Monday, May 20, 2024

Chandigarh

ਡੀ ਸੀ ਨੇ ਡੇਰਾਬੱਸੀ-ਬਰਵਾਲਾ ਰੋਡ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

November 25, 2023 04:52 PM
SehajTimes

ਡੇਰਾਬੱਸੀ :- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨਾਲ ਸਬੰਧਤ ਡੇਰਾਬੱਸੀ-ਬਰਵਾਲਾ ਸੜਕ ਦੇ 7.20 ਕਿਲੋਮੀਟਰ ਲੰਬੇ ਹਿੱਸੇ ਦੀ ਮੁਰੰਮਤ ਕਰਨ ਲਈ ਸਨਅਤਕਾਰ-ਸਰਕਾਰਮਿਲਨੀ ਦੌਰਾਨ ਉਦਯੋਗਿਕ ਐਸੋਸੀਏਸ਼ਨਾਂ ਨਾਲ ਕੀਤੇ ਵਾਅਦੇ ਅਨੁਸਾਰ 7.20 ਕਿਲੋਮੀਟਰ ਲੰਬੀ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀਸੀ ਆਸ਼ਿਕਾ ਜੈਨ ਨੇ ਅੱਜ ਡੇਰਾਬੱਸੀ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਦਿੱਤੀ।

ਉਨ੍ਹਾਂ ਕਿਹਾ ਕਿ ਮੁਰੰਮਤ ਅਤੇ ਮਜ਼ਬੂਤੀ ਦੇ ਕੰਮ ਦੀ ਅਨੁਮਾਨਤ ਰਕਮ 19.4 ਕਰੋੜ ਰੁਪਏ ਰੱਖੀ ਗਈ ਹੈ। ਮੁਰੰਮਤ ਵਿੱਚ ਸੜਕ ਦੇ ਨਾਲ ਇੱਕ 5 ਕਿਲੋਮੀਟਰ ਲੰਬੀ ਡਰੇਨ, ਕੁੱਲ 1.25 ਕਿਲੋਮੀਟਰ ਦੇ ਤਿੰਨ ਹਿੱਸਿਆਂ ਵਿੱਚ ਪੱਧਰ ਉੱਚਾ ਕਰਨਾ, ਸੜਕ ਦੇ ਇੱਕ ਨੁਕਸਾਨੇ ਗਏ ਪੁਲ ਨੂੰ ਬਦਲਣਾ ਅਤੇ 50 ਐਮਐਮ ਦੀ ਬਜਰੀ ਦੀ ਤਹਿ ਵਿਛਾਉਣ ਤੋਂ ਪਹਿਲਾਂ ਟੋਇਆਂ ਵਾਲੇ ਹਿੱਸਿਆਂ ਦਾ ਪੈਚ ਵਰਕ ਸ਼ਾਮਲ ਹੋਵੇਗਾ।



ਉਨ੍ਹਾਂ ਕਿਹਾ ਕਿ ਇਸ ਸੜਕ ਦੇ ਅੰਤਰਰਾਜੀ ਸੰਪਰਕ ਦੇ ਨਾਲ-ਨਾਲ ਸੜਕ ਦੇ ਦੋਹੀਂ ਪਾਸੀਂ ਉਦਯੋਗ ਸਥਾਪਿਤ ਹੋਣ ਅਤੇ ਹਵਾਈ ਸੈਨਾ ਦੇ ਜਵਾਨਾਂ ਦੀਆਂ ਰਿਹਾਇਸ਼ਾਂ ਹੋਣ ਕਾਰਨ ਇਸ ਸੜਕ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇਸਦੀ ਮੁਰੰਮਤ ਅੱਠ ਸਾਲ ਪਹਿਲਾਂ ਕੀਤੀ ਗਈ ਹੋਣ ਕਾਰਨ, ਇਸ ਦੀ ਹਾਲਤ ਤੁਰੰਤ ਮੁਰੰਮਤ ਮੰਗਦੀ ਸੀ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਦੇ ਨਾਲ, ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇਜ਼) ਯੁਵਰਾਜ ਸਿੰਘ ਬਿੰਦਰਾ ਨੂੰ ਕਿਹਾ ਕਿ ਉਹ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦੀ ਸਹੀ ਨਿਗਰਾਨੀ ਨੂੰ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਐਸ.ਡੀ.ਐਮ ਨੂੰ ਕਿਹਾ ਕਿ ਉਹ ਸਥਾਨਕ ਨਗਰ ਕੌਂਸਲ ਨੂੰ ਹਦਾਇਤ ਕਰਕੇ ਸਥਾਨਕ ਦੁਕਾਨਾਂ ਦੇ ਪਾਣੀ ਦੀ ਨਿਕਾਸੀ ਸੜਕ ਦੇ ਨਾਲ ਸੀਵਰੇਜ ਲਾਈਨ ਤੱਕ ਯਕੀਨੀ ਬਣਾਉਣ।

Have something to say? Post your comment

 

More in Chandigarh

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ