Friday, December 19, 2025

Chandigarh

ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

November 23, 2023 01:29 PM
SehajTimes

ਜ਼ਿਲ੍ਹੇ ਦੇ ਐਨ.ਐਸ.ਐਸ. ਯੂਨਿਟਾਂ ਨੂੰ ਸਹਾਇਤਾ ਗ੍ਰਾਂਟ ਰਾਸ਼ੀ ਜਾਰੀ ਕਰਨ ਸਬੰਧੀ ਕੀਤੀ ਗਈ ਮੀਟਿੰਗ

ਐੱਸ ਏ ਐੱਸ ਨਗਰ :-  ਯੁਵਕ ਸੇਵਾਵਾਂ ਵਿਭਾਗ ਵਲੋਂ ਵਿਭਾਗ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਮੂਹ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਐਚ.ਆਈ.ਵੀ. ਏਡਜ਼ ਅਤੇ ਨਸ਼ਿਆ ਵਿਰੁੱਧ ਜਾਗਰੂਕਤਾ ਸਮਾਗਮ, ਸਰਕਾਰੀ ਕਾਲਜ ਫੇਸ-6, ਮੋਹਾਲੀ ਵਿਖੇ ਕਰਵਾਇਆ ਗਿਆ।


ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਐਸ.ਏ.ਐਸ.ਨਗਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਵੱਧ ਰਹੇ ਨਸ਼ਿਆ ਦੇ ਪ੍ਰਭਾਵ ਤੋਂ ਦੂਰ ਰੱਖਣ ਲਈ ਇਹੋ ਜਿਹੇ ਜਾਗਰੂਕਤਾ ਸਮਾਗਮ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਐਚ.ਆਈ.ਵੀ. ਏਡਜ਼ ਸਬੰਧੀ ਬਿਮਾਰੀ ਤੋਂ ਬਚਣ ਅਤੇ ਪੀੜ੍ਹਤ ਲੋਕਾਂ ਦੀ ਸਹਾਇਤਾ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਦੀ ਘਾਟ ਹੈ, ਉਹ ਅਜੇ ਵੀ ਇਸ ਨੂੰ ਛੂਤ-ਛਾਤ ਦੀ ਬਿਮਾਰੀ ਸਮਝ ਕੇ ਪੀੜ੍ਹਤ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦੇ ਹਨ, ਜਦਕਿ ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜਾਗਰੂਕਤਾ ਸਮਾਗਮਾਂ ਰਾਹੀਂ ਵਿਭਾਗ ਲੋਕਾਂ ਨੂੰ ਜਾਗਰੂਕਤ ਕਰਨ ਲਈ ਪੁਰਜ਼ੋਰ ਯਤਨ ਕਰ ਰਿਹਾ ਹੈ।


ਇਸ ਮੌਕੇ ਵਿਸ਼ੇਸ਼ ਮਹਿਮਾਨ ਸ੍ਰੀਮਤੀ ਹਰਜੀਤ ਗੁਜਰਾਲ ਕਾਲਜ ਪਿ੍ਰੰਸੀਪਲ, ਡਾ. ਜੇ.ਐਸ.ਮਿਨਹਾਸ ਵਧੀਕ ਨਿਰਦੇਸ਼ਕ, ਸੋਸ਼ਲ ਵੈਲਫੇਅਰ ਸਰਵਿਸਿਜ਼ ਵਿੰਗ ਚੰਡੀਗੜ੍ਹ ਯੂਨੀਵਰਸਿਟੀ, ਪ੍ਰੋ. ਗੁਰਬਖਸ਼ੀਸ਼ ਸਿੰਘ ਅੰਨਟਾਲ, ਜ਼ਿਲ੍ਹਾ ਸਵੀਪ ਨੋਡਲ ਅਫਸਰ ਨੇ ਪ੍ਰੋਗਰਾਮ ਦੇ ਜੇਤੂ ਭਾਗੀਦਾਰਾਂ ਅਤੇ ਸਭਿਆਚਾਰਕ ਪ੍ਰਦਰਸ਼ਨੀਆਂ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਦਿ੍ਰਸ਼ਟਾ ਨੇ ਪਹਿਲਾ, ਅਨੁਰਾਧਾ ਨੇ ਦੂਸਰਾ ਸਥਾਨ ਹਾਸਿਲ ਕੀਤਾ।

ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਜਾਇਬਾ ਨਾਜ਼ ਨੇ ਪਹਿਲਾ, ਸਿਮਰਨ ਗਾਇਰਾ ਨੇ ਦੂਸਰਾ ਸਥਾਨ ਹਾਸਿਲ ਕੀਤਾ। ਨੁੱਕੜ ਨਾਟਕ ਦੀ ਪੇਸ਼ਕਾਰੀ ਸਰਕਾਰੀ ਕਾਲਜ ਡੇਰਾਬੱਸੀ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਟੀਮ ਨੇ ਕੀਤੀ। ਇਸ ਤੋਂ ਇਲਾਵਾ ਵਿਭਾਗ ਵਲੋਂ ਕੌਮੀ ਸੇਵਾ ਯੋਜਨਾ ਇਕਾਈਆਂ ਨੂੰ ਮਾਇਕ ਸਹਾਇਤਾ ਗ੍ਰਾਂਟ ਰਾਸ਼ੀ ਜਾਰੀ ਕਰਨ ਸਬੰਧੀ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਸੱਤ ਰੋਜ਼ਾ ਵਿਸ਼ੇਸ਼ ਕੈਂਪ ਅਤੇ ਰੈਗੂਲਰ ਕੈਂਪ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ। ਸ਼ਰਨਜੀਤ ਸਿੰਘ ਸਹਾਇਕ ਨਿਰਦੇਸ਼ਕ, ਡੀ.ਪੀ.ਆਈ. ਕਾਲਜਿਜ਼ ਮੋਹਾਲੀ ਅਤੇ ਡਾ. ਰਤਿੰਦਰ ਜੋਸ਼ੀ ਇੰਗਲਿਸ਼ ਵਿਭਾਗ ਨੇ ਜੱਜਮੈਂਟ ਲਈ ਵਿਸ਼ੇਸ਼ ਸਹਿਯੋਗ ਦਿੱਤਾ। ਸਟੇਜ ਸੰਭਾਲ ਦੀ ਭੂਮਿਕਾ ਸ੍ਰੀਮਤੀ ਸੀਮਾ ਮਲਿਕ ਸ਼ਿਵਾਲਿਕ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ ਨੇ ਨਿਭਾਈ। ਸ੍ਰੀਮਤੀ ਮੁਨੀਸ਼ਾ ਮਹਾਜਨ ਸਹਾਇਕ ਪ੍ਰੋਫੈਸਰ ਸਰਕਾਰੀ ਕਾਲਜ ਫੇਸ-6, ਮੋਹਾਲੀ ਨੇ ਸਮੁੱਚੇ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਤੋਂ ਇਲਾਵਾ ਵੇਦ ਪ੍ਰਕਾਸ਼, ਰਾਜਵੰਤ ਕੌਰ, ਸ਼ਾਲੂ, ਜਸਕਿਰਤ, ਅਮਨ ਆਦਿ ਨੇ ਵੀ ਸਹਿਯੋਗੀ ਭੂਮਿਕਾ ਨਿਭਾਈ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ