Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਭੰਗੜੇ ਦੀਆਂ ਧਮਾਲਾਂ ਨਾਲ਼ ਆਰੰਭ

November 22, 2023 03:23 PM
SehajTimes

ਸਪੀਕਰ ਸੰਧਵਾਂ ਵੱਲੋਂ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ 'ਚ ਹਿੱਸਾ ਲੈਣ ਦਾ ਸੱਦਾ
ਮੁੱਖ ਮੰਤਰੀ ਦੀ ਅਗਵਾਈ 'ਚ ਸੂਬਾ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਫੜੀ ਬਾਂਹ : ਸਪੀਕਰ

ਪਟਿਆਲਾ :-  ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ ਖੇਤਰੀ ਅਤੇ ਲੋਕ ਮੇਲਾ ਸ਼ੁਰੂ ਹੋ ਗਿਆ ਹੈ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਨੇ ਦੱਸਿਆ ਕਿ ਇਸ ਵਾਰ ਦਾ ਇਹ ਮੇਲਾ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ਼ ਸ਼ੁਰੂ ਹੋਇਆ ਹੈ। ਮੇਲੇ ਦਾ ਉਦਘਾਟਨ ਮਾਣਯੋਗ ਸਪੀਕਰ ਵਿਧਾਨ ਸਭਾ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ।

ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਉਦਘਾਟਨੀ ਸ਼ਬਦਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਇਸ ਨੂੰ ‘ਪੰਜਾਬ ਦੀ ਆਤਮਾ’ ਕਰਾਰ ਦਿੱਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਹੈ, ਉਸ ਨੂੰ ਪੂਰਾ ਕਰਨ ਲਈ ਹਰ ਨੌਜਵਾਨ ਸਰਗਰਮ ਸਿਆਸਤ ਵਿੱਚ ਜਰੂਰ ਹਿੱਸਾ ਲਵੇ।

ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖਾਂ ਨੂੰ ਕੀਤੇ ਗਏ 52 ਹੁਕਮਾਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਪੰਜਾਬ ਨਾਲ਼ ਹੋਈਆਂ ਸਾਜਿ਼ਸ਼ਾਂ ਦਾ ਮੁਕਾਬਲਾ ਕਰਨ ਲਈ ਹਰ ਪੰਜਾਬੀ ਨੌਜਵਾਨ ਸਰਗਰਮ ਸਿਆਸਤ ਵਿੱਚ ਰੁਚੀ ਨਾਲ ਲਾਜ਼ਮੀ ਹਿੱਸਾ ਲਵੇ ਕਿਉਂਕਿ ਜੇਕਰ ਤੁਸੀਂ ਅਜਿਹਾ ਨਾ ਕੀਤਾ ਤਾਂ ਕੋਈ ਹੋਰ ਤੁਹਾਡੀ ਥਾਂ ਲੈ ਲਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਯੂਨੀਵਰਸਿਟੀ ਨੂੰ ਵਿੱਤੀ ਤੌਰ 'ਤੇ ਪੈਰਾਂ ਸਿਰ ਕਰਨ ਲਈ ਇਸ ਦੀ ਬਾਂਹ ਫੜੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਯੁਵਕ ਮੇਲੇ ਦੌਰਾਨ ਨੌਜਵਾਨਾਂ ਵੱਲੋਂ ਭੰਗੜੇ ਵਿੱਚ ਪਾਈਆਂ ਧਮਾਲਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਪਛਾਣ ਜਿੱਥੇ ਕੁਰਬਾਨੀਆਂ ਤੇ ਜ਼ਿੰਦਾ ਦਿਲੀ ਹੈ, ਉਥੇ ਭੰਗੜਾ ਵੀ ਸਾਡੀ ਇੱਕ ਵਿਲੱਖਣ ਪਹਿਚਾਣ ਹੈ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਇਸ ਭੰਗੜੇ ਵਾਲੀ ਮਸਤੀ ਨੂੰ ਸਦਾ ਬਣਾ ਕੇ ਰੱਖਣ ਦਾ ਹੋਕਾ ਦਿੰਦਿਆਂ ਸਪੀਕਰ ਨੇ ਕਿਹਾ ਕਿ ਨੌਜਵਾਨ ਹੀ ਸਾਡੇ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰ ਸਕਦੇ ਹਨ।

ਸਪੀਕਰ ਸੰਧਵਾਂ ਨੇ ਆਪਣੀ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਾਰਾ ਕੁਝ ਲੋਕਾਂ ਦੀ ਸੇਵਾ ਕਰਕੇ ਹੀ ਹਾਸਲ ਹੋਇਆ ਹੈ, ਇਸ ਲਈ ਨੌਜਵਾਨ ਦੁਨੀਆਂ ਦੇ ਕਿਸੇ ਵੀ ਖਿੱਤੇ 'ਚ ਜਾਣ ਅਤੇ ਕੋਈ ਵੀ ਕੰਮ ਕਰਨ ਪਰੰਤੂ ਲੋਕਾਂ ਦੀ ਸੇਵਾ ਨੂੰ ਹਮੇਸ਼ਾ ਅੱਗੇ ਰੱਖਣ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ੍ਹਾਂ ਦੀ ਤਰੱਕੀ ਨੂੰ ਰੋਕ ਨਹੀਂ ਸਕੇਗੀ।

ਉਨ੍ਹਾਂ ਨੇ ਉਤਰੀ ਭਾਰਤ ਯੁਵਕ ਮੇਲੇ ਲਈ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਨੌਜਵਾਨਾਂ ਨੂੰ ਪਰਾਲੀ ਸੜਨੋ ਰੋਕਣ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਖੁਸ਼ਹਾਲ ਹੁੰਦੇ ਹਨ, ਇਸ ਲਈ ਨੌਜਵਾਨ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ। ਸਪੀਕਰ ਸੰਧਵਾਂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਨੂੰ ਬਾਬਾ ਗੁਰੂ ਨਾਨਕ ਦੇਵ ਜੀ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਦੇ ਸੁਨੇਹੇ ਉਤੇ ਚੱਲਦੇ ਹੋਏ ਪਰਾਲੀ ਨੂੰ ਅੱਗ ਲਾਉਣੀ ਬੰਦ ਕਰਨੀ ਹੋਵੇਗੀ।


ਇਸ ਤੋਂ ਪਹਿਲਾਂ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਨੌਜਵਾਨਾਂ ਨੂੰ ਸੱਦਾ ਕਿ ਜਿਸ ਜੋਸ਼ ਨਾਲ ਨੌਜਵਾਨ ਇਸ ਖੇਤਰੀ ਯੁਵਕ ਮੇਲੇ ਦਾ ਆਨੰਦ ਮਾਣ ਰਹੇ ਹਨ, ਉਸੇ ਜੋਸ਼ ਨਾਲ ਅਕਾਦਮਿਕ, ਖੇਡਾਂ ਤੇ ਆਪਣੇ ਚੁਣੇ ਖੇਤਰ ਵਿੱਚ ਵੀ ਟਾਪਰ ਬਣਨ ਅਤੇ ਆਪਣਾ ਜੋਸ਼ ਮੱਠਾ ਨਾ ਪੈਣ ਦੇਣ। ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਰੂਪ ਰੇਖਾ ਦਸਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਰ ਖੇਤਰ ਵਿੱਚ ਮੱਲਾਂ ਮਾਰ ਰਹੀ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਤੌਰ 'ਤੇ ਪੈਰਾਂ ਸਿਰ ਕਰਨ ਲਈ ਪਾਏ ਯੋਗਦਾਨ ਲਈ ਮੁੱਖ ਮੰਤਰੀ ਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ