Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੜੋਲੀਆਂ ਦੇ ਕੈਟਲ ਪੌਂਡ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

November 25, 2023 01:56 PM
SehajTimes

ਫ਼ਤਹਿਗੜ੍ਹ ਸਾਹਿਬ :- ਪੰਜਾਬ ਸਰਕਾਰ ਵੱਲੋਂ ਪਸ਼ੂਧਨ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਕਿਸਾਨਾਂ ਤੱਕ ਲਾਭ ਪਹੁੰਚਾਉਣ ਦੇ ਮੰਤਵ ਨਾਲ ਗੜੋਲੀਆਂ ਦੇ ਸਰਕਾਰੀ ਕੈਟਲ ਪੌਂਡ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਗਊ ਭਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਰਵਿੰਦਰ ਸਿੰਘ ਨੇ ਪਸ਼ੂ ਪਾਲਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਸੀਨੀਅਰ ਵੈਟਨਰੀ ਅਫਸਰ ਬਸੀ ਪਠਾਣਾ ਡਾ: ਅਵਤਾਰ ਸਿੰਘ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਗਊ ਭਲਾਈ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਗਊਆਂ ਦੇ ਇਲਾਜ ਅਤੇ ਸਿਹਤ ਸੰਭਾਲ ਲਈ ਗਊ ਸੇਵਾ ਕਮਿਸ਼ਨ ਦੇ ਸਹਿਯੋਗ ਨਾਲ ਖਰੀਦਿਆਂ 25000 ਰੁਪਏ ਦੀ ਕੀਮਤ ਦੀਆਂ ਦਵਾਈਆਂ ਧਿਆਨ ਫਾਊਂਡੇਸ਼ਨ ਦੇ ਇੰਚਾਰਜ ਸ਼੍ਰੀ ਵਿਨੋਦ ਲਾਕੜਾ ਨੂੰ ਸੌਂਪੀਆਂ।

ਇਸ ਮੌਕੇ ਧਿਆਨ ਫਾਊਂਡੇਸ਼ਨ ਦੇ ਸ਼੍ਰੀ ਵਿਨੋਦ ਲਾਕੜਾ ਨੇ ਗੜੋਲਆਂ ਦੇ ਕੈਟਲ ਪੌਂਡ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਡਾ: ਅਮਨਦੀਪ ਸਿੰਘ ਵੈਟਨਰੀ ਅਫਸਰ ਸੀ.ਵੀ.ਐਚ. ਗੜੋਲੀਆਂ ਅਤੇ ਡਾ: ਸੁਮਿਤ ਸ਼ਰਮਾ ਵੈਟਨਰੀ ਅਫਸਰ ਸੀ.ਵੀ.ਐਚ. ਪਵਾਲਾ ਨੇ ਗਊਆਂ ਦੀ ਹੋਰ ਸੁਚੱਜੇ ਢੰਗ ਨਾਲ ਦੇਖਭਲਾਲ ਕਰਨ ਸਬੰਧੀ ਨੁਕਤੇ ਗਊ ਸੇਵਕਾਂ ਨਾਲ ਸਾਂਝੇ ਕੀਤੇ। ਵੈਟਨਰੀ ਅਫਸਰ ਸੀ.ਵੀ.ਐਚ. ਬਡਾਲੀ ਆਲਾ ਸਿੰਘ ਡਾ: ਹਰਪ੍ਰੀਤ ਸਿੰਘ ਨੇ ਗੋਕਿਆਂ ਦੇ ਖੁਰਾਕ ਪ੍ਰਬੰਧਨ ਬਾਰੇ  ਅਤੇ ਸੀ.ਵੀ.ਐਚ. ਭਗੜਾਣਾ ਦੇ ਵੈਟਨਰੀ ਅਫਸਰ ਡਾ: ਹਿਮਾਂਸ਼ੂ ਭੱਟੀ ਨੇ ਗੋਕਿਆਂ ਵਿੱਚ ਹੋਣ ਵਾਲੀਆਂ ਪ੍ਰਮੁੱਖ ਬਿਮਾਰੀਆਂ ਅਤ ਉਨ੍ਹਾਂ ਦੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਵੈਟਨਰੀ ਡਾਕਟਰਾਂ ਦੀ ਟੀਮ ਵੱਲੋਂ ਕੈਟਲ ਪੌਂਡ ਦੇ ਬੀਮਾਰ ਗੋਕਿਆਂ ਦਾ ਇਲਾਜ ਕੀਤਾ ਗਿਆ ਅਤੇ 100 ਗੋਕਿਆਂ ਨੂੰ ਕਿਰਮ ਰਹਿਤ ਕਰਨ ਲਈ ਦਵਾਈਆਂ ਦਿੱਤੀਆਂ ਅਤੇ ਬਿਮਾਰੀਆਂ ਦੀ ਅਗਾਊਂ ਪਹਿਚਾਣ ਲਈ ਖੂਨ ਦੇ ਨਮੂਨੇ ਵੀ ਲਏ। ਇਸ ਕੈਂਪ ਵਿੱਚ ਪਸ਼ੂ ਪਾਲਣ ਵਿਭਾਗ ਦੇ ਬਲਜਿੰਦਰ ਸਿੰਘ, ਧਿਆਨ ਫਾਊਂਡੇਸ਼ਨ ਦੇ ਸ਼੍ਰੀ ਅਸ਼ੀਸ਼ ਕੁਮਾਰ, ਕੈਟਲ ਪੌਂਡ ਦੇ ਸੁਪਰਵਾਇਜਰ ਸੰਤੋਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਦੇ ਪਤਵੰਤੇ ਅਤੇ ਪਸ਼ੂ ਪਾਲਣ ਹਾਜਰ ਸਨ।

 

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ