨ. ਢੋਕੇ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਰਾਹੋਂ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕੁਝ ਗਲ਼ਤ ਅਨਸਰਾਂ ਦੇ ਸ਼ਾਮਲ ਹੋਣ ਬਾਰੇ ਸੂਹ ਮਿਲੀ ਜਿਸ ਤੋਂ ਬਾਅਦ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕਰਨ ਹਿੱਤ ਇਹ ਜਾਣਕਾਰੀ ਐਸਐਸਪੀ ਖੰਨਾ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਨਾਲ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮਿਲੀ ਸੂਹ ‘ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸਐਸਪੀ ਨੇ ਇੰਸਪੈਕਟਰ ਰਾਜੇਸ਼ ਠਾਕੁਰ ਐਸਐਚਓ, ਮਾਛੀਵਾੜਾ ਸਾਹਿਬ ਦੀ ਅਗਵਾਈ ਵਿਚ ਇਕ ਟੀਮ ਬਣਾਈ ਜਿਸ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਰਾਹੋਂ ਨਦੀ ਪੁਲ, ਮਾਛੀਵਾੜਾ ਸਾਹਿਬ ਨੇੜੇ ਪੁਲਿਸ ਚੈਕਿੰਗ ਸ਼ੁਰੂ ਕੀਤੀ ਅਤੇ ਗੁਰਿੰਦਰ ਸਿੰਘ ਨੂੰ ਨਾਜਾਇਜ਼ ਹਥਿਆਰਾਂ ਅਤੇ ਕਾਰ ਸਮੇਤ ਕਾਬੂ ਕਰ ਲਿਆ। ਉਹਨਾਂ ਅੱਗੇ ਦੱਸਿਆ ਕਿ ਉਸ ਕੋਲੋਂ 02 ਪਿਸਤੌਲ .32 ਬੋਰ, 02 ਮੈਗਜ਼ੀਨ, 10 ਜ਼ਿੰਦਾ ਕਾਰਤੂਸ ਅਤੇ 02 ਪਿਸਤੌਲ .315 ਬੋਰ, 02 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਉਹਨਾਂ ਅੱਗੇ ਦੱਸਿਆ ਕਿ ਗੁਰਿੰਦਰ ਆਪਣੇ ਸਾਥੀਆਂ ਸਮੇਤ ਰਾਹੋਂ ਖੇਤਰ ਵਿੱਚ ਚੱਲ ਰਹੇ ਗਿਰੋਹ ਦਾ ਮੁੱਖ ਧੁਰਾ ਹੈ। ਗੁਰਿੰਦਰ ਸਿੰਘ ਇੱਕ ਨਾਮਵਰ ਅਤੇ ਪੇਸ਼ੇਵਰ ਅਪਰਾਧੀ ਹੈ ਅਤੇ ਪੰਜਾਬ ਅਤੇ ਗੁਜਰਾਤ ਵਿੱਚ ਕਤਲ ਅਤੇ ਲੁੱਟਾਂ ਖੋਹਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਉਹਨਾਂ ਅੱਗੇ ਕਿਹਾ ਕਿ ਗੁਰਿੰਦਰ ਖ਼ਿਲਾਫ਼ ਮਾਛੀਵਾੜਾ ਸਾਹਿਬ ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। 
ਸ੍ਰੀ ਢੋਕੇ ਨੇ ਦੱਸਿਆ ਕਿ ਪੁੱਛਗਿੱਛ ਉਪਰੰਤ ਗੁਰਿੰਦਰ ਨੇ ਖੁਲਾਸਾ ਕੀਤਾ ਕਿ ਉਹ ਰਾਜੂ ਗੁੱਜਰ ਵਾਸੀ ਰਤਨਾਣਾ, ਥਾਣਾ ਰਾਹੋਂ, ਐਸਬੀਐਸ ਨਗਰ ਅਤੇ ਕਰਨਵੀਰ ਸਿੰਘ ਉਰਫ਼ ਕਵੀ ਵਾਸੀ ਬਾਲਿਓਂ ਥਾਣਾ ਸਮਰਾਲਾ ਅਤੇ ਹੋਰ ਵਿਅਕਤੀਆ ਨਾਲ ਰਲ੍ਹਕੇ ਸਤਲੁਜ ਦਰਿਆ ਦੇ ਕਿਨਾਰੇ ਰਾਹੋਂ ਦੇ ਏਰੀਆ ਵਿੱਚ ਨਾਜਾਇਜ ਮਾਈਨਿੰਗ ਦਾ ਧੰਦਾ ਕਰਦਾ ਹੈ। ਉਹਨਾਂ ਅੱਗੇ ਦੱਸਿਆ ਕਿ ਗੁਰਿੰਦਰ ਗੁਜਰਾਤ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਲੋੜੀਂਦਾ ਹੈ। ਇਸ ਮਾਮਲੇ ਵਿੱਚ ਉਸਨੇ ਦੋ ਹੋਰਨਾਂ ਨਾਲ ਮਿਲ ਕੇ ਅਸ਼ੀਸ਼ ਮਹਾਰਾਜ ਦਾ ਕਤਲ ਕੀਤਾ ਸੀ ਜਿਸ ਨਾਲ ਸਥਾਨਕ ਢਾਬਾ ਮਾਲਕਾਂ ਦਾ ਜਾਇਦਾਦ ਸਬੰਧੀ ਵਿਵਾਦ ਸੀ।
ਇਸ ਸਬੰਧੀ ਉਨ੍ਹਾਂ ਦੇ ਖਿਲਾਫ ਗੁਜਰਾਤ ਦੇ ਜ਼ਿਲ੍ਹਾ ਕੱਛ, ਥਾਣਾ ਮੰਡਵੀ ਵਿਖੇ ਅਪਰਾਧਿਕ ਕੇਸ ਦਰਜ ਹੈ। ਗਿੰਦਾ ਵੀ ਇਸ ਕਤਲ ਕੇਸ ਵਿਚ ਭਗੌੜਾ ਹੈ ਅਤੇ ਉਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਛੁਪ ਕੇ ਗ੍ਰਿਫਤਾਰੀ ਤੋਂ ਬਚਦਾ ਰਿਹਾ ਸੀ। ਗੁਰਿੰਦਰ ਨੇ ਲਾਡੋਵਾਲ ਟੌਲ ਪਲਾਜ਼ਾ, ਲੁਧਿਆਣਾ ਨੇੜੇਓਂ ਬੰਦੂਕ ਦੀ ਨੋਕ 'ਤੇ ਇਕ ਅਰਟੀਗਾ ਕਾਰ ਖੋਹੀ ਸੀ। ਉਸਨੇ ਆਪਣੇ ਸਾਥੀ ਗੈਂਗਸਟਰ ਗੁਰਜਿੰਦਰ ਸਿੰਘ ਸੋਨੂੰ ਸਮੇਤ ਗੜ੍ਹਸ਼ੰਕਰ ਨੇੜੇ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਗੋਲੀਆਂ ਵੀ ਚਲਾਈਆਂ ਸਨ। ਇਹ ਵੀ ਪਤਾ ਲੱਗਾ ਹੈ ਕਿ ਉਸਨੇ ਨਕਦੀ ਲਈ ਊਨਾ ਦੇ ਇੱਕ ਐਨਆਰਆਈ ਪਰਿਵਾਰ ਨੂੰ ਬੰਦੂਕ ਦੀ ਨੋਕ 'ਤੇ ਲੁੱਟਣ ਦੀ ਯੋਜਨਾ ਬਣਾਈ ਸੀ।
ਗੁਰਿੰਦਰ ਗਿੰਦਾ ਕੋਲੋਂ ਇਲਾਕੇ ਦੇ ਹੋਰਨਾਂ ਅਪਰਾਧੀਆਂ ਅਤੇ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਦੇ ਨਾਜਾਇਜ਼ ਹਥਿਆਰਾਂ ਦੇ ਸਪਲਾਇਰਾਂ ਨਾਲ ਉਸ ਦੇ ਸਬੰਧਾਂ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ