Sunday, November 02, 2025

Malwa

ਪਿੰਡ ਰੋਹਟਾ 'ਚ ਭੇਜੇ ਬੇਲਰਾਂ ਨਾਲ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲੀ

November 23, 2023 01:35 PM
SehajTimes
ਪਟਿਆਲਾ :- ਬੀਤੇ ਦਿਨੀਂ ਨਾਭਾ ਦੇ ਪਿੰਡ ਰੋਹਟਾ ਦਾ ਦੌਰਾ ਕਰਨ ਮੌਕੇ ਪਿੰਡ ਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਸਨਮੁੱਖ ਰੱਖੀ ਗਈ ਬੇਲਰ ਮਸ਼ੀਨਾਂ ਦੀ ਮੰਗ 'ਤੇ ਤੁਰੰਤ ਮਸ਼ੀਨਾਂ ਭੇਜਣ ਕਰਕੇ ਪਿੰਡ ਦੇ ਕਿਸਾਨਾਂ ਨੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਬੇਲਰ ਨਾਲ ਸੰਭਾਲ ਲਿਆ ਹੈ। ਆਪਣੇ ਪਿੰਡ ਵਿਖੇ ਬੇਲਰ ਮਸ਼ੀਨਾਂ ਪੁੱਜਣ ਅਤੇ ਇਨ੍ਹਾਂ ਕਾਰਨ ਵਾਤਾਵਰਣ ਪ੍ਰਦੂਸ਼ਣ ਤੋਂ ਪਿੰਡ ਵਿੱਚ ਬਚਾਅ ਹੋਣ ਸਦਕਾ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ। ਇਸੇ ਦੌਰਾਨ ਕਿਸਾਨਾਂ ਨੇ ਬੇਲਰ ਭੇਜਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਤਰਸੇਮ ਚੰਦ, ਤਹਿਸੀਲਦਾਰ ਅੰਕਿਤਾ ਅਗਰਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਕੋਲ ਸਮੇਂ ਸਿਰ ਬੇਲਰ ਮਸ਼ੀਨਾਂ ਭੇਜੀਆਂ, ਜਿਸ ਨਾਲ ਪਰਾਲੀ ਦੀ ਸਮੱਸਿਆ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਇ ਦੌਰਾਨ ਕਲਸਟਰ ਅਫ਼ਸਰ ਇੰਸਪੈਕਟਰ ਰਿਸ਼ਵ ਗੁਪਤਾ, ਨੰਬਰਦਾਰ ਜਗਤਾਰ ਸਿੰਘ, ਕਿਸਾਨ ਬਲਵਿੰਦਰ ਸਿੰਘ, ਗੁਲਾਬ ਸਿੰਘ, ਹਰਜਿੰਦਰ ਸਿੰਘ, ਛੱਜੂ ਸਿੰਘ ਸਾਬਕਾ ਸਰਪੰਚ, ਸਕੱਤਰ ਮਨਪ੍ਰੀਤ ਸਿੰਘ ਤੇ ਹੋਰ ਪਿੰਡ ਵਾਸੀ ਮੌਜੂਦ ਸਨ।
 
ਜਿਕਰਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਨਾਭਾ ਦੇ ਹੌਟਸਪੌਟ ਪਿੰਡਾਂ ਦਾ ਇਕੱਠਿਆਂ ਦੌਰਾ ਕਰਦਿਆਂ ਦੋ ਥਾਵਾਂ 'ਤੇ ਖੇਤਾਂ ਵਿੱਚ ਪਰਾਲੀ ਨੂੰ ਲਗਾਈ ਅੱਗ ਮੌਕੇ 'ਤੇ ਜਾ ਕੇ ਬੁਝਵਾਈ ਸੀ। ਇਸ ਦੌਰਾਨ ਪਿੰਡ ਰੋਹਟਾ ਅਤੇ ਰੋਹਟੀ ਮੌੜਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਾਕਸ਼ੀ ਸਾਹਨੀ ਤੇ ਵਰੁਣ ਸ਼ਰਮਾ ਨੇ ਕਿਹਾ ਕਿ ਕਿਸਾਨ ਪਰਾਲੀ ਸੰਭਾਲਣ ਲਈ ਬੇਲਰ ਆਦਿ ਮਸ਼ੀਨਰੀ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫ਼ੇਸ ਸੀਡਰ ਲੈਣ ਲਈ ਵਟਸ ਐਪ ਚੈਟ ਬੋਟ ਨੰਬਰ 73800-16070 'ਤੇ ਸੰਪਰਕ ਕਰਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ