Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਰਾਲੀ ਦੀ ਸੰਭਾਲ : ਪਿੰਡ ਬਡਾਲੀ ਵਿੱਖੇ ਬਣਾਇਆ ਸਿਖਲਾਈ ਪਲੇਟਫਾਰਮ

November 25, 2023 06:37 PM
SehajTimes
ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਹਿਬ ਅਤੇ ਅਟਾਰੀ ਜ਼ੋਨ-1ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਦੇ ਅਪਣਾਏ ਪਿੰਡ ਬਡਾਲੀ ਵਿੱਖੇ ਸਿਖਲਾਈ ਪਲੇਟਫਾਰਮ ਬਣਾਇਆ ਗਿਆ।ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦਿਆਂ ਦੇ ਬਾਰੇ ਡਾ. ਵਿਪਨ ਕੁਮਾਰ ਰਾਮਪਾਲ , ਸਹਿਯੋਗੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਹਿਬ ਨੇ ਦਸਿਆ ਕਿ ਇਹ ਸਿਖਲਾਈ ਪਲੇਟਫਾਰਮ ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਹਿਬ ਦੇ ਫਾਰਮ ਤੇ ਬਣਾਇਆ ਗਿਆ ਜਿਸ ਵਿਚ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਦਾ ਪ੍ਰਯੋਗ ਇਕ ਹੀ ਥਾਂ ਤੇ ਕੀਤਾ ਗਿਆ।

ਸਿਖਲਾਈ ਪਲੇਟਫਾਰਮ ਦੀ ਸਰਾਹਨਾ

ਡਾ. ਪਰਵਿੰਦਰ ਸ਼ੇਰੋਂ ਡਾਇਰੇਕਟਰ ਅਟਾਰੀ ਨੇ ਕੇ.ਵੀ.ਕੇ. ਫਤਿਹਗੜ੍ਹ ਸਹਿਬ ਤੇ ਸਥਾਪਿਤ ਇਸ ਸਿਖਲਾਈ ਪਲੇਟਫਾਰਮ ਦੀ ਸਰਾਹਨਾ ਕੀਤੀ ਅਤੇ ਇਸ ਦੇ ਨਤੀਜੇ ਤੋ ਸੰਤੁਸ਼ਟੀ ਜਤਾਈ। ਉਨ੍ਹਾਂ ਨੇ ਪਿੰਡ ਬਡਾਲੀ ਦੇ ਕਿਸਾਨ ਸ. ਕੁਲਵੰਤ ਸਿੰਘ ਦੇ ਖੇਤ ਤੇ ਇਸੇ ਤਰਜ ਤੇ ਬਣੇ ਸਿਖਲਾਈ ਪਲੇਟਫਾਰਮ ਦਾ ਦੌਰਾ ਕੀਤਾ। ਡਾ ਮੁਕੇਸ਼ ਜੈਨ, ਡਾਇਰੇਕਟਰ ,ਫਾਰਮ ਮਸ਼ੀਨਰੀ ਟ੍ਰੇਨਿੰਗ ਅਤੇ ਟੇਸਟਿੰਗ ਸੰਸਥਾ, ਭਾਰਤ ਸਰਕਾਰ, ਸ਼੍ਰੀ ਕਮਲੇਸ਼ ਮਿਸ਼ਰਾ, ਖੇਤੀਬਾੜੀ ਮਾਹਰ, ਅਰਜਨਟੀਨਾ ਦੁਤਾਵਾਸ ਅਤੇ ਖੇਤੀਬਾੜੀ ਮਾਹਰ, ਖੇਤੀਬਾੜੀ ਵਿਭਾਗ, ਅਰਜਨਟੀਨਾ ਨੇ ਵੀ ਸ. ਕੁਮਵੰਤ ਸਿੰਘ ਦੇ ਫਾਰਮ ਤੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਡੇਸ ਸੀਡਰ ਦੇ ਪ੍ਰਯੋਗ ਨਾਲ ਸਥਾਪਿਤ ਇਸ ਪਲੇਟਫਾਰਮ ਦਾ ਦੌਰਾ ਕੀਤਾ। ਇਸ ਫਾਰਮ ਦੀ ਵੀਡੀੳਗ੍ਰਾਫੀ ਵੀ ਹੋਈ ਜਿਸ ਨਾਲ ਹੋਰ ਕਿਸਾਨਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾ ਸਕੇ ਅਤੇ ਇਨਾਂ ਤਕਨੀਕਾਂ ਦੀ ਅਸਲ ਤਸਵੀਰ ਕਿਸਾਨਾਂ ਸਾਹਮਣੇ ਆ ਸਕੇ ਤੇ ਉਹ ਇਹਨਾਂ ਨੂੰ ਅਪਣਾਉਣ ਵਿਚ ਸੰਕੋਚ ਨਾ ਕਰਨ। ਇਸ ਦੀ ਵਧੇਰੀ ਜਾਣਕਾਰੀ ਦਿੰਦੀਆ ਡਾ. ਪਰਵਿੰਦਰ ਸ਼ੇਰੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ 60 ਸਿਖਲਾਈ ਪਲੇਟਫਾਰਮ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਵੀ ਬਣਾਏ ਗਏ ਹਨ। ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ ਅਤੇ ਡਾ. ਪਰਵਿੰਦਰ ਸ਼ੇਰੋਂ ਡਾਇਰੈਕਟਰ ਅਟਾਰੀ ਜ਼ੋਨ-1 ਨੇ ਸ. ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪਿੰਢ ਬੜਾਲੀ ਦੇ ਇਨਚਾਰਜ ਡਾ. ਜੀ. ਪੀ. ਐਸ ਸੇਠੀ, ਸਹਾਇਕ ਪ੍ਰੋਫੇਸਰ ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਹਿਬ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ