Thursday, September 18, 2025

Malwa

ਆਧਾਰ ਕਾਰਡ ਅੱਪਡੇਟ ਕਰਵਾਏ ਜਾਣ : ਭਾਵਨਾ ਗਰਗ

November 24, 2023 03:50 PM
SehajTimes

ਪਟਿਆਲਾ :- ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਆਧਾਰ ਦੀ ਵੱਧ ਰਹੀ ਵਰਤੋਂ ਅਤੇ ਭਾਰਤ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਭਾਵਨਾ ਗਰਗ ਨੇ ਦੱਸਿਆ ਕਿ ਸਰਕਾਰ ਨੇ ਭਾਰਤ ਵਾਸੀਆਂ ਦੇ ਆਧਾਰ ਨੂੰ ਉਨ੍ਹਾਂ ਦੇ ਨਵੀਨਤਮ ਪਛਾਣ ਦੇ ਸਬੂਤ ਅਤੇ ਪਤੇ ਦੇ ਸਬੂਤ ਨੂੰ ਅਪਡੇਟ ਕਰਕੇ ਮਜ਼ਬੂਤਕਰਨ ਲਈ ਇੱਕ ਅਭਿਆਸ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨਾਗਰਕਿ ਨੇ 2015 ਤੋਂ ਪਹਿਲਾਂ ਆਧਾਰ ਲਈ ਨਾਮ ਦਰਜ ਕਰਵਾਇਆ ਸੀ ਅਤੇ ਇਸ ਨੂੰ ਇੱਕ ਵਾਰ ਵੀ ਅਪਡੇਟ ਨਹੀਂ ਕੀਤਾ ਹੈ ਤਾਂ ਉਹ ਨੇੜਲੇ ਆਧਾਰ ਕੇਂਦਰ 'ਤੇ ਜ਼ਰੂਰੀ ਦਸਤਾਵੇਜ਼ ਲਿਜਾ ਕੇ ਆਧਾਰ ਨੂੰ ਅੱਪਡੇਟ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਹੂਲਤ ਯੂ.ਆਈ.ਡੀ.ਏ.ਆਈ ਦੀਆਂ ਆਨਲਾਈਨ ਸੇਵਾਵਾਂ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਇਹ 14 ਦਸੰਬਰ, 2023 ਤੱਕ ਮੁਫਤ ਹੈ।


ਇਸ ਮੌਕੇ ਉਨ੍ਹਾਂ ਆਧਾਰ ਵਿੱਚ ਮੋਬਾਈਲ ਨੰਬਰ ਰਜਿਸਟਰਡ ਹੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਨਿਵਾਸੀ https://myaadhaaruidai.govin/ 'ਤੇ ਲੌਗਇਨ ਕਰਕੇ ਜਾਂ ਯੂ.ਆਈ.ਡੀ.ਏ.ਆਈ. ਦੀ ਐਮ ਆਧਾਰ ਐਪਲੀਕੇਸ਼ਨ ਰਾਹੀਂ ਆਨਲਾਈਨ ਆਧਾਰ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਕਿਉਂਕਿ ਆਧਾਰ 'ਪਛਾਣ ਦੇ ਸਭ ਤੋਂ ਵੱਧ ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ, ਬਾਇਓਮੀਟ੍ਰਿਕ ਪ੍ਰਮਾਣੀਕਰਣ ਦੁਆਰਾ ਇੱਕ ਨਿਵਾਸੀ ਦੀ ਪਛਾਣ ਕਰਨ ਦੇ ਪ੍ਰਬੰਧਾਂ ਦੇ ਨਾਲ, ਨਿਵਾਸੀ ਆਪਣੇ ਬਾਇਓਮੈਟ੍ਰਿਕਸ ਨੂੰ ਔਨਲਾਈਨ ਲਾਕ ਕਰਕੇ ਸੁਰੱਖਿਅਤ ਢੰਗ ਨਾਲ ਇਸਦੀ ਵਰਤੋਂ ਕਰਨ ਦੇ ਯੋਗ ਹੋਣਗੇ।

 

Have something to say? Post your comment

 

More in Malwa

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ