Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Malwa

ਬਿਨਾਂ ਪਰਾਲੀ ਸਾੜੇ ਕਰ ਰਿਹਾ ਹੈ ਕਣਕ ਦੀ ਬਿਜਾਈ

November 24, 2023 06:29 PM
ਅਸ਼ਵਨੀ ਸੋਢੀ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ  ਅਤੇ ਐਕਸ ਸੀਟੂ ਮੈਨੇਜਮੈਂਟ ਤਕਨੀਕ ਅਪਣਾ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਨੂੰ ਦੇਣ ਤਰਜੀਹ

ਮਾਲੇਰਕੋਟਲਾ : - ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਭਵਿੱਖ ਲਈ ਸੁਰੱਖਿਅਤ ਰੱਖਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਝੋਨੇ ਦੀ ਪਰਾਲੀ ਸਾੜੇ ਬਗੈਰ ਹੀ ਅਗਲੀਆਂ ਫ਼ਸਲਾਂ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ ਲੱਗ ਪਏ ਹਨ।ਪਿੰਡ ਮੁਹੰਮਦ ਨਗਰ ਦਾ ਅਗਾਂਹ ਵਧੂ ਕਿਸਾਨ ਮਨਜੀਤ ਸਿੰਘ ਪੁੱਤਰ ਸ੍ਰੀ ਦਰਸ਼ਨ ਸਿੰਘ ਪਿਛਲੇ ਕਰੀਬ 06 ਸਾਲਾਂ ਤੋਂ 25 ਏਕੜਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ ਮੈਨੇਜਮੈਂਨਟ (ਰੋਟਾਵੇਟਰ, ਹੈਪੀਸੀਡਰ, ਮਲਚਰ ਆਦਿ) ਤਕਨੀਕ ਨਾਲ ਸੰਭਾਲ ਕਰ ਰਿਹਾ ਹੈ।ਇਸ ਸਾਲ ਇਸ ਅਗਾਹ ਵਧੂ ਕਿਸਾਨ ਨੇ 06 ਏਕੜ ਵਿੱਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਕੀਤੀ ਹੈ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਬਿਜਾਈ ਕੀਤੀ ਗਈ ਹੈ ।ਇਸ ਤੋਂ ਇਲਾਵਾ ਐਕਸ ਸੀਟੂ ਮੈਨੇਜਮੈਂਟ ਤਕਨੀਕ ਰਾਹੀਂ (ਬੇਲਰਾ ਦੀ ਸਹਾਇਤਾ ਨਾਲ ਗੰਢਾ ਬਣਾਕੇ) ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਹੋਰ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਕੇ ਅੱਗੇ ਆਇਆ ਹੈ।ਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਥੋੜ੍ਹੀ ਜਿਹੀ ਮਿਹਨਤ ਕਰਕੇ ਕਿਸਾਨ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੰਵਾਰ ਸਕਦਾ ਹੈ ਤਾਂ ਇਹ ਹਰ ਕਿਸਾਨ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਰਨਾ ਚਾਹੀਦਾ ਹੈ।ਉਸਨੇ ਕਿਹਾ ਕਿ ਖੇਤਾਂ ਵਿੱਚ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਬਹੁਤ ਸਾਰੇ ਮਿੱਤਰ ਕੀੜੇ ਤੇ ਕੀਮਤੀ ਤੱਤ ਸੜਨ ਨਾਲ ਕਿਸਾਨ ਦਾ ਆਪਣਾ ਆਰਥਿਕ ਨੁਕਸਾਨ ਵੀ ਹੁੰਦਾ ਹੈ ਕਮਿਸ਼ਨਰ ਡਾ ਪੱਲਵੀ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਅਗਾਂਹ ਵਧੂ ਕਿਸਾਨ ਮਨਜੀਤ ਸਿੰਘ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਹੋ ਕੇ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ  ਅਤੇ ਐਕਸ ਸੀਟੂ ਮੈਨੇਜਮੈਂਟ ਤਕਨੀਕ ਅਪਣਾ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ।ਉਨ੍ਹਾਂ ਕਿਹਾ ਕਿ ਅਜਿਹੀਆਂ ਤਕਨੀਕਾਂ ਅਪਣਾ ਕੇ ਜਿਥੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ , ਉਥੇ ਖੇਤੀ ਲਾਗਤ ਨੂੰ ਘਟਾ ਕੇ, ਧਰਤੀ ਦੀ ਸਿਹਤ ਦੀ ਸੰਭਾਲ ਕਰਕੇ ਖੇਤੀ ਲਾਗਤ ਨੂੰ ਘਟਾਇਆ ਜਾ ਸਕਦਾ ਹੈ।ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਣ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਅਤੇ ਇਨਸਾਨੀਅਤ ਦੇ ਨਾਤੇ ਵਾਤਾਵਰਣ ਦੀ ਸੁਰੱਖਿਆ ਲਈ ਅੱਗੇ ਆ ਕੇ ਅਵਾਜ ਬੁਲੰਦ ਕਰਨ ਲਈ ਆਖਿਆ ।

         

 

 

Have something to say? Post your comment