Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹੇ ਵਿੱਚ ਚੱਲ ਰਹੇ ਸਕਿੱਲ ਸੈਂਟਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਹੋ ਰਹੇ ਸਹਾਈ : ਈਸ਼ਾ ਸਿੰਗਲ

November 25, 2023 11:36 AM
SehajTimes

ਫ਼ਤਹਿਗੜ੍ਹ ਸਾਹਿਬ :- ਸਰਕਾਰ ਵੱਲੋਂ ਨੌਜਵਾਨ ਲੜਕੇ ਤੇ ਲੜਕੀਆਂ ਦੇ ਹੁਨਰ ਨੂੰ ਵਿਕਸਤ ਕਰਕੇ ਉਨ੍ਹਾਂ  ਨੂੰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਲਈ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ ਸਹਾਈ ਸਿੱਧ ਹੋ ਰਹੇ ਹਨ ਇਨ੍ਹਾਂ ਸੈਂਟਰਾਂ ਤੋਂ ਸਿਖਲਾਈ ਹਾਸਲ ਕਰਕੇ ਨੌਜਵਾਨ ਲੜਕੇ ਤੇ ਲੜਕੀਆਂ ਆਪਣਾ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣ ਰਹੇ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਬਡਾਲੀ ਆਲਾ ਸਿੰਘ ਵਿਖੇ ਚੱਲ ਰਹੀ ਐਕਟਿਵ ਕਲੋਥਿੰਗ ਕੰਪਨੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਵਿਖੇ ਚੱਲ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਬਡਾਲੀ ਆਲਾ ਸਿੰਘ ਵਿਖੇ ਚੱਲ ਰਹੀ ਐਕਟਿਵ ਕਲੋਥਿੰਗ ਕੰਪਨੀ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਤੋਂ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨ ਆਪਣੇ ਪੈਰ੍ਹਾਂ ਤੇ ਖੜੇ ਹੋ ਕੇ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ।

ਸ਼੍ਰੀਮਤੀ ਈਸ਼ਾ ਸਿੰਗਲ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਸਿਖਲਾਈ ਹਾਸਲ ਕਰ ਰਹੇ ਸਿਖਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਸਿਖਲਾਈ ਪੂਰੀ ਮਿਹਨਤ ਤੇ ਸਮਰਪਣ ਦੀ ਭਾਵਨਾਂ ਨਾਲ ਹਾਸਲ ਕਰਨ ਤਾਂ ਜੋ ਉਹ ਰੋਜ਼ਗਾਰ ਹਾਸਲ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ। ਉਨ੍ਹਾਂ ਐਕਟਿਵ ਕਲੋਥਿੰਗ ਕੰਪਨੀ ਵਿੱਚ ਬਣਨ ਵਾਲੇ ਉਤਪਾਦਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕੰਪਨੀ ਦੇ ਕੰਮ ਕਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੰਪਨੀ ਵੱਲੋਂ ਹੀ ਬਡਾਲੀ ਆਲਾ ਸਿੰਘ ਦਾ ਸਕਿੱਲ ਡਿਵੈਲਪਮੈਂਟ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਕੰਪਨੀ ਨੇ ਜ਼ਿਲ੍ਰਾ ਪ੍ਰਸ਼ਾਸ਼ਨ ਨੂੰ ਭਰੋਸਾ ਦਿੱਤਾ ਹੈ ਕਿ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਕੰਪਨੀ ਵਿੱਚ ਹੀ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਐਕਟਿਵ ਕਲੋਥਿੰਗ ਕੰਪਨੀ ਦੇ ਐਚ.ਆਰ. ਨੇ ਏ.ਡੀ.ਸੀ. ਨੂੰ ਭਰੋਸਾ ਦਿੱਤਾ ਕਿ ਨੌਜਵਾਨਾਂ ਵੱਲੋਂ ਹਾਸਲ ਕੀਤੀ ਜਾ ਰਹੀ ਸਿਖਲਾਈ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਸਿਖਲਾਈ ਪੂਰੀ ਹੋਣ ਤੇ ਕੰਪਨੀ ਵਿੱਚ ਹੀ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਕਿੱਲ ਡਿਵੈਲਪਮੈਂਟ ਮੁਹਿਮ ਦੇ ਜ਼ਿਲ੍ਹਾ ਮੈਨੇਜਰ ਮੁਕੇਸ਼ ਕੁਮਾਰ ਵੀ ਹਾਜਰ ਸਨ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ