Sunday, November 02, 2025

Malwa

ਸੂਬੇ ਚ ਸਿੱਖਿਆ ਦਾ ਪੱਧਰ ਚੁੱਕਣ ਲਈ ਸਰਕਾਰ ਵਚਨਬੱਧ-ਵਿਧਾਇਕ ਅਜੀਤਪਾਲ ਸਿੰਘ ਕੋਹਲੀ

November 24, 2023 11:30 AM
SehajTimes

ਪਟਿਆਲਾ :-  ਅੱਜ ਇਥੇ ਸਰਕਾਰੀ ਵਿਕਟੋਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਮ.ਐਲ.ਏ. ਸ. ਅਜੀਤਪਾਲ ਸਿੰਘ ਕੋਹਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਜਦਕਿ  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ  ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਸਕੂਲ ਵਿੱਚ ਅਕਾਦਮਿਕ ਅਤੇ ਸਹਿ—ਅਕਾਦਮਿਕ ਗਤੀ ਵਿਧੀਆ ਵਿਚੋਂ ਪੋਜ਼ੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਐਮ.ਐਲ.ਏ. ਸ. ਅਜੀਤਪਾਲ ਸਿੰਘ ਕੋਹਲੀ ਨੇ ਸਕੂਲ ਨੂੰ 5 ਲੈਪਟੋਪ ਅਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਪੰਜਾਬ ਚ ਇਸ ਸਮੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਕੂਲ ਨੂੰ ਹੋਰ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਬਿਜ਼ਨਸ ਬਲਾਸਟਰ ਪ੍ਰੋਗਰਾਮ ਅਧੀਨ ਲਗਾਏ ਗਏ ਸਟਾਲਾਂ ਦੀ ਵੀ ਪ੍ਰਸ਼ੰਸਾ ਕੀਤੀ, ਤੇ ਸਕੂਲ ਮੈਗਜੀਨ ‘ਅਨੁਪਮਦੀਪ ਦਾ ਜਾਰੀ ਵੀ ਕੀਤਾ ਗਿਆ। ਸਕੂਲ ਮੁੱਖੀ ਮਨੋਜ ਸੈਣੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਸਕੂਲ ਨੂੰ ਹੋਰ ਬੁਲੰਦੀਆ ‘ਤੇ ਲੈ ਜਾਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕ੍ਰਿਸ਼ਨ ਚੰਦ ਬੁੱਧੁ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਸੰਦੀਪ ਬੰਧੂ ਮੈਂਬਰ ਸ੍ਰੀ ਕਾਲੀ ਮਾਤਾ ਮੰਦਰ ਟਰਸਟ, ਜਗਤਾਰ ਜੱਗੀ ਅਤੇ ਸੂਰਜਭਾਨ ਵੀ ਮੌਜੂਦ ਸਨ। ਸਟੇਜ਼ ਸੱਕਤਰ ਦੀ ਭੂਮਿਕਾ ਪਰਮਜੀਤ ਕੌਰ ਨੇ ਨਿਭਾਈ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ