Friday, November 07, 2025

Chandigarh

ਮਿਸ਼ਨ ਇੰਦਰਧਨੁਸ਼ ਤਹਿਤ ਜ਼ਿਲ੍ਹੇ ’ਚ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ

November 20, 2023 07:27 PM
SehajTimes

ਐਸ.ਏ.ਐਸ.ਨਗਰ :- ਮਿਸ਼ਨ ਇੰਦਰਧਨੁਸ਼ 0.5 ਤਹਿਤ ਜ਼ਿਲ੍ਹੇ ’ਚ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ ਹੋ ਗਿਆ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਗਏ। ਉਨ੍ਹਾਂ ਦਸਿਆ ਕਿ ਇਹ ਮੁਹਿੰਮ 25 ਨਵੰਬਰ ਤਕ ਜਾਰੀ ਰਹੇਗੀ। ਡਾ. ਗਿਰੀਸ਼ ਡੋਗਰਾ ਅਤੇ ਵਿਸ਼ਵ ਸਿਹਤ ਸੰਗਠਨ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਰਮ ਗੁਪਤਾ ਨੇ ਬਲੌਂਗੀ ਵਿਖੇ ਕੈਂਪ ਦਾ ਨਿਰੀਖਣ ਕੀਤਾ ਅਤੇ ਹਦਾਇਤਾਂ ਦਿਤੀਆਂ।  
ਉਨ੍ਹਾਂ ਦਸਿਆ ਕਿ ਵਿਸ਼ੇਸ਼ ਟੀਕਾਕਰਨ ਹਫ਼ਤੇ ਦਾ ਉਦੇਸ਼ ਉਦੇਸ਼ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੀ ਕਵਰੇਜ ਨੂੰ ਮਜ਼ਬੂਤ ਕਰਨਾ ਹੈ।ਇਸ ਲਈ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਜਿਨ੍ਹਾਂ ਦਾ ਟੀਕਾਕਰਨ ਅਧੂਰਾ ਹੈ ਜਾਂ ਕਿਸੇ ਕਾਰਨ ਰਹਿ ਗਿਆ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਆਮ ਟੀਕਾਕਰਨ ਪਹਿਲਾਂ ਵਾਂਗ ਜਾਰੀ ਰਹੇਗਾ।


ਸਿਵਲ ਸਰਜਨ ਨੇ ਦਸਿਆ ਕਿ ਇਸ ਹਫ਼ਤੇ ਦੌਰਾਨ ਉਚ ਜੋਖਮ ਵਾਲੇ ਖੇਤਰਾਂ, ਪ੍ਰਵਾਸੀ ਆਬਾਦੀ, ਖਾਨਾਬਦੋਸ਼ ਸਥਾਨ, ਇੱਟਾਂ ਦੇ ਭੱਠਿਆਂ ਆਦਿ ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਸਬ-ਸੈਂਟਰਾਂ ਉਤੇ ਏ.ਐਨ.ਐਮ. ਦਾ ਅਹੁਦਾ ਖ਼ਾਲੀ ਹੈ, ਉਥੇ ਵੀ ਟੀਕਾਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੱਚੇ ਘਰਾਂ ਵਿਚ ਪੈਦਾ ਹੁੰਦੇ ਹਨ ਅਤੇ ਉਨ੍ਹਾਂ ਬੱਚਿਆਂ ਦੀਆਂ ਜਨਮ ਖੁਰਾਕਾਂ ਵੀ ਰਹਿ ਜਾਂਦੀਆਂ ਹਨ, ਉਹ ਬੱਚੇ ਵੀ ਇਸ ਮੁਹਿੰਮ ਵਿਚ ਸ਼ਾਮਲ ਕੀਤੇ ਜਾਣਗੇ। ਸਿਹਤ ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸ ਮੁਹਿੰਮ ਦੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ  ਲਈਆਂ ਗਈਆਂ ਸਨ। ਮੁਹਿੰਮ ਤਹਿਤ ਉਪਰੋਕਤ ਥਾਵਾਂ ’ਤੇ ਸੀਨੀਅਰ ਮੈਡੀਕਲ ਅਫਸਰ ਅਤੇ ਟੀਕਾਕਰਨ ਅਫਸਰ ਇਨ੍ਹਾਂ ਕੈਂਪਾਂ ਦਾ ਨਿਰੀਖਣ ਕਰ ਰਹੇ ਹਨ।  ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ।

Have something to say? Post your comment

 

More in Chandigarh

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਝੋਨਾ ਖ਼ਰੀਦ ਸੀਜ਼ਨ-2025 ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਮੋਹਾਲੀ ਪੁਲਿਸ ਵੱਲੋਂ ਅਗਵਾ ਹੋਏ ਪੱਤਰਕਾਰ ਨੂੰ 12 ਘੰਟੇ ਦੇ ਅੰਦਰ-ਅੰਦਰ ਸਹੀ ਸਲਾਮਤ ਛੁਡਵਾ ਕੇ 01 ਦੋਸ਼ੀ  ਗ੍ਰਿਫ਼ਤਾਰ

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ