Saturday, December 13, 2025

Chandigarh

ਤੰਬਾਕੂ ਵਿਰੋਧੀ ਮੁਹਿੰਮ: ਸਿਹਤ ਵਿਭਾਗ ਦੀ ਟੀਮ ਨੇ ਕੱਟੇ 23 ਚਾਲਾਨ

November 28, 2023 06:27 PM
SehajTimes

ਐਸ.ਏ.ਐਸ.ਨਗਰ :- ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਦੀ ਟੀਮ ਨੇ ਤੰਬਾਕੂ ਰੋਕਥਾਮ ਲਈ ਨਵੰਬਰ ਮਹੀਨੇ ’ਚ ਹੁਣ ਤਕ 58 ਥਾਵਾਂ ’ਤੇ ਜਾਂਚ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ 23 ਚਾਲਾਨ ਕੀਤੇ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਟੀਮ ਨੇ ਵੱਖ-ਵੱਖ ਥਾਈਂ ਦੁਕਾਨਾਂ, ਰੇਹੜੀ-ਫੜ੍ਹੀ ਵਾਲਿਆਂ ਦੀ ਜਾਂਚ ਕੀਤੀ ਅਤੇ ਕੁਲ 2400 ਰੁਪਏ ਜੁਰਮਾਨਾ ਵਸੂਲ ਕੀਤਾ। ਜਾਂਚ ਦੌਰਾਨ ਵੇਖਿਆ ਗਿਆ ਕਿ ਕੁਝ ਦੁਕਾਨਦਾਰਾਂ ਨੇ ਤੰਬਾਕੂ ਦੀ ਵਰਤੋਂ ਸਬੰਧੀ ਚਿਤਾਵਨੀ ਬੋਰਡ ਨਹੀਂ ਲਾਏ ਹੋਏ ਸਨ ਅਤੇ ਕੁਝ ਕਰਿਆਨਾ ਦੁਕਾਨਦਾਰ ਤੰਬਾਕੂ ਵੇਚ ਰਹੇ ਸਨ, ਜਿਸ ਕਾਰਨ ਉਨ੍ਹਾਂ ਦੇ ਚਾਲਾਨ ਕੀਤੇ ਗਏ ਅਤੇ ਜੁਰਮਾਨਾ ਵਸੂਲ ਕੀਤਾ ਗਿਆ। ਟੀਮ ਵਲੋਂ ਚਲਾਨ ਕੱਟਣ ਮਗਰੋਂ ਦੁਕਾਨਦਾਰਾਂ ਅਤੇ ਹੋਰ ਵਿਅਕਤੀਆਂ ਨੂੰ ‘ਸਿਗਰਟਸ ਐਂਡ ਅਦਰ ਤੰਬਾਕੂ ਪ੍ਰੋਡਕਟਸ ਐਕਟ’ (ਕੋਟਪਾ) ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਿਸੇ ਵੀ ਜਨਤਕ ਥਾਂ ਉਤੇ ਤੰਬਾਕੂਨੋਸ਼ੀ ਨਹੀਂ ਕੀਤੀ ਜਾ ਸਕਦੀ। ਕੋਟਪਾ ਤਹਿਤ ਸਿਗਰਟ ਦੇ ਜਿਸ ਪੈਕੇਟ ’ਤੇ 85 ਫ਼ੀਸਦੀ ਚਿਤਾਵਨੀ ਚਿੰਨ੍ਹ ਨਹੀਂ ਹੁੰਦੇ, ਉਸ ਨੂੰ ਪਾਬੰਦੀਸ਼ੁਦਾ ਜਾਂ ਗ਼ੈਰਕਾਨੂੰਨੀ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਖੁਲ੍ਹੀਆਂ ਸਿਗਰਟਾਂ ਵੇਚਣਾ ਗ਼ੈਰ-ਕਾਨੂੰਨੀ ਹੈ।

ਤੰਬਾਕੂ ਪਦਾਰਥ ਵੇਚਣਾ ਗ਼ੈਰਕਾਨੂੰਨੀ 


ਸਕੂਲ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਅੰਦਰ ਵੀ ਤੰਬਾਕੂ ਪਦਾਰਥ ਵੇਚਣਾ ਗ਼ੈਰਕਾਨੂੰਨੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੰਬਾਕੂ ਪਦਾਰਥ ਵੇਚਣਾ ਗ਼ੈਰਕਾਨੂੰਨੀ ਨਹੀਂ ਪਰ ਇਹ ਸਮਾਨ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਵੇਚਿਆ ਜਾਵੇ। ਜਿਹੜਾ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਸਮਾਨ ਵੇਚਦਾ ਹੈ, ਉਸ ਵਿਰੁਧ ਕਾਰਵਾਈ ਕੀਤੀ ਜਾਂਦੀ ਹੈ। ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਕਿ ਜੇ ਉਹ ਅੱਗੇ ਤੋਂ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚਣਗੇ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਅਲਕਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਗ਼ੈਰਕਾਨੂੰਨੀ ਢੰਗ ਨਾਲ ਤੰਬਾਕੂ ਪਦਾਰਥ ਵੇਚਣ ਵਾਲਿਆਂ ਵਿਰੁੱਧ ਲਗਾਤਾਰ ਕਾਰਵਾਈ ਕਰਦਾ ਰਹਿੰਦਾ ਹੈ ਤੇ ਨਾਲ ਹੀ ਜਾਗਰੂਕਤਾ ਮੁਹਿੰਮ ਵੀ ਚਲਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਰਵਾਈ ਦਾ ਮੰਤਵ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਸਮਝਾਉਣਾ ਹੈ ਕਿ ਉਹ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚਣ। ਜਾਂਚ ਟੀਮ ਵਿਚ ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਐਮ.ਐਲ.ਟੀ. ਸੁਖਦੇਵ ਸਿੰਘ ਤੇ ਹੋਰ ਸਿਹਤ ਅਧਿਕਾਰੀ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ