Sunday, November 02, 2025

Malwa

ਸੁਰਜੀਤ ਗਹੀਰ ਸਰਕਾਰੀ ਆਈਟੀਆਈ ਦੇ ਚੇਅਰਮੈਨ ਬਣੇ

November 23, 2023 11:37 AM
SehajTimes
ਸੁਨਾਮ :-  ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਸੁਨਾਮ ਦੇ ਨਾਮਵਰ ਉਦਯੋਗਪਤੀ ਸੁਰਜੀਤ ਸਿੰਘ ਗਹੀਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੁਨਾਮ ਦੀ ਪ੍ਰਬੰਧਕੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਪਰੋਕਤ ਨਿਯੁਕਤੀ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ (ਆਈ.ਏ.ਐਸ.) ਵੱਲੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮੇਟੀ ਦੇ 9 ਮੈਂਬਰ ਬਣਾਏ ਗਏ ਹਨ। ਜਿਸ ਵਿੱਚ ਆਈ.ਟੀ.ਆਈ ਦੇ ਪ੍ਰਿੰਸੀਪਲ ਸਕੱਤਰ ਮੈਂਬਰ ਵਜੋਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਮੌਕੇ ਸੁਰਜੀਤ ਸਿੰਘ ਗਹੀਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਵਿਦਿਆਰਥੀਆਂ ਅਤੇ ਸੰਸਥਾ ਦੇ ਹਿੱਤਾਂ ਦੀ ਰਾਖੀ ਉਨ੍ਹਾਂ ਦੀ ਪਹਿਲ ਹੋਵੇਗੀ। ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਵੱਲ ਆਕਰਸ਼ਿਤ ਕਰਨ ਦੀ ਯੋਜਨਾ 'ਤੇ ਕੰਮ ਕੀਤਾ ਜਾਵੇਗਾ। ਨਵੇਂ ਰੁਜ਼ਗਾਰ ਪੈਦਾ ਕਰਨ ਲਈ ਵਿਕਲਪਾਂ ਨੂੰ ਤਰਜੀਹ ਦੇ ਕੇ ਸਰਕਾਰ ਦੀ ਸੋਚ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਹੁਨਰਮੰਦ ਵਿਕਾਸ ਸਮੇਂ ਦੀ ਵਡੇਰੀ ਲੋੜ ਬਣ ਚੁੱਕਾ ਹੈ। ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਨ ਲਈ ਆਈ ਟੀ ਆਈ ਵਿੱਚ ਸਿਖਲਾਈ ਹਾਸਿਲ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਨਵੇਂ ਕੋਰਸ ਲਿਆਉਣ ਲਈ ਯਤਨ ਕੀਤੇ ਜਾਣਗੇ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ