Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 02 ਲੱਖ ਤੋਂ ਵੱਧ ਨਾਗਰਿਕਾਂ ਨੇ ਕਰਵਾਇਆ ਇਲਾਜ : ਪਰਨੀਤ ਸ਼ੇਰਗਿੱਲ

November 29, 2023 12:56 PM
SehajTimes

 

ਫ਼ਤਹਿਗੜ੍ਹ ਸਾਹਿਬ :- ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 23 ਹਜ਼ਾਰ 163 ਨਾਗਰਿਕਾਂ ਨੇ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 36211 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਦੇ ਤੌਰ ਤੇ ਮੰਨਦੇ ਹੋਏ ਜੋ ਫੈਸਲੇ ਕੀਤੇ ਗਏ ਹਨ ਉਸ ਅਨੁਸਾਰ ਆਮ ਆਦਮੀ ਕਲੀਨਿਕ ਇੱਕ ਅਹਿਮ ਪ੍ਰੋਜੈਕਟ ਵਜੋਂ ਉਭਰ ਕੇ ਸਾਹਮਣੇ ਆਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਰੋਗਾਂ ਦੇ ਇਲਾਜ ਲਈ ਹਸਪਤਾਲਾਂ ਅੰਦਰ ਜਾਣਾ ਪੈਂਦਾ ਸੀ ਜਿਥੇ ਲੋਕਾਂ ਦੀ ਭੀੜ ਹੋਣ ਕਾਰਨ ਕਾਫੀ ਸਮਾਂ ਲੱਗਦਾ ਸੀ ਪ੍ਰੰਤੂ ਹੁਣ ਘਰਾਂ ਨੇੜੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਆਪਣੇ ਘਰਾਂ ਤੋਂ ਵਧੇਰੇ ਦੂਰ ਨਾ ਜਾਣਾ ਪਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨਾਲ ਦੋਸਤਾਨਾਂ ਵਿਵਹਾਰ ਰੱਖਿਆ ਜਾਵੇ ਅਤੇ ਆਮ ਆਦਮੀ ਕਲੀਨਿਕਾਂ ਦੀ ਸਾਫ ਸਫਾਈ ਵੀ ਰੋਜ਼ਾਨਾਂ ਕਰਵਾਈ ਜਾਵੇ ਤਾਂ ਜੋ ਇਲਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਹਸਪਤਾਲਾਂ ਅੰਦਰ ਇਲਾਜ ਲਈ ਆਉਣ ਵਾਲੇ ਲੋਕਾਂ ਲਈ ਮੁਫਤ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਲਈ ਬਾਜਾਰ ਵਿੱਚੋਂ ਮਹਿੰਗੀਆਂ ਦਵਾਈਆਂ ਨਾ ਖਰੀਦਣੀਆਂ ਪੈਣ। ਉਨ੍ਹਾਂ ਦੱਸਿਆਂ ਕਿ ਪਹਿਲਾਂ ਜਿਥੇ ਸਰਕਾਰੀ ਹਸਪਤਾਲਾਂ ਅੰਦਰ 300 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਸਨ ਉਥੇ ਹੀ ਹੁਣ ਲੋਕਾਂ ਨੂੰ 100 ਤਰ੍ਹਾਂ ਦੀਆਂ ਮਹਿੰਗੀਆਂ ਦਵਾਈਆਂ ਵੀ ਮੁਹੱਈਆ ਹੋਣਗੀਆਂ ਜਿਨ੍ਹਾਂ ਵਿੱਚ ਦਿਲ ਦੇ ਰੋਗਾਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਖੋਲਣ ਦੇ ਨਾਲ-ਨਾਲ ਪੁਰਾਣੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਵੀ ਮਜਸ਼ੁਤ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਵਿੱਚ ਆਮ ਆਦਮੀ ਕਲੀਨਿਕ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 122 ਕਿਸਮ ਦੀਆਂ ਵੱਖ-ਵੱਖ ਦਵਾਈਆਂ ਮੁਫਤ ਮਿਲਣਗੀਆਂ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਣਗੇ ਜਿਸ ਨਾਲ ਲੋਕਾਂ ਦਾ ਆਰਥਿਕ ਬੋਝ ਘੱਟ ਹੋਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ