Sunday, November 02, 2025

Malwa

ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਮੁਕਾਬਲੇ ਹੋਏ

November 29, 2023 01:01 PM
SehajTimes

ਬਰਨਾਲਾ :- ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ (ਲੜਕੇ) ਤਹਿਤ ਅੱਜ ਦੂਜੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਾਬਕਾ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਪ੍ਰਿੰਸੀਪਲ ਬਲਜੀਤ ਸਿੰਘ ਬੱਲੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਹੋਏ ਮੈਚਾਂ ਦੌਰਾਨ ਪਟਿਆਲਾ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ; ਗੁਰਦਾਸਪੁਰ ਨੇ ਫਿਰੋਜ਼ਪੁਰ, ਬਠਿੰਡਾ ਨੇ ਤਰਨਤਾਰਨ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਨੇ ਫਿਰੋਜ਼ਪੁਰ, ਗੁਰਦਾਸਪੁਰ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਮੋਗਾ ਨੇ ਫਾਜ਼ਿਲਕਾ, ਕਪੂਰਥਲਾ ਨੇ ਸ਼ਹੀਦ ਭਗਤ ਸਿੰਘ ਨਗਰ, ਮੋਗਾ ਨੇ ਮਾਲੇਰਕੋਟਲਾ, ਹੁਸ਼ਿਆਰਪੁਰ ਨੇ ਫਾਜ਼ਿਲਕਾ, ਬਰਨਾਲਾ ਨੇ ਰੂਪਨਗਰ, ਕਪੂਰਥਲਾ ਨੇ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਨੇ ਪਠਾਨਕੋਟ ਨੂੰ ਹਰਾਇਆ। ਆਪਣੇ–ਆਪਣੇ ਪੂਲ ਵਿੱਚੋਂ ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ, ਕਪੂਰਥਲਾ, ਮੋਗਾ, ਤਰਨਤਾਰਨ, ਬਰਨਾਲਾ, ਬਠਿੰਡਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਸੰਗਰੂਰ ਅਤੇ ਗੁਰਦਾਸਪੁਰ ਨੇ ਪ੍ਰੀ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਸੁਖਦੀਪ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਜਗਸੀਰ ਸਿੰਘ, ਨਰਪਿੰਦਰ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਲਵਲੀਨ ਸਿੰਘ, ਗੁਰਸਿਮਰਤ ਕੌਰ, ਅਮਨਦੀਪ ਕੌਰ, ਹਰਦੀਪ ਸਿੰਘ, ਸਤਨਾਮ ਸਿੰਘ, ਸੁਰਿੰਦਰਪਾਲ, ਹਰਜਿੰਦਰ ਕੌਰ, ਅਰਸ਼ਦੀਪ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਕੌਰ, ਨਿਰਮਲ ਸਿੰਘ ਹਰਪਾਲ ਸਿੰਘ, ਪਰਮਜੀਤ ਕੌਰ, ਪਰਮਿੰਦਰ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ, ਰਜਿੰਦਰ ਕੁਮਾਰ, ਦਿਨੇਸ਼ ਕੁਮਾਰ, ਬਲਜਿੰਦਰ ਕੌਰ, ਦਵਿੰਦਰ ਸਿੰਘ, ਜਸਪਿੰਦਰ ਕੌਰ, ਗੁਰਜੀਤ ਸਿੰਘ ਅਤੇ ਗਗਨਦੀਪ ਕੌਰ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ