Friday, May 03, 2024

Chandigarh

ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਲਗਾਇਆ ਜਾਗਰੂਕਤਾ ਕੈਂਪ

November 23, 2023 12:21 PM
SehajTimes

ਫਤਹਿਗੜ੍ਹ ਸਾਹਿਬ :- ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਂਟਰ ਦੀ ਇੰਚਰਾਜ ਸ੍ਰੀਮਤੀ ਰਜਨੀ ਬਾਲਾ ਨੇ ਦੱਸਿਆ ਕਿ  ਇਸ ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਇਸਦੀ ਭੂਮਿਕਾ ਸਬੰਧੀ ਜਾਣਕਾਰੀ ਦੇਣ ਨਾਲ ਕੀਤੀ। ਉਨ੍ਹਾਂ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਊਂਸਲਿੰਗ, ਮੁਫਤ ਕਾਨੂੰਨੀ ਸਹਾਇਤਾ ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਤਾ ਵੱਧ ਤੋਂ ਵੱਧ 5 ਦਿਨਾਂ ਲਈ, ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਸਕੀਮ ਜਾਹੀ ਕੀਤੀ ਗਈ ਹੈ। ਸੈਂਟਰ ਇੰਚਾਰਜ ਵੱਲੋਂ ਮਹਿਲਾਵਾਂ ਨਾਲ ਹੋ ਰਹੀਆਂ ਘਰੇਲੂ ਹਿੰਸਾਵਾਂ ਨੂੰ ਰੋਕਣ ਲਈ ਇੱਕ ਚੰਗੇ ਗੁਆਢੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ।



ਇਸ ਤੋਂ ਇਲਾਵਾ ਸੈਂਟਰ ਇੰਚਾਰਜ ਵੱਲੋ ਦੱਸਿਆ ਗਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜਿਲ੍ਹੇ ਵਿੱਚ ਖੋਲ੍ਹੇ ਗਏ ਹਨ। ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ। ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਐਮਰਜੈਂਸੀ ਹੈਲਪ ਲਾਇਨ ਨੰ 181 ਅਤੇ 112 ਬਾਚੋ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾ ਨੰਬਰਾਂ ਤੇ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ