Wednesday, January 28, 2026
BREAKING NEWS
ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾ

Malwa

ਸੰਯੁਕਤ ਅਧਿਆਪਕ ਫ਼ਰੰਟ ਵੱਲੋਂ 26 ਨਵੰਬਰ ਦੀ ਸੰਗਰੂਰ ਰੈਲੀ ਲਈ ਜਿਲ੍ਹਾ ਮਾਲੇਰਕੋਟਲਾ ਵੱਲੋਂ ਕੀਤੀ ਗਈ ਤਿਆਰੀ ਮੀਟਿੰਗ

November 23, 2023 08:27 PM
ਅਸ਼ਵਨੀ ਸੋਢੀ

ਵੱਡੀ ਗਿਣਤੀ ਚ ਅਧਿਆਪਕ ਹੋਣਗੇ ਸੰਗਰੂਰ ਰੈਲੀ ਚ ਸ਼ਾਮਲ

ਮਾਲੇਰਕੋਟਲਾ : ਸੰਯੁਕਤ ਅਧਿਆਪਕ ਫ਼ਰੰਟ ਵੱਲੋਂ ਰੱਖੀ ਗਈ 26 ਨਵੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਬੀਰ ਖਾਨ ਅਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਜਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਦੇ ਸਾਹਮਣੇ ਹੋਈ, ਜਿਸ ਵਿੱਚ 26 ਨਵੰਬਰ ਦੀ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਲਈ ਅਧਿਆਪਕਾਂ ਦੀ ਲਾਮਬੰਦੀ ਲਈ ਯੋਜਨਾਬੰਦੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਰਵੱਈਆ ਬਹੁਤ ਹੀ ਨਿਰਾਸ਼ਾਜਨਕ ਹੈ। ਆਪ ਸਰਕਾਰ ਨੇ ਵੀ ਪੰਜਾਬ ਦੇ ਨਵੇਂ ਰੈਗੂਲਰ ਭਰਤੀ ਮੁਲਾਜ਼ਮਾਂ ‘ਤੇ ਕਾਂਗਰਸ ਸਰਕਾਰ ਦੇ ਪੂਰਨਿਆਂ ‘ਤੇ ਚੱਲਦੇ ਹੋਏ ਜ਼ਬਰੀ ਕੇਂਦਰੀ ਪੇਅ ਸਕੇਲ ਥੋਪ ਰੱਖਿਆ ਹੈ ਤੇ 15-01-2015 ਦਾ ਨੋਟੀਫਿਕੇਸ਼ਨ ਮਾਣਯੋਗ ਹਾਈ ਕੋਰਟ ਵੱਲੋਂ ਡਬਲ ਬੈਂਚ ‘ਤੇ ਵੀ ਰੱਦ ਕਰ ਦਿੱਤਾ ਗਿਆ ਹੈ ਤੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੇ ਸਕੇਲਾਂ ‘ਤੇ ਤਨਖ਼ਾਹ ਦੇਣ ਦਾ ਫੈਸਲਾ ਕਰ ਦਿੱਤਾ ਹੈ ਤੇ ਮੁਲਾਜ਼ਮਾਂ ਦਾ ਬਕਾਇਆ ਤਿੰਨ ਮਹੀਨਿਆਂ ਵਿੱਚ ਅਦਾ ਕਰਨ ਦਾ ਫੈਸਲਾ ਸੁਣਾ ਦਿੱਤਾ ਹੈ। ਪਰ ਇਸ ਦੇ ਉਲਟ ਸਰਕਾਰ ਸੁਪਰੀਮ ਕੋਰਟ ਚਲੀ ਗਈ ਹੈ ਜੋ ਸਰਕਾਰ ਦੀ ਖੋਟੀ ਨੀਅਤ ਨੂੰ ਉਜਾਗਰ ਕਰਦਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਡੀ ਏ ਦੀ ਕਿਸ਼ਤ ਦੇਣ ਤੋਂ ਵੀ ਭੱਜ ਗਈ ਹੈ, ਜਿਥੇ ਕੇਦਰ ਸਰਕਾਰ ਦੇ ਮੁਲਾਜ਼ਮਾਂ ਨੂੰ 46 ਪ੍ਰਤੀਸ਼ਤ ਡੀ ਏ ਮਿਲ ਰਿਹਾ ਹੈ ਓਥੇ ਪੰਜਾਬ ਦੇ ਮੁਲਾਜ਼ਮ 34 ਪ੍ਰਤੀਸ਼ਤ ਡੀ ਏ ਹੀ ਲੈ ਰਹੇ ਹਨ । ਬਲਜਿੰਦਰ ਸਿੰਘ ਜਿਲ੍ਹਾ ਆਗੂ ਨੇ ਦੱਸਿਆ ਕਿ ਚੋਣ ਵਾਅਦੇ ਮੁਤਾਬਕ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਵੀ ਪੂਰਨ ਰੂਪ ਵਿੱਚ ਲਾਗੂ ਨਹੀਂ ਕੀਤੀ, ਨਾ ਹੀ ਕੰਪਿਊਟਰ ਅਧਿਆਪਕਾਂ ‘ਤੇ ਪੇਅ ਕਮਿਸ਼ਨ ਲਾਗੂ ਕੀਤਾ ਹੈ, ਪੇਂਡੂ ਭੱਤੇ ਸਮੇਤ 36 ਪ੍ਰਕਾਰ ਦੇ ਭੱਤੇ ਵੀ ਕੱਟੇ ਹੋਏ ਹਨ। ਇਸ ਮੌਕੇ ਜਿਲ੍ਹਾ ਸਕੱਤਰ ਬੇਅੰਤ ਸਿੰਘ ਨੇ ਕਿਹਾ ਕੇ ਸਰਕਾਰ ਨੇ ਨਾ ਹੀ ਏ.ਸੀ.ਪੀ. ਇੰਕਰੀਮੈਂਟ ਬਹਾਲ ਕੀਤਾ ਗਿਆ ਹੈ, ਨਾ ਹੀ ਡੀ.ਏ. ਦੀ ਕੋਈ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਹਨ। ਜਿਲ੍ਹਾ ਵਿੱਤ ਸਕੱਤਰ ਵਿਨੋਦ ਕੁਮਾਰ ਨੇ ਅਧਿਆਪਕਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵਿਰੁੱਧ ਆਪਣਾ ਰੋਹ ਦਰਜ਼ ਕਰਵਾਉਂਦੇ ਹੋਏ ਮੰਗਾਂ ਮੰਨਵਾਉਣ ਦਾ ਸੱਦਾ ਦਿੱਤਾ। ਇਸ ਮੌਕੇ ਗੁਰਵਿੰਦਰ ਸਿੰਘ ett 6505 ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਨ ਲਈ ਕਿਹਾ ਗਿਆ ਜੇ ਨਾ ਹੋਇਆ ਤਾਂ ਤਿੱਖਾ ਸੰਘਰਸ਼ ਕਿੱਤਾ ਜਾਵੇਗਾ lਇਸ ਮੌਕੇਮੁਹੰਮਦ ਸਲੀਮ, ਚਾਂਦੀ ਸਿੰਘ,ਮੁਹੰਮਦ ਸ਼ਹਿਬਾਜ਼ , ਮੁਹੰਮਦ ਸ਼ਮਸ਼ਾਦ, ਲਿਆਕ਼ਤ ਅਲੀ, ਪਵਿੱਤਰ ਸਿੰਘ ਮੁਹੰਮਦ ਬਸ਼ੀਰ ਆਦਿ ਅਧਿਆਪਕ ਹਾਜ਼ਰ ਸਨ,

Have something to say? Post your comment