Monday, June 16, 2025

Chandigarh

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ ਛੋਟ : ਡਾ.ਬਲਜੀਤ ਕੌਰ

November 22, 2023 02:21 PM
SehajTimes
ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ 'ਤੇ ਉਪਲੱਬਧ
 
ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ 'ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।
 
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ। ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ