Wednesday, November 19, 2025

Malwa

ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ 1380 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ

November 23, 2023 08:32 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹੇ 'ਚ ਹਰੇਕ ਵਿਅਕਤੀ ਦੇ ਸਿਰ 'ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਸਥਾਨਿਕ ਸਰਕਾਰ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1380 ਲਾਭਪਾਤਰੀਆਂ 20 ਕਰੋੜ 70 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ 588 ਲਾਭਪਾਤਰੀਆਂ ਨੂੰ 08 ਕਰੋੜ 66 ਲੱਖ 58 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਲਾਭਪਾਤਰੀਆਂ ਦੇ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਇਸ ਸਕੀਮ ਤਹਿਤ ਮਾਲੇਰਕੋਟਲਾ ਦੇ 350 ,ਅਮਰਗੜ੍ਹ ਦੇ 36 ਅਤੇ ਅਹਿਮਦਗੜ੍ਹ ਦੇ 202 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਕੱਚੇ ਮਕਾਨਾਂ ਨੂੰ ਨਵੇਂ ਪੱਕੇ ਮਕਾਨ ਦੀ ਉਸਾਰੀ ਲਈ ਕੁੱਲ 1 ਲੱਖ 75 ਹਜ਼ਾਰ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀਆਂ ਕੋਲ ਜ਼ਮੀਨ ਦਾ ਮਾਲਕੀ ਸਬੂਤ ਹੋਣਾ ਚਾਹੀਦਾ ਹੈ ,ਲੋੜਵੰਦ ਦੀ ਸਲਾਨਾ ਆਮਦਨ 03 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਉਹ ਸਬੰਧਿਤ ਨਗਰ ਕੌਂਸਲ/ਨਗਰ ਪੰਚਾਇਤ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ। ਉਸ ਕੋਲ ਆਧਾਰ ਕਾਰਡ,ਵੋਟਰ ਕਾਰਡ,ਜਾਤੀ ਸਰਟੀਫਿਕੇਟ, ਬੈਂਕ ਦੀ ਕਾਪੀ ਆਦਿ ਦਸਤਾਵੇਜ਼ ਹੋਣੇ ਚਾਹੀਦੇ ਹਨ । ਇਸ ਸਕੀਮ ਅਧੀਨ ਲਾਭਪਾਤਰੀਆਂ ਨੂੰ ਘਰਾਂ ਦੇ ਨਿਰਮਾਣ ਦੇ ਅਧਾਰ ਤੇ ਪੰਜ ਸਟੇਜਾਂ ਤੇ ਅਦਾਇਗੀਆਂ ਕੀਤੀਆਂ ਜਾਂਦੀਆਂ ਹਨ ਤਾਂ ਕਿ ਉਹ ਆਪਣੇ ਪੱਕੇ ਨਵੇਂ ਘਰ ਦੀ ਉਸਾਰੀ ਮੁਕੰਮਲ ਕਰ ਸਕਣ । ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲਾਭ ਲੈਣ ਲਈ ਯੋਗ ਵਿਅਕਤੀ ਸਬੰਧਿਤ ਨਗਰ ਕੌਂਸਲ/ਨਗਰ ਪੰਚਾਇਤ ਵਿਖੇ ਵਧੇਰੇ ਜਾਣਕਾਰੀ ਲਈ ਸੰਪਰਕ ਕਰ ਸਕਦੇ ਹਨ ਅਤੇ ਆਪਣੀ ਦਫ਼ਤਰੀ ਉਪਚਾਰਿਕਤਾਵਾਂ ਮੁਕੰਮਲ ਕਰਨ ਉਪਰੰਤ ਪ੍ਰਤੀ ਬੇਨਤੀ ਦੇ ਸਕਦੇ ਹਨ ।

Have something to say? Post your comment

 

More in Malwa

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ