Wednesday, September 17, 2025

Malwa

ਵਿੱਤ ਮੰਤਰੀ ਹਰਪਾਲ ਚੀਮਾਂ ਨੇ ਮਹਿਲਾਂ ਵਿਖੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

November 25, 2023 05:58 PM
ਦਰਸ਼ਨ ਸਿੰਘ ਚੌਹਾਨ
ਸੁਨਾਮ :- ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅਜੋਕੇ ਆਧੁਨਿਕ ਦੌਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਜਿਥੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ ਉਥੇ ਹੀ ਸਕੂਲੀ ਸਿੱਖਿਆ ਵਿੱਚ ਨਿਰੰਤਰ ਸੁਧਾਰ ਲਿਆਉਣ ਦੀ ਦਿਸ਼ਾ ਵਿੱਚ ਲੋੜ ਮੁਤਾਬਕ ਨਵੀਂਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਸਕੂਲ ਆਫ ਐਮੀਨੈਂਸ ਵਜੋਂ ਵਿਕਸਤ ਕਰਦੇ ਹੋਏ ਹਰ ਪੱਧਰ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਕੇ ਸਿੱਖਿਆ ਦੇ ਖੇਤਰ ਵਿੱਚ ਨਾਮ ਰੌਸ਼ਨ ਕਰਨ ਦੇ ਸਮਰੱਥ ਬਣ ਸਕਣ।
 
ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਆਪਣੇ ਪਿਛਲੇ ਦੌਰੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਕੂਲ ਵਿੱਚ ਕੰਪਿਊਟਰ ਸਿੱਖਿਆ ਦੀ ਕਮੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਕਰਕੇ ਉਨ੍ਹਾਂ ਨੇ ਏ.ਯੂ ਬੈਂਕ ਨਾਲ ਤਾਲਮੇਲ ਕੀਤਾ ਅਤੇ ਬੈਂਕ ਦੇ ਪ੍ਰਬੰਧਕਾਂ ਦੀ ਤਰਫੋਂ ਫੌਰੀ ਤੌਰ ’ਤੇ ਸੀ.ਐਸ.ਆਰ ਫ਼ੰਡ ਤਹਿਤ 10 ਨਵੇਂ ਕੰਪਿਊਟਰ ਮੁਹੱਈਆ ਕਰਵਾਉਂਦੇ ਹੋਏ ਭਵਿੱਖ ਵਿੱਚ ਹੋਰ ਵੀ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਹੈ। ਇਸ ਮੌਕੇ ਏ.ਯੂ ਐਸ.ਐਫ.ਬੀ ਦੇ ਨੈਸ਼ਨਲ ਮੈਨੇਜਰ ਅਰਵਿੰਦ ਪੁਰੋਹਿਤ ਤੇ ਰੀਜਨਲ ਮੈਨੇਜਰ ਵਿਸ਼ਾਲ ਸਿੰਗਲਾ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ