Saturday, October 25, 2025

Chandigarh

ਜਿ਼ਲ੍ਹਾ ਮੁਹਾਲੀ ਵਿਖੇ 7ਵਾਂ ਰੋਜ਼ਗਾਰ ਮੇਲਾ 22 ਅਪਰੈਲ ਤੋਂ: ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ

April 09, 2021 06:10 PM
SehajTimes
ਐਸ.ਏ.ਐਸ. ਨਗਰ : ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿ਼ਲ੍ਹਾ ਐਸ. ਏ. ਐਸ. ਨਗਰ (ਮੋਹਾਲੀ) ਵਿਖੇ 7ਵਾਂ ਮੈਗਾ ਰੋਜ਼ਗਾਰ ਮੇਲਾ 22 ਅਪਰੈਲ, 2021 ਤੋਂ ਆਰੰਭ ਹੋ ਰਿਹਾ ਹੈ।ਇਹ ਮੇਲਾ 30 ਅਪਰੈਲ, 2021 ਤੱਕ ਲਗਾਇਆ ਜਾਵੇਗਾ।
 
ਐਸ. ਏ. ਐਸ. ਨਗਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਗਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸਮੂਹ ਜਿ਼ਲ੍ਹਿਆਂ ‘ਚ ਇਹ ਮੇਲੇ ਮਿਤੀ 22 ਅਪਰੈਲ ਤੋਂ 30 ਅਪਰੈਲ, 2021 ਤੱਕ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਇਸ ਸਬੰਧੀ ਸਮੁੱਚੇ ਪ੍ਰਬੰਧ ਕੀਤੇ ਜਾ ਰਹੇ ਹਨ।
 
ਸ਼੍ਰੀ ਦਿਆਲਨ ਨੇ ਜਿ਼ਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਕਰੀਆਂ ਹਾਸਲ ਕਰਨ ਲਈ ਆਪਣਾ ਨਾਂ www.pgrkam.com ‘ਤੇ ਰਜਿਸਟਰ ਕਰਨ ਅਤੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ।
 
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਸ਼੍ਰੀ ਰਾਜੀਵ ਗੁਪਤਾ ਨੇ ਦੱਸਿਆ ਕਿ ਯੋਗ ਉਮੀਦਵਾਰ ਵੱਲੋਂ ਆਪਣਾ ਨਾਂ ਪੋਰਟਲ ‘ਤੇ ਦਰਜ ਕਰਨ ਉਪਰੰਤ ਹਾਲ ਟਿਕਟ ਜਨਰੇਟ ਹੋਵੇਗੀ ਅਤੇ ਉਹ ਉਮੀਦਵਾਰ ਪੰਜ ਕੰਪਨੀਆਂ ਵਿੱਚ ਇੰਟਰਵਿਊ ਦੇ ਸਕੇਗਾ। ਇਹ ਮੇਲੇ 22 ਅਪਰੈਲ ਨੂੰ ਸਰਕਾਰੀ ਕਾਲਜ, ਫੇਜ਼-6, 23 ਅਪਰੈਲ ਨੂੰ ਰਾਇਤ ਬਾਹਰਾ ਕਾਲਜ, 26 ਅਪਰੈਲ ਨੂੰ ਸਰਕਾਰੀ ਕਾਲਜ ਡੇਰਾਬੱਸੀ, 28 ਅਪਰੈਲ ਨੂੰ ਖਾਲਸਾ ਕਾਲਜ 3-ਏ ਅਤੇ 30 ਅਪਰੈਲ ਨੂੰ ਚੰਡੀਗੜ੍ਹ ਗਰੁੱਪ ਆਫ਼ ਕਾਲਜ, ਲਾਂਡਰਾ ਵਿਖੇ ਲਗਾਏ ਜਾ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਜਿ਼ਲ੍ਹੇ ਦੀਆਂ ਨਾਮੀ ਕੰਪਨੀਆਂ ਜਿਵੇਂ ਕਿ ਐਕਸਿਸ ਬੈਂਕ, ਆਈ.ਸੀ.ਆਈ ਬੈਂਕ, ਸਵਰਾਜ ਅਤੇ ਐਮਾਜ਼ੋਨ ਆਦਿ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨ ਹਿੱਸਾ ਲੈ ਕੇ ਨੌਕਰੀਆਂ ਹਾਸਲ ਕਰ ਸਕਦੇ ਹਨ।

Have something to say? Post your comment

 

More in Chandigarh

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ : ਮੁੱਖ ਮੰਤਰੀ

'ਯੁੱਧ ਨਸ਼ਿਆਂ ਵਿਰੁੱਧ’ ਦੇ 236ਵੇਂ ਦਿਨ ਪੰਜਾਬ ਪੁਲਿਸ ਵੱਲੋਂ 685 ਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਠਾਨਕੋਟ ਦੇ ਪਰਿਵਾਰ ਨੂੰ ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਮਦਦ ਕੀਤੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ