Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ

November 21, 2023 01:03 PM
SehajTimes

ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ

ਇਸ ਉਪਲਬਧੀ ਨੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ: ਮੁੱਖ ਮੰਤਰੀ

40 ਮੁਲਕਾਂ ਨੇ ਪੰਜਾਬ ਦਾ ਦੌਰਾ ਕਰਕੇ ਆਮ ਆਦਮੀ ਕਲੀਨਿਕ ਦੇ ਮਾਡਲ ਦਾ ਅਧਿਐਨ ਕਰਨ ਦੀ ਅਪੀਲ ਕੀਤੀ


ਚੰਡੀਗੜ੍ਹ :- ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ। ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ