Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ : ਸੜਕਾਂ ਰੋਕ ਕੇ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ

November 23, 2023 02:10 PM
SehajTimes

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ।



ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼  ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ