Sunday, May 05, 2024

Malwa

ਸੁਨਾਮ ਸ਼ਹਿਰ ਦੀ ਦਹਾਕਿਆਂ ਪੁਰਾਣੀ ਮੁਸ਼ਕਿਲ ਹੋਈ ਹੱਲ

November 24, 2023 12:17 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ :- ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਧਰਤੀ ਦੇ ਵਸਿੰਦਿਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਦੇ ਪੱਕੇ ਹੱਲ ਦੀ ਸ਼ੁਰੂਆਤ ਵੀਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ। ਕੂੜੇ ਦੇ ਡੰਪ ਨੂੰ ਮੁੱਢੋਂ ਖ਼ਤਮ ਕਰਨ ਲਈ 1.32 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੀ ਪ੍ਰਭਾਵੀ ਪ੍ਰਕਿਰਿਆ ਸ਼ੁਰੂ ਕਰਨ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਮਸ਼ੀਨਾਂ ਦੀ ਮਦਦ ਨਾਲ ਕੂੜੇ ਵਿੱਚੋਂ ਮਿੱਟੀ ਅਤੇ ਪਾਲੀਥੀਨ ਦੇ ਲਿਫ਼ਾਫੇ ਵੱਖਰੇ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਵੱਖੋ-ਵੱਖਰੇ ਕਰਨ ਤੋਂ ਬਾਅਦ ਮਿੱਟੀ ਨੂੰ ਭਰਤ ਦੇ ਕੰਮ ਅਤੇ ਪਾਲੀਥੀਨ ਨੂੰ ਸੜਕਾਂ ਦੇ ਨਿਰਮਾਣ ਦੇ ਕੰਮ ਲਈ ਵਰਤਿਆ ਜਾਵੇਗਾ। ਉਨ੍ਹਾਂ  ਦੱਸਿਆ ਕਿ ਪਿਛਲੇ 20 ਤੋਂ 30 ਸਾਲਾਂ ਤੋਂ ਸ਼ਹਿਰ ਲਈ ਨਾਸੂਰ ਬਣ ਚੁੱਕੇ ਕੂੜੇ ਦੇ ਡੰਪ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਕੋਸ਼ਿਸ਼ਾਂ ਜਾਰੀ ਸਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਇੱਥੇ ਲਗਭਗ 38,500 ਟਨ ਕੂੜਾ ਇਕੱਠਾ ਹੋ ਗਿਆ ਸੀ ਅਤੇ ਹੁਣ ਹਾਲਾਤ ਇਹ ਸਨ ਕਿ ਕੂੜਾ ਸੁੱਟਣ ਵਾਲੀਆਂ ਗੱਡੀਆਂ ਦਾ ਵੀ ਇੱਥੇ ਪਹੁੰਚਣਾ ਮੁਸ਼ਕਿਲ ਹੋ ਗਿਆ ਸੀ। ਇਸੇ ਕਾਰਨ ਹੁਣ ਉਨ੍ਹਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਪਰ ਛੋਟੇ-ਛੋਟੇ ਡੰਪ ਬਣਾਉਣੇ ਸ਼ੁਰੂ ਕਰ ਲਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਬਦਸੂਰਤ ਹੋਣ ਦੇ ਨਾਲ-ਨਾਲ ਲੰਘਣ ਵਾਲਿਆਂ ਲਈ ਦੁਰਗੰਧ ਪੈਦਾ ਕਰਨ ਦੇ ਨਾਲ-ਨਾਲ ਬਿਮਾਰੀਆਂ ਦਾ ਕਾਰਨ ਬਣਨ ਦਾ ਵੀ ਖ਼ਤਰਾ ਬਣਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਲਗਭਗ ਤਿੰਨ ਮਹੀਨਿਆਂ ਵਿੱਚ ਇਸ ਡੰਪ ਵਾਲੀ ਜਗ੍ਹਾ ਨੂੰ ਬਿਲਕੁਲ ਖਾਲੀ ਕਰਵਾ ਲਿਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਇੱਕ ਵੱਡੀ ਸਮੱਸਿਆ ਤੋਂ ਪੱਕੀ ਨਿਜ਼ਾਤ ਮਿਲ ਜਾਵੇਗੀ। ਇਸ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕਿਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ, ਸੀਨੀਅਰ ਵਾਇਸ ਪ੍ਰਧਾਨ ਆਸ਼ਾ ਬਜਾਜ, ਵਾਇਸ ਪ੍ਰਧਾਨ ਗੁਰਤੇਗ ਸਿੰਘ ਨਿੱਕਾ, ਇੰਜ਼. ਪਰਮਿੰਦਰ ਸਿੰਘ ਧਾਲੀਵਾਲ, ਸਾਹਿਬ ਸਿੰਘ ਬਲਾਕ ਪ੍ਰਧਾਨ , ਮੁਨੀਸ਼ ਕੁਮਾਰ ਸੋਨੀ, ਮਨਪ੍ਰੀਤ ਬਾਂਸਲ, ਚਮਕੌਰ ਸਿੰਘ ਹਾਂਡਾ, ਹਰਪਾਲ ਸਿੰਘ ਹਾਂਡਾ, ਬਲਜੀਤ ਸਿੰਘ ਬਿਸ਼ਨਪੁਰਾ, ਸੁਨੀਲ ਕੁਮਾਰ ਆਸੂ, ਮੱਖਣ ਸਿੰਘ ਹਾਂਡਾ, ਲਾਭ ਸਿੰਘ ਨੀਲੋਵਾਲ ਵੀ ਹਾਜ਼ਰ ਸਨ।
 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ