Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੇ ਦਿੱਲੀ ਮੋਰਚੇ ਵਾਂਗ ਚੰਡੀਗੜ੍ਹ ਧਰਨੇ ਦੀ ਵਿੱਢੀ ਤਿਆਰੀ

November 25, 2023 05:57 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਹੱਦਾਂ ਤੇ ਕਿਸਾਨਾਂ ਵੱਲੋਂ ਲੜੇ ਲੰਮੇ ਸੰਘਰਸ਼ ਮੌਕੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਤੋਂ 28 ਨਵੰਬਰ ਤੱਕ ਮੁਲਕ ਦੀਆਂ ਰਾਜਧਾਨੀਆਂ ਵਿੱਚ ਲਗਾਤਾਰ ਧਰਨੇ ਦੇਣ ਦੇ ਕੀਤੇ ਐਲਾਨ ਤਹਿਤ ਕਿਸਾਨਾਂ ਨੇ ਦਿੱਲੀ ਦੀ ਤਰਜ਼ ਤੇ ਚੰਡੀਗੜ੍ਹ ਜਾਣ ਲਈ ਤਿਆਰੀ ਖਿੱਚ ਦਿੱਤੀ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਜਾਣ ਲਈ ਟਰਾਲੀਆਂ ਤਿਆਰ ਕਰਕੇ ਰਾਸ਼ਨ ਦਾ ਪੂਰਾ ਪ੍ਰਬੰਧ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।

ਸਰਕਾਰਾਂ ਨੇ ਕਿਸਾਨੀ ਮੰਗਾਂ ਪੂਰੀਆਂ ਕਰਨ ਤੋਂ ਵੱਟਿਆ ਟਾਲਾ : ਗੰਢੂਆਂ

ਸਨਿੱਚਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਸੁਨਾਮ ਬਲਾਕ ਦੇ ਪਿੰਡਾਂ ਅੰਦਰ ਕਿਸਾਨਾਂ ਦੇ ਧਰਨੇ ਵਿੱਚ ਜਾਣ ਦੀਆਂ ਤਿਆਰੀਆਂ ਦਾ ਖੁਦ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈਕੇ ਚੰਡੀਗੜ੍ਹ ਵਿਖੇ ਤਿੰਨ ਰੋਜ਼ਾ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਟਰਾਲੀਆਂ ਤੇ ਤਰਪਾਲਾਂ ਪਾਕੇ ਰਾਸ਼ਨ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ  ਦਿੱਲੀ ਮੋਰਚੇ ਵਾਂਗ ਤਿਆਰੀਆਂ ਕਰੀ ਬੈਠੇ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ ਜਿਸ ਕਾਰਨ ਕਿਸਾਨ ਮੁੜ ਸੰਘਰਸ਼ ਵਿੱਢਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਧਰਨੇ ਵਿੱਚ ਸ਼ਾਮਲ ਹੋਣਗੇ। ਕਿਸਾਨ ਆਗੂ ਗੰਢੂਆਂ ਨੇ ਕਿਹਾ ਕਿ ਸਰਕਾਰ ਐਮ ਐਸ ਪੀ ਕਾਨੂੰਨ ਦੀ ਗਾਰੰਟੀ,  ਕਿਸਾਨਾਂ ਮਜ਼ਦੂਰਾਂ ਦਾ ਟੋਟਲ ਕਰਜ਼ਾ ਮੁਆਫ਼,  ਫ਼ਸਲੀ ਬੀਮਾਂ ਯੋਜਨਾ ਲਾਗੂ ਕਰਨ, ਲਖੀਮਪੁਰ ਖੀਰੀ ਕਾਂਡ ਦੇ ਕਥਿਤ ਮੁੱਖ ਦੋਸ਼ੀ ਅਜੇ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ,  ਦਿੱਲੀ ਦੇ ਸ਼ਹੀਦਾਂ ਨੂੰ ਫੌਰੀ ਮੁਆਵਜ਼ਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਟੋਟਲ ਕਰਜ਼ਾ ਮੁਆਫ਼ ਕਰਨ , ਦਿੱਲੀ ਅੰਦੋਲਨ ਦੌਰਾਨ ਪਾਏ ਪਰਚੇ ਰੱਦ ਕਰਨ ਤੋਂ ਸਰਕਾਰਾਂ ਆਨਾਕਾਨੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੁਨਾਮ ਬਲਾਕ ਵਿਚੋਂ 26 ਨਵੰਬਰ ਨੂੰ ਸਵੇਰੇ ਵੱਡਾ ਕਾਫ਼ਲਾ ਜਿਸ ਵਿੱਚ ਬੱਸਾਂ, ਟਰੱਕ ਅਤੇ ਟਰੈਕਟਰ ਟਰਾਲੀਆਂ ਵਿੱਚ ਨੋਜਵਾਨ, ਕਿਸਾਨ-ਮਜ਼ਦੂਰ, ਮਾਵਾਂ ਭੈਣਾਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਵੱਲ ਕੂਚ ਕਰੇਗਾ। ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਵੀ ਧਰਨੇ  ਵਿੱਚ ਸ਼ਮੂਲੀਅਤ ਕਰਨ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ