Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰੰਗਲਾ ਪੰਜਾਬ ਬਣਾਉਣ ਵਾਲਿਆਂ ਨੂੰ ਬੱਸ ਅੱਡੇ ਨੇੜੇ ਲੱਗੇ ਗੰਦ ਦੇ ਪਹਾੜ ਨਜ਼ਰ ਕਿਉਂ ਨਹੀਂ ਆਉਂਦੇ : ਜ਼ਾਹਿਦਾ ਸੁਲੇਮਾਨ

November 28, 2023 02:15 PM
SehajTimes

ਪ੍ਰਸ਼ਾਸਨ ਨੂੰ ਕੀਤੀ ਗੰਦਗੀ ਦੇ ਢੇਰ ਹਟਾਉਣ ਦੀ ਅਪੀਲ ਅਤੇ ਦਿਤੀ ਸੰਘਰਸ਼ ਦੀ ਚੇਤਾਵਨੀ


ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਨੇ ਇਥੇ ਬੱਸ ਅੱਡੇ ਨੇੜੇ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰਾਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਚੇਤਾਵਨੀ ਦਿਤੀ ਹੈ ਕਿ ਜੇ ਸਰਕਾਰ, ਸੱਤਾਧਾਰੀ ਪਾਰਟੀ ਅਤੇ ਸਿਹਤ ਵਿਭਾਗ ਨੇ ਇਸ ਗੰਦ ਨੂੰ ਸ਼ਹਿਰ ਵਿਚੋਂ ਹਟਾਉਣ ਦਾ ਕੰਮ ਨਾ ਕੀਤਾ ਤਾਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ। ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਅਪਣੇ ਸੋਸ਼ਲ ਮੀਡੀਆ ਪਲੇਟ-ਫ਼ਾਰਮਾਂ ਉਤੇ ਗੰਦ ਦੇ ਵੱਡੇ-ਵੱਡੇ ਢੇਰਾਂ ਦੀਆਂ ਤਸਵੀਰਾਂ ਪੋਸਟ ਕਰਕੇ ਕਿਹਾ ਹੈ ਕਿ ਇਨ੍ਹਾਂ ਢੇਰਾਂ ਕਾਰਨ ਹੀ ਮਾਲੇਰਕੋਟਲਾ ਦੇ ਲੋਕ ਭਿਆਨਕ, ਜਾਨਲੇਵਾ ਅਤੇ ਲਾਇਲਾਜ ਬਿਮਾਰੀਆਂ ਦੇ ਪ੍ਰਕੋਪ ਵਿਚੋਂ ਬਾਹਰ ਨਹੀਂ ਨਿਕਲ ਰਹੇ। ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇਸ਼ ਦਾ ਪਹਿਲਾ ਅਜਿਹਾ ਸ਼ਹਿਰ ਹੈ ਜਿਸ ਨੇ ਗੰਦ ਦੇ ਢੇਰਾਂ ਨੂੰ ਸ਼ਹਿਰ ਦੇ ਬਿਲਕੁਲ ਵਿਚਾਲੇ ਅਪਣੀ ਹਿੱਕ ਉਤੇ ਸਜਾ ਕੇ ਰੱਖਿਆ ਹੋਇਆ ਹੈ। ਇਥੋਂ ਲੰਘਣ ਵਾਲਾ ਹਰ ਮਨੁੱਖ ਸਰਕਾਰ ਨੂੰ ਫਿਟੇ-ਮੂੰਹ ਆਖ ਕੇ ਲੰਘਦਾ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ ਪਰ ਇਥੋਂ ਗੰਦ ਨਾ ਹਟ ਸਕਿਆ। ਹੁਣ ਝਾੜੂ ਦੀ ਸਰਕਾਰ ਹੈ ਤੇ ਝਾੜੂ ਵੀ ਇਸ ਗੰਦ ਨੂੰ ਸਾਫ਼ ਨਹੀਂ ਕਰ ਸਕੀ। ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੂੰ ਇਹ ਗੰਦ ਨਜ਼ਰ ਕਿਉਂ ਨਹੀਂ ਆਉਂਦਾ  ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਸਿਹਤ ਵਿਭਾਗ ਵੀ ਅੱਖਾਂ ਬੰਦ ਕਰੀ ਬੈਠਾ ਹੈ। ਇਹ ਢੇਰ ਨਾ ਸਰਕਾਰ ਨੂੰ ਵਿਖਾਈ ਦਿੰਦੇ ਹਨ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਕਾਰਨ ਸ਼ਰਮਿੰਦਗੀ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ਨਗਰ ਕੌਂਸਲ ਕੋਲ ਇਸ ਗੰਦ ਨੂੰ ਹਟਾਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ ਨੇ ਫ਼ੈਸਲਾ ਕੀਤਾ ਹੈ ਕਿ ਇਸ ਗੰਦ ਨੂੰ ਇਥੋਂ ਹਟਵਾਉਣ ਲਈ ਸੰਘਰਸ਼ ਕੀਤਾ ਜਾਵੇਗਾ। ਲਿਹਾਜ਼ਾ, ਅਕਾਲੀ ਦਲ ਪ੍ਰਸ਼ਾਸਨ, ਸੱਤਾਧਾਰੀ ਪਾਰਟੀ ਅਤੇ ਹੋਰ ਜ਼ਿੰਮੇਦਾਰ ਵਿਭਾਗਾਂ ਨੂੰ ਗੰਦ ਦੇ ਢੇਰ ਇਥੋਂ ਹਟਾਉਣ ਦੀ ਅਪੀਲ ਕਰਦਾ ਹੋਇਆ ਚੇਤਵਾਨੀ ਦਿੰਦਾ ਹੈ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਸੰਘਰਸ਼ ਆਰੰਭ ਕਰੇਗਾ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ