Sunday, November 02, 2025

Malwa

ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਲਈ ਰਜਿਸਟਰੇਸ਼ਨ

November 23, 2023 01:23 PM
SehajTimes

ਪਟਿਆਲਾ :- ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਨੌਜਵਾਨਾ ਲਈ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਹੁਨਰ ਮੁਕਾਬਲਾ ਪਹਿਲਾ ਜ਼ਿਲ੍ਹਾ ਲੈਵਲ 'ਤੇ ਬਾਅਦ ਵਿੱਚ ਸਟੇਟ ਅਤੇ ਨੈਸ਼ਨਲ ਲੈਵਲ 'ਤੇ ਕਰਵਾਏ ਜਾਣੇ ਹਨ।


ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਨੂੰ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਹਨਾਂ ਹੁਨਰ ਮੁਕਾਬਲਿਆਂ ਵਿੱਚ ਕੋਈ ਵੀ ਨੌਜਵਾਨ ਜਿਸ ਦਾ ਜਨਮ 1 ਜਨਵਰੀ 1999 ਤੋ ਬਾਅਦ ਹੋਇਆ ਹੈ ਉਹ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦਾ ਹੈ। ਨੌਜਵਾਨ ਵੱਖ ਵੱਖ ਕੁੱਲ 61 ਟਰੇਡਜ਼ ਜਿਵੇਂ ਕਿ ਵਾਲ ਐਂਡ ਫਲੋਰ ਟਾਈਲਿੰਗ, ਪਲੰਬਿੰਗ ਐਂਡ ਹੀਟਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨਜ, ਬ੍ਰਿਕਲਾਇੰਗ, ਪਲਾਸਟਰ ਐਂਡ ਡਰਾਇਵਲ ਸਿਸਟਮ, ਪੇਂਟਿੰਗ ਐਂਡ ਡੈਕੋਰੇਟਿੰਗ, ਕੈਬਨਿਟ-ਮੇਕਿੰਗ, ਜੁਇਨਰੀ, ਪੈਨਟਰੀ, ਰੈਫੀਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ, ਕਨਕਰੀਟ ਕੰਸਟਰੱਕਸ਼ਨ ਵਰਕ, ਡਿਜੀਟਲ ਕੰਸਟਰੱਕਸ਼ਨ, ਜਵੈਲਰੀ, ਫਲੋਰਸਟੀ, ਫ਼ੈਸ਼ਨ, ਟੈਕਨੌਲੋਜੀ, ਗਰਾਫਿਕ ਡਿਜ਼ਾਈਨ ਟੈਕਨੌਲੋਜੀ, ਵੀਜ਼ੂਅਲ ਮਰਚੇਡਾਈਜਿੰਗ/ਵਿੰਡੋ ਡਰੈੱਸਿੰਗ, ਬੇਕਰੀ, ਬਿਊਟੀ ਥੈਰੇਪੀ, ਪੈਸਟਰੀ ਅਤੇ ਕੰਨਫੈੱਕਸ਼ਨਰੀ, ਕੁਕਿੰਗ, ਹੇਅਰ ਡਰੈਸਰਿੰਗ, ਸਿਹਤ ਅਤੇ ਸਮਾਜਕ ਦੇਖਭਾਲ, ਰੈਸਟੋਰੈਂਟ ਸਰਵਿਸ, 3 ਡੀ. ਡਿਜੀਟਲ ਗੇਮ ਆਰਟ, ਵਾਲ ਅਤੇ ਫ਼ਰਸ਼ ਟਾਇਲਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨ, ਉਦਯੋਗਿਕ ਕੰਟਰੋਲ, ਪਲਾਸਟਰਿੰਗ ਅਤੇ ਡ੍ਰਾਈਵਲ ਸਿਸਟਮ, ਕਲਾਉਡ ਕੰਪਿਊਟਿੰਗ, ਰੋਬੋਟ ਸਿਸਟਮ ਇੰਟੀਗਰੇਸ਼ਨ, ਓਡੀਟਵ ਮੈਨੂਫੈਕਚਰਿੰਗ, ਰਿਨੀਊਏਵਲ ਐਨਰਜੀ, ਇੰਡਸਟਰੀਅਲ ਡਿਜ਼ਾਈਨ ਟੈਕਨਾਲੋਜੀ, ਬਿਲਡਿੰਗ ਇਨਫਰਮੇਸ਼ਨ ਮੋਲਡਿੰਗ, ਇੰਡਸਟਰੀ 4.0 ਅਤੇ ਮੋਬਾਇਲ ਐਪਲੀਕੇਸ਼ਨ ਡਿਵੈਲਪਮੈਂਟ, ਮੈਨੂਫੈਕਚਰਿੰਗ ਟੀਮ ਚੈਲੰਜ, ਅਡੀਟਿਵ ਮੈਨੂਫੈਕਚਰਿੰਗ, ਹੇਅਰ ਡਰੈੱਸਿੰਗ, ਬਿਊਟੀ ਥੈਰੇਪੀ, ਪੈਟੇਸੀਰੀ ਐਂਡ ਕੰਫੈਕਸਨਰੀ, ਕੁਕਿੰਗ, ਰੈਸਟੋਰੈਂਟ ਸਰਵਿਸ, ਹੈਲਥ ਐਂਡ ਸੋਸ਼ਲ ਕੇਅਰ, ਬੇਕਰੀ, ਹੋਟਲ ਰਿਸੈੱਪਸ਼ਨ, ਆਟੋਬੋਡੀ ਰਿਪੇਅਰ, ਆਟੋਮੋਬਾਇਲ ਟੈਕਨੌਲੋਜੀ, ਕਾਰ ਪੇਂਟਿੰਗ, ਲੋਜੀਸਟਿਕ ਐਂਡ ਫਰੀਥ ਫਾਰਵਾਰਡਿੰਗ, ਸੂਜ ਮੇਕਿੰਗ, ਗਾਰਮੈਂਟਸ ਐਂਡ ਲੈਦਰ ਅਸੈਸਰੀ, ਮੇਕਿੰਗ, ਟੈਕਸਟਾਈਲ ਡਿਜ਼ਾਈਨ, ਟੈਕਸਟਾਈਲ ਵੇਇੰਗ- ਹੈਂਡਲੂਮ, ਯੋਗਾ, ਕਸਟਮਰ ਡਿਜ਼ਾਈਨ, ਪ੍ਰੋਸਥੈਟਿਕ ਐਂਡ ਮੇਕਅਪ, ਏ.ਆਰ/ਵੀ.ਆਰ, ਡਰੋਨ ਫ਼ਿਲਮ ਮੇਕਿੰਗ  ਆਦਿ ਕਿਸੇ ਵੀ ਟ੍ਰੇਡ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਅਤੇ ਸਕਿੱਲਡ ਨੌਜਵਾਨ https://www.skillindiadigital.gov.in/home 'ਤੇ ਮਿਤੀ 30/11/2023 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ