Saturday, April 27, 2024
BREAKING NEWS
ਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇACS Vineet Garg ਨੇ ਫਤਿਹਾਬਾਦ ਤੇ ਰਤਿਆ ਦੀ ਅਨਾਜ ਮੰਡੀਆਂ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ

Malwa

ਪੀਆਰਟੀਸੀ ਬੱਸਾਂ ਦੀ ਘਾਟ ਕਾਰਨ ਯਾਤਰੀ ਹੋਏ ਪ੍ਰੇਸ਼ਾਨ

November 28, 2023 03:48 PM
ਦਰਸ਼ਨ ਸਿੰਘ ਚੌਹਾਨ
ਸਰਕਾਰ ਦੀ ਨੀਅਤ 'ਤੇ ਖੜ੍ਹੇ ਹੋਏ ਸਵਾਲ 
 
ਸੁਨਾਮ :- ਸੋਮਵਾਰ ਨੂੰ ਸੁਨਾਮ ਦੇ ਬੱਸ ਅੱਡੇ ’ਤੇ ਪੀਆਰਟੀਸੀ ਸਰਕਾਰੀ ਬੱਸਾਂ ਦੀ ਘਾਟ ਕਾਰਨ ਸਵਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਈ ਘੰਟੇ ਬੱਸਾਂ ਨਾ ਆਉਣ ਕਾਰਨ ਸਵਾਰੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ। ਬਜ਼ੁਰਗ ਔਰਤਾਂ ਨੇ ਸਰਕਾਰ ਨੂੰ ਕੋਸਦੇ ਹੋਏ ਗੁੱਸਾ ਜ਼ਾਹਰ ਕੀਤਾ। ਬੱਸਾਂ ਦਾ ਇੰਤਜ਼ਾਰ ਕਰ ਰਹੀਆਂ ਔਰਤਾਂ ਸੁਰਜੀਤ ਕੌਰ, ਜਸਮੇਲ ਕੌਰ, ਜੰਗੀਰ ਕੌਰ, ਪਰਮਿੰਦਰ ਕੌਰ, ਕੁਲਦੀਪ ਕੌਰ ਅਤੇ ਬਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਧੂਰੀ ਵਿੱਚ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਨੇ ਉਨ੍ਹਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ। ਉਹ ਕਈ ਘੰਟਿਆਂ ਤੋਂ ਬੱਸ ਦੀ ਉਡੀਕ ਕਰ ਰਹੀਆਂ ਹਨ ਲੇਕਿਨ ਕੋਈ ਸਰਕਾਰੀ ਬੱਸ ਨਹੀਂ ਆ ਰਹੀ । ਔਰਤਾਂ ਨੇ ਸਰਕਾਰ ਖਿਲਾਫ ਆਪਣਾ ਗੁੱਸਾ ਕੱਢਿਆ ਹੈ।
 

** ਅਕਾਲੀ ਆਗੂ ਰਾਜਿੰਦਰ ਦੀਪਾ ਨੇ ਸਰਕਾਰ ਨੂੰ ਘੇਰਿਆ 

 
** ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੁਨਾਮ ਹਲਕੇ ਦੇ ਇੰਚਾਰਜ਼ ਰਾਜਿੰਦਰ ਦੀਪਾ ਬੱਸ ਸਟੈਂਡ ਪੁੱਜੇ ਅਤੇ ਔਰਤਾਂ ਦੀਆਂ ਸਮੱਸਿਆਵਾਂ ਸੁਣਕੇ ਸਰਕਾਰ ਨੂੰ ਘੇਰਿਆ। ਦੀਪਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੀ ਸਿਆਸਤ ਚਮਕਾਉਣ ਲਈ ਲੋਕਾਂ ਦੇ ਹਿੱਤਾਂ ਦੀ ਬਲੀ ਦਿੱਤੀ ਹੈ। ਰੈਲੀ ਵਿੱਚ ਸਰਕਾਰੀ ਬੱਸਾਂ ਦੀ ਵਰਤੋਂ ਕਰਨਾ ਅਤੇ ਲੁਧਿਆਣਾ ਦਿੱਲੀ ਮੁੱਖ ਮਾਰਗ ਨੂੰ ਬੰਦ ਕਰਨਾ ਬੇਹੱਦ ਮੰਦਭਾਗਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੂੰ ਪ੍ਰੇਸ਼ਾਨੀ ਹੋਈ ਹੈ। ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਥਿਤ ਤੌਰ ਤੇ ਸਰਕਾਰੀ ਸਮਾਗਮ ਉਲੀਕਕੇ ਲੋਕਾਂ ਦੇ ਟੈਕਸਾਂ ਦਾ ਪੈਸਾ ਵਰਤਿਆ ਜਾ ਰਿਹਾ ਹੈ, ਸੂਬੇ ਦੀ ਜਨਤਾ ਆਮ ਆਦਮੀ ਅਖਵਾਉਣ ਵਾਲਿਆਂ ਦੇ ਚਿਹਰੇ ਨੂੰ ਸਮਝ ਚੁੱਕੀ ਹੈ।

Have something to say? Post your comment

 

More in Malwa

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂ

ਬਹਾਵਲਪੁਰ ਸਮਾਜ ਨੇ ਗੋਗੀਆ ਨੂੰ ਸੌਂਪੀ ਜ਼ਿੰਮੇਵਾਰੀ

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ