Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ (Punjab) ਵਿਚ ਕਣਕ ਦੀ ਖਰੀਦ (Purchase of Weat) 10 ਅਪ੍ਰੈਲ ਤੋਂ

April 09, 2021 05:47 PM
SehajTimes

ਚੰਡੀਗੜ੍ਹ : ਕੋਵਿਡ ਮਹਾਂਮਾਰੀ (Covid Pandemic) ਦੇ ਦਰਮਿਆਨ ਭਲਕੇ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ (Purchase of Weat) ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ (Covid Vaccination Camp) ਸਥਾਪਤ ਕੀਤੇ ਤਾਂ ਕਿ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ।

ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਈ.ਡੀ. ਮਾਈਨਿੰਗ ED Mining ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ

       ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਨੇ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਕਣਕ ਦੀ ਖਰੀਦ ਦੇ ਚੁਣੌਤੀਪੂਰਨ ਕਾਰਜ ਲਈ ਪੁਖਤਾ ਤਿਆਰੀਆਂ ਕੀਤੀਆਂ ਹਨ।

       ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਖਰੀਦ ਕਾਰਜਾਂ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਕੋਵਿਡ ਦੇ ਸੁਰੱਖਿਆ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮੰਡੀਆਂ ਵਿਚੋਂ ਕਣਕ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ, ਉਥੇ ਹੀ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ।

       ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਸਾਲ 2021-22 ਦੇ ਹਾੜ੍ਹੀ ਮੰਡੀਕਰਨ ਸੀਜ਼ਨ ਲਈ ਖਰੀਦ ਕਾਰਜ ਸੁਚਾਰੂ ਬਣਾਉਣ ਲਈ ਢੁਕਵੇਂ ਬੰਦੋਬਸਤ ਕਰਨ ਵਾਸਤੇ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

       ਲਾਲ ਸਿੰਘ ਨੇ ਅੱਗੇ ਕਿਹਾ ਕਿ ਮੰਡੀਆਂ ਵਿਚ ਭੀੜ-ਭੜੱਕਾ ਰੋਕਣ ਲਈ ਅਨਾਜ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਗਈ ਹੈ ਅਤੇ ਇਸ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਖਰੀਦਣ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਪੜਾਅ ਵਾਰ ਮੰਡੀਆਂ ਵਿਚ ਲਿਆਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਲਈ ਸਾਰੇ ਇਹਤਿਆਦ ਵਰਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੇ ਇਸ ਸੀਜ਼ਨ ਦੌਰਾਨ ਪੀਣ ਵਾਲਾ ਸਾਫ ਪਾਣੀ ਅਤੇ ਸਾਫ-ਸਫਾਈ ਤੋਂ ਇਲਾਵਾ ਪਾਸ ਜਾਰੀ ਕਰਨ ਲਈ ਰੂਪ-ਰੇਖਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ।

       ਦੱਸਣਯੋਗ ਹੈ ਕਿ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ ਸੂਬਾ ਸਰਕਾਰ ਕੋਵਿਡ ਦੀਆਂ ਬੰਦਿਸ਼ਾਂ ਦੇ ਬਾਵਜੂਦ 127.13 ਲੱਖ ਮੀਟਰਕ ਟਨ ਕਣਕ ਦੀ ਸਫਲ ਖਰੀਦ ਕੀਤੀ ਸੀ ਅਤੇ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 17.51 ਲੱਖ ਪਾਸ ਕੀਤੇ ਗਏ ਸਨ।

       ਲਾਲ ਸਿੰਘ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਤਰਜੀਹ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਸੁਰੱਖਿਆ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦਰਮਿਆਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

       ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਵੱਲੋਂ ਨਿਭਾਈ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਭਾਵਨਾ, ਸੰਜੀਦਗੀ ਅਤੇ ਵਚਨਬੱਧਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਤਾਂ ਕਿ ਇਸ ਵਿਆਪਕ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ