Wednesday, September 17, 2025

Malwa

ਤੁੰਗਾਂ 'ਚ 50 ਵਿਆਕਤੀਆਂ ਨੂੰ ਲਗਾਈ ਕੋਵਿਡ-19 ਵੈਕਸੀਨ (Covid-19 Vaccination)

April 09, 2021 05:25 PM
Bharat Bhushan Chawla

ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) : ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾ ਸੀ.ਐਚ.ਸੀ ਲੌਂਗੋਵਾਲ (Senior Medical Officer Dr. Anju Singla CHC Longowal) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਤੁੰਗਾਂ ਦੇ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ ਕੋਵਿਡ-19 (Covid-19) ਸਬੰਧੀ ਟੀਕਾਕਰਨ ਹੋਇਆ। ਇਸ ਮੌਕੇ ਪਿੰਡ ਤੁੰਗਾਂ, ਕਨੋਈ, ਕੁਲਾਰ ਖੁਰਦ ਦੀਆਂ ਪੰਚਾਇਤਾਂ ਨੇ ਅੱਗੇ ਹੋ ਕੇ ਕੋਵਿਡ-19 ਵੈਕਸੀਨੇਸ਼ਨ ਕਰਵਾਈ ਤੇ ਆਮ ਲੋਕਾਂ ਨੂੰ ਕੋਰੋਨਾ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਜਾਗਰੂਕ ਕੀਤਾ।  ਜਿਸ ਦੇ ਸਿੱਟੇ ਵਜੋਂ ਉਕਤ ਪਿੰਡਾਂ ਦੇ ਤਕਰੀਬਨ 50 ਵਿਆਕਤੀਆਂ ਨੇ ਕੋਵਿਡ-19 ਦੀ ਵੈਕਸੀਨੇਸ਼ਨ ਕਰਵਾਈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੀਰਪਾਲ ਕੌਰ, ਗੁਰਪ੍ਰੀਤ ਸਿੰਘ, ਅਮਨਦੀਪ ਕੌਰ, ਐਸ ਆਈ ਗੁਰਵਿੰਦਰ ਸਿੰਘ ਤੇ ਰਾਜਪਾਲ ਕੌਰ ਵਲੋਂ ਵੈਕਸੀਨੇਸ਼ਨ ਕੀਤਾ ਗਿਆ ਤੇ ਲੋਕਾਂ ਨੂੰ ਗਲਤ ਅਫਵਾਹਾਂ ਤੋਂ ਬਚਣ ਲਈ ਜਾਗਰੂਕ ਕੀਤਾ । ਇਸ ਮੌਕੇ ਤੁੰਗਾਂ ਦੇ ਸਰਪੰਚ ਗੁਰਦੀਪ ਕੌਰ, ਸਾਬਕਾ ਸਰਪੰਚ ਬਹਾਦਰ ਸਿੰਘ, ਕਨੋਈ ਦੇ ਸਰਪੰਚ ਹਰਦੀਪ ਕੌਰ, ਕੁਲਾਰ ਖੁਰਦ ਤੋਂ ਸਰਪੰਚ ਦਰਬਾਰਾ ਸਿੰਘ, ਸਮੂਹ ਆਸ਼ਾ ਵਰਕਰ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ