Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਪੁਲਿਸ ਨੇ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

November 28, 2023 05:05 PM
SehajTimes
ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਸੀਪੀ ਗੁਰਪ੍ਰੀਤ ਭੁੱਲਰ
 
ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ, ਹੁਸ਼ਿਆਰਪੁਰ ਅਤੇ ਸੌਰਵ ਸ਼ਰਮਾ ਵਾਸੀ ਪੰਜ ਪਿੱਪਲੀ ਚੰਦ ਨਗਰ, ਹੁਸ਼ਿਆਰਪੁਰ ਵਜੋਂ ਕੀਤੀ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੁੰਡਈ ਆਈ-20 ਕਾਰ (ਪੀ.ਬੀ.91ਜੇ 5186) ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ, ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈਪੀਐਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼-3 ਦੀਆਂ ਪੁਲਿਸ ਟੀਮਾਂ ਨੇ ਅਟਾਰੀ ਰੋਡ ਸਥਿਤ ਪਿੰਡ ਬੁਰਜ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਖੇਪ ਪ੍ਰਾਪਤ ਕਰਨ ਉਪਰੰਤ ਆਪਣੀ ਆਈ-20 ਕਾਰ ਵਿੱਚ ਉਡੀਕ ਕਰ ਰਹੇ ਸਨ।
 
 
 
ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਤਸਕਰ ਜਸਮੀਤ ਲੱਕੀ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਸੀ.ਪੀ. ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਖਰੀਦੀ ਗਈ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਐਫਆਈਆਰ ਨੰ. 260 ਮਿਤੀ 26.11.2023 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23, 25 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ