Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੂਬੇ ਦਾ ਪਹਿਲਾ ਕਬੱਡੀ ਤੇ ਖੋ ਖੋ ਦਾ ਇਨਡੋਰ ਗਰਾਊਂਡ ਘਨੌਰ 'ਚ ਬਣੇਗਾ

November 23, 2023 12:51 PM
SehajTimes

ਇੱਕ ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਵਿਖੇ ਬਣਨ ਵਾਲੀ ਖੇਡ ਨਰਸਰੀ ਲਈ ਸਮਝੌਤਾ ਸਹੀਬੱਧ

ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਬਣਾਉਣ ਲਈ ਖੇਡ ਨਰਸਰੀ ਸਾਬਤ ਹੋਵੇਗੀ ਮੀਲ ਪੱਥਰ : ਗੁਰਲਾਲ ਘਨੌਰ

ਖੇਡ ਨਰਸਰੀ 'ਚ ਖਿਡਾਰੀਆਂ ਨੂੰ ਮਾਹਰ ਕੋਚਾਂ ਰਾਹੀਂ ਦਿੱਤੀ ਜਾਵੇਗੀ ਟਰੇਨਿੰਗ: ਡਿਪਟੀ ਕਮਿਸ਼ਨਰ

30 ਜੂਨ ਤੱਕ ਸਟੇਟ ਆਫ਼ ਦੀ ਆਰਟ ਖੇਡ ਨਰਸਰੀ ਖਿਡਾਰੀਆਂ ਨੂੰ ਕੀਤੀ ਜਾਵੇਗੀ ਸਮਰਪਿਤ

ਪਟਿਆਲਾ :- ਪੰਜਾਬ ਦੇ ਬੱਚਿਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ 'ਚ ਐਮ.ਐਲ.ਏ ਘਨੌਰ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਯਤਨਾਂ ਸਦਕਾ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਿਵੇਕਲੀ ਖੇਡ ਨਰਸਰੀ ਦਾ ਸਮਝੌਤਾ ਅੱਜ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਅਤੇ ਖੇਡ ਵਿਭਾਗ ਵੱਲੋਂ ਸਹੀਬੱਧ ਕੀਤਾ ਗਿਆ। ਅੱਜ ਇਥੇ ਵਿਧਾਇਕ ਗੁਰਲਾਲ ਘਨੌਰ ਨੇ ਸਮਝੌਤਾ ਸਹੀਬੱਧ ਹੋਣ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਨਰਸਰੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜੇਤੂ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਵੱਲੋਂ ਆਪਣੇ ਸੀ.ਐਸ.ਆਰ ਫ਼ੰਡ ਰਾਹੀਂ 50 ਲੱਖ ਰੁਪਏ ਦੇਣ ਅਤੇ ਪੰਜਾਬ ਦੇ ਖੇਡ ਵਿਭਾਗ ਵੱਲੋਂ 50 ਲੱਖ ਰੁਪਏ ਲਗਾਉਣ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਬੱਚਿਆਂ ਨੂੰ ਆਪਣੀ ਖੇਡ ਨਿਖਾਰਨ ਲਈ ਮੌਕੇ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਘਨੌਰ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਬਣਨ ਵਾਲਾ ਇਹ ਪੰਜਾਬ ਦਾ ਪਹਿਲਾ ਕਬੱਡੀ ਅਤੇ ਖੋ ਖੋ ਦਾ ਇਨਡੋਰ ਮੈਟ ਗਰਾਊਂਡ ਹੋਵੇਗਾ, ਜਿਥੇ ਖਿਡਾਰੀ ਟਰੇਨਿੰਗ ਪ੍ਰਾਪਤ ਕਰ ਸਕਣਗੇ।


ਯੂਨੀਵਰਸਿਟੀ ਕਾਲਜ ਘਨੌਰ ਵਿਖੇ ਬਣਨ ਵਾਲੇ 4650 ਵਰਗ ਫੁੱਟ ਦੇ ਜ਼ਿਮਨੇਅਜੀਅਮ ਹਾਲ ਕਮ ਖੇਡ ਨਰਸਰੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ 'ਚ ਖੇਡ ਸਭਿਆਚਾਰ ਪੈਦਾ ਕਰਨ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ 'ਚ ਘੱਟੋ ਘੱਟ 5 ਖੇਡ ਨਰਸਰੀਆਂ ਬਣਾਉਣ ਦੀ ਹਦਾਇਤ ਕੀਤੀ ਗਈ ਹੈ, ਜਿਸ ਤਹਿਤ ਘਨੌਰ ਵਿਖੇ ਆਪਣੇ ਤਰ੍ਹਾਂ ਦੀ ਵਿਲੱਖਣ ਸਟੇਟ ਆਫ਼ ਦੀ ਆਰਟ  ਖੇਡ ਨਰਸਰੀ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਇਥੇ ਸਪੋਰਟਸ ਟਰੇਨਿੰਗ ਲਈ ਵੱਖ ਵੱਖ ਖੇਡਾਂ ਲਈ ਮਾਹਰ ਕੋਚ ਵੀ ਦਿੱਤੇ ਜਾਣਗੇ ਅਤੇ ਇਹ 30 ਜੂਨ 2024 ਤੱਕ ਬਣਕੇ ਖਿਡਾਰੀਆਂ ਨੂੰ ਸਮਰਪਿਤ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸੀ.ਐਸ.ਆਰ ਫ਼ੰਡ ਰਾਹੀਂ ਤਿਆਰ ਹੋਣ ਵਾਲੀ ਇਸ ਖੇਡ ਨਰਸਰੀ ਦਾ ਘਨੌਰ ਸਮੇਤ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਦੇ ਕਾਰਜਕਾਰੀ ਡਾਇਰੈਕਟਰ ਪ੍ਰਵੀਨ ਕੁਮਾਰ ਗੋਇਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ 'ਚ ਖੇਡ ਸਟੇਡੀਅਮ ਬਣਨ ਨਾਲ ਖਿਡਾਰੀਆਂ ਨੂੰ ਮੌਕੇ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਬੈਕਟਰਜ਼ ਫੂਡ ਸਪੈਸ਼ਲਿਸਟ ਲਿਮਟਿਡ ਵੱਲੋਂ ਸੀ.ਐਸ.ਆਰ. ਫ਼ੰਡ ਰਾਹੀਂ 50 ਲੱਖ ਰੁਪਏ ਇਸ ਖੇਡ ਨਰਸਰੀ ਲਈ ਦਿੱਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਜੀ.ਐਮ. ਡੀ.ਆਈ.ਸੀ. ਅੰਗਦ ਸਿੰਘ ਸੋਹੀ, ਐਕਸੀਅਨ ਪੀ.ਡਬਲਿਊ.ਡੀ. ਮਨਪ੍ਰੀਤ ਸਿੰਘ ਦੂਆ ਵੀ ਮੌਜੂਦ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ