Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੁਧਿਆਣਾ ਦੇ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਤੇ ਅਸ਼ਲੀਲ ਅਪਲੋਡ ਕਰਨ ਦੇ ਦੋਸ਼ ਵਿੱਚ ਕੀਤਾ ਗ੍ਰਿਫਤਾਰ

November 24, 2023 04:24 PM
SehajTimes
 
ਚੰਡੀਗੜ੍ਹ :- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐਨਸੀਐਮਈਸੀ) ਤੋਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ’ਤੇ ਪ੍ਰਾਪਤ ਬਾਲ ਅਸ਼ਲੀਲ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਿਲੀ ਸਾਈਬਰ ਸੂਹ ਤੋਂ ਬਾਅਦ, ਪੰਜਾਬ ਰਾਜ ਸਾਈਬਰ ਕ੍ਰਾਈਮ ਸੈੱਲ ਦੀ ਇਕਾਈ ਔਰਤਾਂ ਅਤੇ ਬੱਚਿਆਂ ਦੇ ਵਿਰੁੱਧ ਸਾਈਬਰ ਅਪਰਾਧ ਰੋਕਥਾਮ (ਸੀ.ਸੀ.ਪੀ.ਡਬਲਿਊ.ਸੀ.) ਨੇ, ਮਾਮਲੇ ਦੀ ਜਾਂਚ ਸ਼ੁਰੂ ਕੀਤੀ , ਜਿਸ ਤੋਂ ਪਤਾ ਲੱਗਾ ਹੈ ਕਿ ਸ਼ੱਕੀ ਵਿਅਕਤੀ ਨੇ 27-11-2020 ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਸੀ।

ਇਸ ਤੋਂ ਬਾਅਦ, ਬਾਲ ਅਸ਼ਲੀਲ ਸਮੱਗਰੀ ਨੂੰ ਅਪਲੋਡ/ਪ੍ਰਸਾਰਿਤ ਕਰਨ ਲਈ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਆਈ.ਟੀ. ਐਕਟ ਦੀ ਧਾਰਾ 67-ਬੀ  ਤਹਿਤ ਕੇਸ ਐਫਆਈਆਰ ਨੰਬਰ 18 ਮਿਤੀ 18.09.2021 ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਕੀਤੀ ਜਾਂਚ ਦੌਰਾਨ, ਵੱਖ-ਵੱਖ ਇੰਟਰਨੈਟ ਸੇਵਾ ਪ੍ਰਦਾਤਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਆਈ.ਪੀ. ਐਡਰੈੱਸ ਸਮੇਤ ਤਕਨੀਕੀ ਵੇਰਵੇ ਮੰਗੇ ਗਏ ਸਨ, ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਦੋਸ਼ੀ ਨੂੰ 13 ਜਨਵਰੀ, 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਉਸ ਦੇ ਕਬਜ਼ੇ ਵਿਚੋਂ ਅਪਰਾਧ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ। ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਇਲੈਕਟਰਾਨਿਕ ਰੂਪ ਵਿੱਚ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ  ਜਾਂ ਪ੍ਰਦਰਸ਼ਿਤ ਕਰਨਾ ਜਿਸ ਵਿੱਚ ਬੱਚਿਆਂ ਨੂੰ ਅਸ਼ਲੀਲ ਹਰਕਤਾਂ ਜਾਂ ਵਿਵਹਾਰ ਵਿੱਚ ਸ਼ਾਮਲ ਦਿਖਾਇਆ ਗਿਆ ਹੋਵੇ ਜਾਂ ਇਤਰਾਜ਼ਯੋਗ ਟੈਕਸਟ ਜਾਂ ਡਿਜੀਟਲ ਚਿੱਤਰ ਬਣਾਏ ਗਏ ਹੋਣ, ਅਜਿਹੀ ਕਿਸੇ ਵੀ ਸਮੱਗਰੀ ਨੂੰ ਇਕੱਤਰ ਕਰਨਾ, ਖੋਜਣਾ, ਬ੍ਰਾਊਜ਼ ਕਰਨਾ, ਡਾਊਨਲੋਡ ਕਰਨਾ, ਇਸ਼ਤਿਹਾਰ ਦੇਣਾ, ਪ੍ਰਚਾਰ ਕਰਨਾ, ਅਦਾਨ-ਪ੍ਰਦਾਨ ਜਾਂ ਵੰਡਣਾ,ਜਿਸ ਵਿੱਚ ਇਲੈਕਟਰਾਨਿਕ ਰੂਪ ਵਿੱਚ ਬੱਚਿਆਂ ਦੇ ਨਿੱਜਤਾ ਅਤੇ ਜਿਨਸੀ ਸ਼ੋਸ਼ਣ ਹੋਵੇ, ਨੂੰ  ਦਰਸਾਉਣਾ ਇੱਕ ਸਜ਼ਾਯੋਗ ਕਾਰਵਾਈ ਹੈ ਜਿਸ ਵਿੱਚ ਪੰਜ ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ,  ਜੋ 10 ਲੱਖ ਰੁਪਏ ਤੱਕ ਹੋ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਉਹਨਾਂ ਦੀਆਂ ਆਨਲਾਈਨ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ, ਬੱਚਿਆਂ ਨੂੰ ਆਪਦੀ ਨਿਗਰਾਨੀ ਹੇਠ ਸਕ੍ਰੀਨਾਂ ਅਤੇ ਡਿਵਾਈਸਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ, ਬੱਚਿਆਂ ਦੇ ਆਨਲਾਈਨ ਦੋਸਤਾਂ ’ਤੇ ਅੱਖ ਰੱਖਣ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਨਿੱਜਤਾ ਗੁਪਤ ਰੱਖਣਾ ਸਿਖਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਸੀ.ਸੀ.ਪੀ.ਡਬਲਯੂ.ਸੀ. ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਨਜਿੱਠਣ ਲਈ ਸਥਾਪਿਤ ਕੀਤੀ ਗਈ ਇੱਕ ਵਿਸ਼ੇਸ਼ ਇਕਾਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ