Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਵੀਪ ਟੀਮ ਨੇ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

November 25, 2023 05:47 PM
SehajTimes

ਮਾਲੇਰਕੋਟਲਾ :- ਸਵੀਪ ਟੀਮ ਮਾਲੇਰਕੋਟਲਾ ਵੱਲੋਂ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਕਾਲਜ ਦੇ ਵਿਦਿਆਰਥਣਾ ਨੂੰ ਸੰਬੋਧਨ ਕਰਦਿਆ ਸਵੀਪ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਾਲਜ ਦੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਆਪਕਾਂ ਅਤੇ ਇਲਾਕੇ ਦੇ ਬੂਥ ਲੈਵਲ ਅਫ਼ਸਰ ਦੀ ਮਦਦ ਨਾਲ ਆਫ਼ਲਾਈਨ ਜਾਂ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ।ਉਨ੍ਹਾਂ ਦਿਵਿਆਂਗ ਵਿਅਕਤੀਆਂ ਲਈ ਉਪਲਬਧ ਸਕਸ਼ਮ ਐਪ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ  ਮਿਤੀ 27-10-2023 ਤੋਂ 09-12-2023 ਤੱਕ ਚੱਲ ਰਿਹਾ ਹੈ, ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।ਇਸ ਦੇ ਲਈ ਹੀ ਆਉਣ ਵਾਲੇ 02 ਦਸੰਬਰ 2023 ਦਿਨ ਸ਼ਨੀਵਾਰ ਅਤੇ 03 ਦਸੰਬਰ 2023 ਦਿਨ ਐਤਵਾਰ ਨੂੰ ਬੀ.ਐਲ.ਓਜ ਵੱਲੋਂ ਬੂਥ ਲੈਵਲ ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ।ਜੇਕਰ ਕਿਸੇ ਵੀ ਵਿਅਕਤੀ ਨੇ ਆਪਣੀ ਵੋਟ ਵਿੱਚ ਸੋਧ ਕਰਵਾਉਣਾ ਹੈ ਜਾਂ ਨ ਵੀਂ ਵੋਟ ਬਣਾਉਣੀ ਹੈ ਤਾਂ ਉਹ ਆਪਣੇ ਘਰ ਦੇ ਨਜ਼ਦੀਕ ਵੀ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਦੇ ਹਨ । ਉਹਨਾਂ ਵੱਲੋਂ ਇਹ ਅਪੀਲ ਵੀ ਕੀਤੀ ਗਈ ਕਿ ਉਹ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਆਪਣਾ ਹਿੱਸਾ ਬਣਨ।ਉਨ੍ਹਾਂ ਕਾਲਜ ਪ੍ਰਸ਼ਾਸਨ ਨੂੰ ਉਨ੍ਹਾਂ ਯੋਗ ਵਿਦਿਆਰਥੀਆਂ ਦਾ ਡਾਟਾ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਗਈ, ਜਿਨ੍ਹਾਂ ਦਾ ਵੋਟਰ ਵਜੋਂ ਨਾਮ ਦਰਜ ਹੋਣਾ ਬਾਕੀ। ਇਸ ਮੌਕੇ ਕਾਲਜ ਦੇ ਸਹਾਇਕ ਪ੍ਰੈਫੇਸਰ ਸ੍ਰੀ ਜਤਿੰਦਰ ਸਿੰਘ ਅਤੇ ਸਹਾਇਕ ਪ੍ਰੋਫੈਸਰ ਮਨਜੀਤ ਕੌਰ ਨੇ ਕਾਲਜ ਦੇ ਵਿਦਿਆਰਥੀਆਂ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾਅਤੇ  ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ।

 

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ