Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਕਸਿਤ ਭਾਰਤ ਸੰਕਲਪ ਯਾਤਰਾ : ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

November 25, 2023 06:43 PM
SehajTimes
ਫ਼ਤਹਿਗੜ੍ਹ ਸਾਹਿਬ : ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਅੱਜ ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ ਜਿਵੇਂ ਖਰੌੜਾ,ਕਾਲੇਵਾਲ, ਮੁੱਲਾਂਪੁਰ, ਮਹਾਦੀਆਂ, ਖੰਟ ਆਦਿ ਵਿੱਚ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਗਈ ਇਸ ਮੌਕੇ ਵੱਖ ਵੱਖ ਵਿਭਾਗਾਂ ਵਲੋਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਅਤੇ ਜਾਣਕਾਰੀ ਦੇਣ ਲਈ ਆਪਣੇ ਬੂਥ ਵੀ ਲਗਾਏ ਗਏ ਅਤੇ ਮੌਜੂਦ ਲੋਕਾਂ ਨੂੰ "ਹਮਾਰਾ ਸੰਕਲਪ ਵਿਕਸਤ ਭਾਰਤ" ਸੰਬਧੀ ਸਹੁੰ ਵੀ ਚੁਕਾਈ ਗਈ।
 
ਇਸ ਮੌਕੇ ਖੇਤੀਬਾੜੀ ਦੇ ਵਿਕਾਸ ਨੂੰ ਦਰਸਾਉਂਦਿਆਂ ਡਰੋਨ ਵੀ ਪ੍ਰਦਰਸ਼ਿਤ ਕੀਤਾ ਗਿਆ, ਜਿਸ ਦਾ ਫਾਇਦਾ ਕਿਸਾਨ ਆਪਣੇ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਲਈ ਚੁੱਕ ਸਕਦੇ ਹਨ। ਕੁਦਰਤੀ ਖੇਤੀ ਦਾ ਅਭਿਆਸ ਕਰਨ ਵਾਲੇ ਕਿਸਾਨਾਂ ਨਾਲ ਉਸਾਰੂ ਗੱਲਬਾਤ ਦੇ ਨਾਲ-ਨਾਲ ਅਗਾਂਹ ਵਧੂ ਸੋਚ ਨੂੰ ਹੁੰਗਾਰਾ ਦੇਣ ਦਾ ਟੀਚਾ ਵੀ ਇਸਦੇ ਤਹਿਤ ਮਿੱਥਿਆ ਗਿਆ ਹੈ। ਇਸਦੇ ਨਾਲ ਹੀ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਯਾਤਰਾ ਵਿੱਚ ਮੁੱਖ ਧਿਆਨ ਲੋਕਾਂ ਨਾਲ ਸੰਪਰਕ, ਉਨ੍ਹਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਵੱਛਤਾ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਬਿਜਲੀ ਕਨੈਕਸ਼ਨ, ਐੱਲਪੀਜੀ ਸਿਲੰਡਰ ਨੂੰ ਸੁਲਭ ਕਰਵਾਉਣ, ਗ਼ਰੀਬਾਂ ਲਈ ਆਵਾਸ, ਖੁਰਾਕ ਸੁੱਰਖਿਆ, ਉਚਿਤ ਪੋਸ਼ਣ, ਭਰੋਸੇਯੋਗ ਸਿਹਤ ਸੇਵਾਵਾਂ, ਸਵੱਛ ਪੇਯਜਲ ਆਦਿ ਜਿਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨ ‘ਤੇ ਹੋਵੇਗਾ।
 
 ਵਿਕਾਸ ਭਾਰਤ ਸੰਕਲਪ ਯਾਤਰਾ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ। ਬਹੁਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ 'ਤੇ ਆਧਾਰਿਤ ਇਸ ਯਾਤਰਾ ਦੇ ਜ਼ਰੀਏ, ਇਹ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕੋਨੇ ਵਿੱਚ 100 ਫੀਸਦੀ ਮੁਕੰਮਲ ਹੋ ਸਕੇ। ਇਹ ਯਾਤਰਾ ਵਿਆਪਕ ਪਹੁੰਚ ਬਣਾਉਣ ਦੇ ਨਾਲ-ਨਾਲ ਜਾਣਕਾਰੀ ਦਾ ਪ੍ਰਸਾਰ ਕਰਨ ਅਤੇ ਨਾਗਰਿਕਾਂ ਨੂੰ ਦੇਸ਼ ਦੇ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਸ਼ਕਤੀ ਪ੍ਰਦਾਨ ਕਰਕੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਆਈ.ਈ.ਸੀ. ਵੈਨ ਦੇ ਜ਼ਰੀਏ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਅਤੇ ਲੋਕਾਂ ਦੀ ਭਾਗੀਦਾਰੀ ਦਾ ਡੇਟਾ ਡਿਜੀਟਲ ਇੰਡੀਆ ਕਾਰਪੋਰੇਸ਼ਨ ਵਲੋਂ ਵਿਕਸਤ ਕੀਤੇ ਪੋਰਟਲ 'ਤੇ ਰੀਅਲ ਟਾਈਮ ਵਿੱਚ ਕੈਪਚਰ ਕੀਤਾ ਜਾਂਦਾ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ