Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੈਚੁਰੇਸ਼ਨ ਡਰਾਈਵ ਦਾ ਕੇਂਦਰੀ ਅਧਿਕਾਰੀਆਂ ਨੇ ਲਿਆ ਜਾਇਜ਼ਾ

November 25, 2023 06:05 PM
SehajTimes

ਫ਼ਤਹਿਗੜ੍ਹ ਸਾਹਿਬ :- ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀ ਸੈਚੁਰੇਸ਼ਨ ਡਰਾਈਵ ਦਾ ਅੱਜ ਕੇਂਦਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਲਾਹਕਾਰ ਤੇ ਜੁਆਇੰਟ ਸਕੱਤਰ ਸ਼੍ਰੀ ਨਵੀਨ ਕੁਮਾਰ ਵਿਦਿਆਰਥੀ ਦੀ ਅਗਵਾਈ ਵਾਲੀ ਟੀਮ ਨੇ ਖਮਾਣੋਂ ਬਲਾਕ ਦੇ ਪਿੰਡ ਭਾਂਬਰੀ ਦਾ ਦੌਰਾ ਕਰਕੇ ਸੈਚੁਰੇਸ਼ਨ ਡਰਾਈਵ ਦਾ ਜਾਇਜ਼ਾ ਲਿਆ। ਇਸ ਟੀਮ ਵਿੱਚ ਕੰਸਲਟੈਂਟ ਸ਼੍ਰੀ ਅਮਿਤ ਕੁਮਾਰ ਤੇ ਸ਼੍ਰੀਮਤੀ ਆਸਥਾ ਸ਼ਾਮਲ ਸਨ। ਸ਼੍ਰੀ ਵਿਦਿਆਰਥੀ ਨੇ ਇਸ ਮੌਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਚੁਰੇਸ਼ਨ ਡਰਾਈਵ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਕਿਸਾਨ ਲਾਭ ਲੈ ਸਕਣ। ਉਨ੍ਹਾਂ ਸੈਚੁਰੇਸ਼ਨ ਡਰਾਈਵ ਬਾਰੇ ਜ਼ਿਲ੍ਰੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨਾਲ ਮੀਟਿੰਗ ਵੀ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਹਰੇਕ ਜਮੀਨ ਧਾਰਕ ਕਿਸਾਨ ਪਰਿਵਾਰ ਨੂੰ ਸਲਾਨਾਂ 6,000/-ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੇ ਲਾਭਪਾਤਰੀ ਦੀ ਜਮੀਨ ਦੀ ਵੈਰੀਫਿਕੇਸ਼ਨ ਨਾ ਹੋਣ ਕਾਰਨ ਜ਼ਿਲ੍ਹੇ ਦੇ ਕੁਝ ਕਿਸਾਨਾਂ ਨੂੰ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਸੈਚੁਰੇਸ਼ਨ ਡਰਾਈਵ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਜ਼ਿਲ੍ਰੇ ਦੇ 100 ਫੀਸਦੀ ਯੋਗ ਕਿਸਾਨ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਸੈਚੁਰੇਸ਼ਨ ਮੁਹਿੰਮ ਤਹਿਤ ਬਣਾਈਆਂ ਗਈਆਂ ਟੀਮਾਂ ਵੱਲੋਂ ਕਿਸਾਨਾਂ ਦੇ ਆਧਾਰ ਕਾਰਡ ਨਾਲ ਈ.ਕੇ.ਵਾਈ.ਸੀ. ਕੀਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਦੇ ਯੋਗ ਕਿਸਾਨਾਂ ਤੱਕ ਸਕੀਮ ਦਾ ਲਾਭ ਪੁੱਜਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਕੀਮ ਤੋਂ ਇਲਾਵਾ ਕਿਸਾਨ ਹਿੱਤੂ ਸਕੀਮਾਂ ਜਿਵੇਂ ਕਿ ਕਿਸਾਨ ਫਸਲ ਬੀਮਾ ਯੋਜਨਾ, ਕਿਸਾਨ ਮਾਨਧਨ ਯੋਜਨਾ ਵੀ ਚਲਾਈਆਂ ਜਾ ਰਹੀਆਂ ਹਨ ਅਤੇ ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਖੇਤੀਬਾੜੀ ਅਫਸਰ ਜਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਵਿਵੇਕ ਸ਼ੰਕਰ,  ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ, ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਰਵਿੰਦਰ ਸਿੰਘ, ਸ਼੍ਰੀ ਮਨਪ੍ਰੀਤ ਸਿੰਘ ਪਟਵਾਰੀ ਤੇ ਜਸਪ੍ਰੀਤ ਸਿੰਘ ਬੇਦੀ ਵੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ