Wednesday, November 05, 2025

Chandigarh

ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਕਰ ਰਿਹੈ - ਹਰਭਜਨ ਸਿੰਘ ਈ.ਟੀ.ਓ.

November 20, 2023 07:19 PM
SehajTimes
ਡਿਪਾਜ਼ਿਟ ਅਤੇ ਜੁਡੀਸ਼ੀਅਲ ਪ੍ਰੋਜੈਕਟਾਂ ਦੀ ਉਸਾਰੀ 'ਤੇ ਵੀ 150 ਕਰੋੜ ਰੁਪਏ ਖਰਚ ਕਰਨ ਦਾ ਟੀਚਾ
 
ਚੰਡੀਗੜ੍ਹ :-  ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ।  ਇਨ੍ਹਾਂ ਪ੍ਰੋਜੈਕਟਾਂ ਦਾ ਵੇਰਵਾ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨ੍ਹਾਂ 206 ਪ੍ਰੋਜੈਕਟਾਂ ਵਿੱਚ ਨਿਆਂਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਮੈਡੀਕਲ ਸਿੱਖਿਆ ਅਤੇ ਖੋਜ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜੀ ਆਦਿ   ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਂਇਕ ਕੰਮਾਂ 'ਤੇ 150 ਕਰੋੜ ਰੁਪਏ ਖਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ 'ਤੇ 43.60 ਕਰੋੜ ਰੁਪਏ ਖਰਚ ਹੋ ਚੁੱਕੇ ਹਨ। ਹੋਰ ਖੁਲਾਸਾ ਕਰਦਿਆਂ, ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ  ਦੇ ਕੁੱਲ 196 ਪ੍ਰੋਜੈਕਟ ਸ਼ੁਰੂ ਕੀਤੇ, ਜਿੰਨ੍ਹਾਂ ਵਿੱਚੋਂ 45 ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿੱਤੀ ਸਾਲ 2022-23 ਵਿੱਚ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। 
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿਥੇ ਗਏ 17 ਸਕੂਲਾਂ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ‘ਤੇ ਹੈ, ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿਕਾਸ ਕਾਰਜਾਂ ਦੀ ਵੰਡ ਸਮੇਂ ਨਿਰਪੱਖ ਅਤੇ ਪਾਰਦਰਸ਼ੀ ਬੋਲੀ ਦੀ ਪ੍ਰਣਾਲੀ ਅਪਣਾਈ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮਿਆਰ ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਕਿਫਾਇਤੀ ਖਰਚੇ 'ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ 'ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਦੀਆਂ ਮੰਡੀਆਂ ਵਿੱਚੋਂ 85 ਫੀਸਦੀ ਝੋਨੇ ਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ