Saturday, December 13, 2025

Chandigarh

ਬੂਥਗੜ੍ਹ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਨੂੰ ਭਰਵਾਂ ਹੁੰਗਾਰਾ : ਡਾ. ਅਲਕਜੋਤ ਕੌਰ

November 24, 2023 01:12 PM
SehajTimes

ਖਰੜ :-  "ਵਿਕਸਤ ਭਾਰਤ ਸੰਕਲਪ ਯਾਤਰਾ" ਮੁਹਿੰਮ ਤਹਿਤ ਚੱਲ ਰਹੀ ਜਾਗਰੂਕਤਾ ਵੈਨ ਨੂੰ ਬੂਥਗੜ੍ਹ ਏਰੀਏ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ 22 ਨਵੰਬਰ ਤੋਂ ਚੱਲੀ ਵੈਨ ਹਰ ਰੋਜ਼ ਦੋ ਪਿੰਡਾਂ ਨੂੰ ਕਵਰ ਕਰ ਰਹੀ ਹੈ। ਇਹ ਵੈਨ ਹੁਣ ਤਕ ਚਾਰ ਪਿੰਡਾਂ-ਅਕਾਲਗੜ੍ਹ, ਗੋਸਲਾਂ, ਭੂਪਨਗਰ, ਤਾਜਪੁਰਾ ਵਿਚ ਫੇਰੀ ਪਾ ਚੁੱਕੀ ਹੈ ਜਿਥੇ ਲੋਕਾਂ ਨੂੰ ਸਿਹਤ ਅਤੇ ਹੋਰ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿਤੀ ਗਈ। ਇਸ ਤੋਂ ਇਲਾਵਾ ਇਨ੍ਹਾਂ ਪਿੰਡਾਂ ਵਿਚ ਮੈਡੀਕਲ ਕੈਂਪ ਵੀ ਲਗਾਏ ਗਏ। ਉਨ੍ਹਾਂ ਦਸਿਆ ਕਿ ਇਸ ਵੈਨ ਦੁਆਰਾ ਸਿਹਤ ਬਲਾਕ ਬੂਥਗੜ੍ਹ ਦੇ ਹਰ ਪਿੰਡ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਕੈਂਪਾਂ ਦੌਰਾਨ ਜਿਥੇ ਲਾਭਪਾਤਰੀਆਂ ਦੇ ਸਿਹਤ ਬੀਮਾ ਆਯੁਸ਼ਮਾਨ ਕਾਰਡ ਬਣਾਏ ਗਏ, ਉਥੇ ਗ਼ੈਰ-ਸੰਚਾਰੀ ਬੀਮਾਰੀਆਂ ਅਤੇ ਟੀ.ਬੀ. ਦੀ ਜਾਂਚ ਵੀ ਕੀਤੀ ਗਈ।

ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਿਹਤ ਸਹੂਲਤਾਂ ਨੂੰ ਮੌਕੇ ਤੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰੀ ਸਿਹਤ ਸਕੀਮਾਂ ਦਾ ਪ੍ਰਸਾਰ ਅਤੇ ਪ੍ਰਚਾਰ ਜ਼ਮੀਨੀ ਪੱਧਰ ਤੱਕ ਕਰਨਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਿਹਤ ਸੇਵਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਕਿ ਸਾਰਿਆਂ ਦੀ ਚੰਗੀ ਸਿਹਤ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਡਾ. ਸੰਜੋਤ ਸਿੰਘ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਸਵਰਨ ਸਿੰਘ, ਹੈਲਥ ਵਰਕਰ ਰਾਜਿੰਦਰ ਸਿੰਘ ਤੇ ਹੋਰ ਸਟਾਫ਼ ਮੌਜੂਦ ਸੀ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ