Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬੀ.ਡੀ.ਪੀ.ਓ. ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

November 23, 2023 05:32 PM
SehajTimes
ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ