Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Chandigarh

ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਸੰਧਵਾਂ ਨਾਲ ਮੁਲਾਕਾਤ

November 23, 2023 03:20 PM
SehajTimes
ਪੰਜਾਬ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਹੋਇਆ: ਸਪੀਕਰ ਕੁਲਤਾਰ ਸਿੰਘ ਸੰਧਵਾਂ
 
ਚੰਡੀਗੜ: ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
 
 
 
ਇਸ ਵਫ਼ਦ ਵਿੱਚ ਕਰਨਾਟਕਾ ਵਿਧਾਨ ਸਭਾ ਸਪੀਕਰ ਸ੍ਰੀ ਯੂ.ਟੀ. ਖਾਦੇਰ ਫ਼ਰੀਦ, ਸਕੱਤਰ ਕਰਨਾਟਕਾ ਵਿਧਾਨ ਪ੍ਰੀਸ਼ਦ ਸ੍ਰੀਮਤੀ ਕੇ.ਆਰ. ਮਹਾਂਲਕਸ਼ਮੀ, ਸਕੱਤਰ ਕਰਨਾਟਕਾ ਵਿਧਾਨ ਸਭਾ ਸ੍ਰੀਮਤੀ ਐਮ.ਕੇ. ਵਿਸ਼ਾਲਕਸ਼ੀ ਤੋਂ ਇਲਾਵਾ ਕਰਨਾਟਕਾ ਸਪੀਕਰ ਦੇ ਨਿੱਜੀ ਸਕੱਤਰ ਸ੍ਰੀ ਮਹੇਸ਼ ਕਾਰਜਗੀ, ਸਲਾਹਕਾਰ ਸ੍ਰੀ ਓਮ ਪ੍ਰਕਾਸ਼ਾ, ਕਰਨਾਟਕਾ ਵਿਧਾਨ ਪ੍ਰੀਸ਼ਦ ਦੀ ਵਧੀਕ ਸਕੱਤਰ ਸ੍ਰੀਮਤੀ ਐਸ. ਨਿਰਮਲਾ, ਡਾਇਰੈਕਟਰ (ਆਈ.ਟੀ.) ਸ੍ਰੀ ਜੇ. ਈ. ਸ਼ਸ਼ੀਧਰ, ਓ.ਐਸ.ਡੀ. ਟੂ ਚੇਅਰਮੈਨ ਵਿਧਾਨ ਪ੍ਰੀਸ਼ਦ ਸ੍ਰੀਮਤੀ ਕੇ.ਡੀ. ਸ਼ੀਲਾ ਅਤੇ ਚੀਫ਼ ਐਡੀਟਰ ਆਫ਼ ਡੀਬੇਟਸ ਸ੍ਰੀ ਐਮ. ਸ਼ਸ਼ੀਕਾਂਤ ਸ਼ਾਮਲ ਹਨ।
 
 
ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਸੈਸ਼ਨਾਂ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਕਰਵਾ ਕੇ ਸਮੂਹ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਦਿੱਤੀ ਗਈ ਸੀ।
 
 
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।
 
 
ਸਪੀਕਰ ਨੇ ਦੱਸਿਆ ਕਿ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੀ ਹੈ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਮਿਲ ਰਹੀਆਂ ਹਨ।
 
 
ਕਰਨਾਟਕਾ ਵਿਧਾਨ ਸਭਾ ਸਪੀਕਰ ਸ੍ਰੀ ਯੂ.ਟੀ. ਖਾਦੇਰ ਫ਼ਰੀਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਨੈਸ਼ਨਲ ਈ ਵਿਧਾਨ ਐਪਲੀਕੇਸ਼ਨ ਇੱਕ ਸਮਰੱਥ ਪ੍ਰਣਾਲੀ ਹੈ, ਜਿਸ ਨਾਲ ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕਾਰ ਵਿਹਾਰ ਇੱਕ ਤਸੱਲੀ ਭਰਪੂਰ ਢੰਗ ਨਾਲ ਚਲਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਤਰਜ ‘ਤੇ ਕਰਨਾਟਕਾ ਵਿਧਾਨ ਸਭਾ ਵਿੱਚ ਇੱਕ ਅਜਿਹਾ ਸਿਸਟਮ ਲਾਗੂ ਕਰਨ ਬਾਰੇ ਸੋਚ ਰਹੇ ਹਾਂ, ਜੋ ਸਾਡੀਆਂ ਲੋੜਾਂ ਅਤੇ ਕਾਰਜ ਪ੍ਰਣਾਲੀ ਅਨੁਸਾਰ ਕੰਮ ਕਰੇ।
 
 
ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿਧਾਨ ਸਭਾ ਤੋਂ ਅਹਿਮ ਜਾਣਕਾਰੀ ਪ੍ਰਾਪਤ ਹੋਈ ਹੈ ਜੋ ਸਾਡੇ ਲਈ ਬੇਹੱਦ ਸਹਿਯੋਗੀ ਸਿੱਧ ਹੋਵੇਗੀ। ਇਸ ਮੌਕੇ ਵਫ਼ਦ ਨੇ ਸਦਨ ਦਾ ਦੌਰਾ ਵੀ ਕੀਤਾ ਅਤੇ ਵਿਹਾਰਕ ਤੌਰ ‘ਤੇ ਸਦਨ ‘ਚ ਲਾਏ ਗਏ ਆਈ ਪੈਡ ਚਲਾ ਕੇ ਵੇਖੇ ਅਤੇ ਨੇਵਾ ਐਪ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ।
 
 
ਇਸ ਤੋਂ ਪਹਿਲਾਂ ਸ੍ਰੀ ਵਿਵੇਕ ਸ਼ਰਮਾ, ਐਸ.ਆਈ.ਓ. (ਐਨ.ਆਈ.ਸੀ.) ਵੱਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਪੇਸ਼ਕਾਰੀ ਵਫ਼ਦ ਨੂੰ ਦਿੱਤੀ ਗਈ, ਜਿਸ ਵਿੱਚ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਸਬੰਧੀ ਵਿਸਥਾਰਪੂਰਬਕ ਜਾਣਕਾਰੀ ਸਾਂਝੀ ਕੀਤੀ ਗਈ।
 
 
ਵਫ਼ਦ ਮੈਂਬਰਾਂ ਵੱਲੋਂ ਨੇਵਾ ਐਪ ਸਬੰਧੀ ਪੁੱਛੇ ਗਏ ਹਰ ਸਵਾਲ ਦਾ ਐਨ.ਆਈ.ਸੀ. ਦੀ ਟੀਮ ਵੱਲੋਂ ਤਸੱਲੀ ਭਰਪੂਰ ਜਵਾਬ ਦਿੱਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਵਫ਼ਦ ਮੈਂਬਰਾਂ ਦਾ ਸਨਮਾਨ ਵੀ ਕੀਤਾ।
 
 
ਇਸ ਮੌਕੇ ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਅਤੇ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ