Saturday, December 13, 2025

Malwa

ਵਿਕਸਤ ਭਾਰਤ ਸੰਕਲਪ ਯਾਤਰਾ ਸ਼ੁਰੂ

November 25, 2023 04:13 PM
SehajTimes

ਫ਼ਤਹਿਗੜ੍ਹ ਸਾਹਿਬ:- ਕੇਂਦਰੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਯਕੀਨੀ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ ਅੱਜ ਤੋਂ "ਵਿਕਸਤ ਭਾਰਤ ਸੰਕਲਪ ਯਾਤਰਾ" ਸ਼ੁਰੂ ਕੀਤੀ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜੁਆਇੰਟ ਸਕੱਤਰ, ਭਾਰਤ ਸਰਕਾਰ ਆਈ ਏ ਐਸ ਸਰੀਤਾ ਚੌਹਾਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘੋਲ ਤੋਂ "ਵਿਕਸਤ ਭਾਰਤ ਸੰਕਲਪ ਯਾਤਰਾ" ਨੂੰ ਹਰੀ ਝੰਡੀ  ਦੇ ਕੇ ਰਵਾਨਾ ਕਰਨ ਉਪਰੰਤ ਕੀਤਾ ਸ੍ਰੀਮਤੀ ਚੌਹਾਨ ਨੇ ਦੱਸਿਆ ਕਿ "ਵਿਕਸਤ ਭਾਰਤ ਸੰਕਲਪ ਯਾਤਰਾ" ਮੁਹਿੰਮ ਤਹਿਤ ਰਵਾਨਾ ਕੀਤੀ ਜਾਗਰੂਕਤਾ ਵੈਨਾਂ  ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ। ਓਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ ਨੂੰ ਸਮਾਪਤ ਹੋਵੇਗੀ। ਸ਼੍ਰੀਮਤੀ ਚੌਹਾਨ ਨੇ ਕਿਹਾ ਕਿ ਇਹ ਵੈਨਾਂ ਜਿਥੇ ਲੋਕਾਂ ਨੂੰ ਸਿਹਤ ਅਤੇ ਹੋਰ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੀਆਂ । ਇਸ ਤੋਂ ਇਲਾਵਾ ਇਨ੍ਹਾਂ ਪਿੰਡਾਂ ਵਿਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦਸਿਆ ਕਿ ਅੱਜ ਸੰਘੋਲ ਵਿਖੇ ਰੱਖੇ ਇਸ ਸਮਗਾਮ ਦੌਰਾਨ ਜਿਥੇ ਲਾਭਪਾਤਰੀਆਂ ਦੇ ਸਿਹਤ ਬੀਮਾ ਆਯੁਸ਼ਮਾਨ ਕਾਰਡ ਬਣਾਏ ਗਏ, ਉਥੇ ਗ਼ੈਰ-ਸੰਚਾਰੀ ਬੀਮਾਰੀਆਂ ਅਤੇ ਟੀ.ਬੀ. ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਿਹਤ ਸਹੂਲਤਾਂ ਨੂੰ ਮੌਕੇ ਤੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰੀ ਸਿਹਤ ਸਕੀਮਾਂ ਤੇ ਹੋਰ ਭਲਾਈ ਸਕੀਮਾਂ ਦਾ ਪ੍ਰਸਾਰ ਅਤੇ ਪ੍ਰਚਾਰ ਜ਼ਮੀਨੀ ਪੱਧਰ ਤੱਕ ਕਰਨਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਕਿ ਸਾਰਿਆਂ ਦੀ ਚੰਗੀ ਸਿਹਤ ਯਕੀਨੀ ਬਣਾਈ ਜਾ ਸਕੇ।  ਇਸ ਮੌਕੇ  ਵੱਖ ਵੱਖ ਵਿਭਾਗਾਂ ਵਲੋਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਅਤੇ ਜਾਣਕਾਰੀ ਦੇਣ ਲਈ ਆਪਣੇ ਬੂਥ ਵੀ ਲਗਾਏ ਗਏ।

ਜੁਆਇੰਟ ਸਕੱਤਰ, ਭਾਰਤ ਸਰਕਾਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾਵੇ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ। ਇਸ ਮੌਕੇ ਲਾਭਪਾਤਰੀਆਂ ਨੇ ਆਪਣੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ। ਇਸ ਮੌਕੇ ਮੌਜੂਦ ਲੋਕਾਂ ਨੂੰ "ਹਮਾਰਾ ਸੰਕਲਪ ਵਿਕਸਤ ਭਾਰਤ" ਸੰਬਧੀ ਸਹੁੰ ਵੀ ਚੁਕਾਈ ਗਈ। ਇਸ ਉਪਰੰਤ ਸਕੂਲੀ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਅੱਜ ਇਹ ਜਾਗਰੂਕਤਾ ਵੈਨਾ ਰਾਹੀਂ ਖਮਾਣੋਂ ਬਲਾਕ ਦੇ ਪਿੰਡ ਸੰਘੋਲ ਤੇ ਕਾਲੇਵਾਲ,  ਬਸੀ ਪਠਾਣਾ ਬਲਾਕ ਦੇ ਪਿੰਡ ਰੁਪਾਲਹੇੜੀ, ਰਸੂਲਪੁਰ ਤੇ ਖਾਨਪੁਰ ਅਤੇ ਉਸ ਉਪਰੰਤ ਸਰਹਿੰਦ ਬਲਾਕ ਦੇ ਪਿੰਡ ਲੋਗੋਂਮਾਜਰੀ, ਜੀਵਾਪੁਰ ਤੇ ਮਾਧੋਪੁਰ ਵਿਖੇ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਅਧੀਨ ਚਲਾਈਆਂ ਜਾ ਰਹੀਆਂ ਜਾਗਰੂਕਤਾ ਵੈਨਾਂ ਰਾਹੀਂ ਦਿੱਤੀ ਜਾ ਰਹੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ 100 ਫੀਸਦੀ ਨਾਗਰਿਕਾਂ ਦੀ ਸ਼ਮੂਲੀਅਤ ਨਾਲ ਸਮੁੱਚੇ ਦੇਸ਼ ਦਾ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ ਡੀ ਐਮ ਖਮਾਣੋਂ ਸ੍ਰੀਮਤੀ ਮਨਰੀਤ ਰਾਣਾ, ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਮੋਹਿਤ ਕੁਮਾਰ ਸਿੰਗਲਾ, ਬੀ.ਡੀ.ਪੀ.ਓ. ਖਮਾਣੋਂ ਪਰਮਵੀਰ ਕੌਰ, ਬੀ.ਡੀ.ਪੀ.ਓ. ਬਸੀ ਪਠਾਣਾ ਰਵਿੰਦਰ ਸਿੰਘ, ਬੀ.ਡੀ.ਪੀ.ਓ. ਸਰਹਿੰਦ ਰਮੇਸ਼ ਕੁਮਾਰ, ਸੰਘੋਲ ਦੇ ਸਰਪੰਚ ਰਾਕੇਸ਼ ਕੁਮਾਰ, ਪਿੰਡ ਰੁਪਾਲਹੇੜੀ ਦੀ ਸਰਪੰਚ ਸ਼੍ਰੀਮਤੀ ਦਰਸ਼ਨ ਕੌਰ, ਸਮੇਤ ਹੋਰ ਅਧਿਕਾਰੀ ਹਾਜਰ ਸਨ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ