Saturday, December 13, 2025

Malwa

ਸਿਵਲ ਸਰਜਨ ਨੇ ਸਿਹਤ ਸੈਂਟਰ ਕੋਟਲਾ ਬਜਵਾੜਾ ਦੀ ਕੀਤੀ ਚੈਕਿੰਗ

November 29, 2023 01:12 PM
SehajTimes

ਫਤਿਹਗੜ੍ਹ ਸਾਹਿਬ :-  ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਿਹਤ ਤੇ ਤੰਦਰੁਸਤੀ ਕੇਂਦਰ ਕੋਟਲਾ ਬਜਵਾੜਾ ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਸਟਾਫ ਹਾਜ਼ਰ ਪਾਇਆ ਗਿਆ । ਇਸ ਮੌਕੇ ਤੇ ਉਹਨਾਂ ਪਿੰਡ ਵਿੱਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫਾਸਿਲੀਟੇਟਰ ਨੂੰ ਬੁਲਾ ਕੇ ਉਹਨਾਂ ਦੇ ਕੰਮ ਸਬੰਧੀ ਪੁੱਛ-ਗਿੱਛ ਕੀਤੀ ਅਤੇ ਉਹਨਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਅਤੇ ਡਿਲਿਵਰੀਆਂ ਸਰਕਾਰੀ ਹਸਪਤਾਲਾਂ ਵਿੱਚ ਕਰਾਉਣ ਦੀ ਹਦਾਇਤ ਕੀਤੀ। ਓਹਨਾ ਮਲਟੀ ਪਰਪਜ ਹੈਲਥ ਵਰਕਰ ਪਰਮਜੀਤ ਕੌਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਗਰਭਵਤੀ ਔਰਤਾਂ ਦੀ ਅਗੇਤੀ ਰਜਿਸਟਰੇਸ਼ਨ ਕਰਨੀ ਯਕੀਨੀ ਬਣਾਉਣ ਅਤੇ ਉਹਨਾਂ ਦੇ ਨਿਰਧਾਰਤ ਐਂਟੀਨੇਟਲ ਚੈਕਅਪ ਵੀ ਪੂਰੇ ਕੀਤੇ ਜਾਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ।

ਡਾਕਟਰ ਦਵਿੰਦਰਜੀਤ ਕੌਰ ਨੇ ਸਿਹਤ ਸੈਂਟਰ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਉਹਨਾਂ ਕਮਿਊਨਿਟੀ ਹੈਲਥ ਅਫਸਰ  ਨੂੰ ਹਦਾਇਤ ਕੀਤੀ ਕਿ ਉਹ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਉਣ ਅਤੇ ਆਏ ਮਰੀਜ਼ਾਂ ਦਾ ਡਾਟਾ ਆਨਲਾਈਨ ਵੀ ਕਰਨ। ਇਸ ਮੌਕੇ ਕਮਿਊਨਿਟੀ ਹੈਲਥ ਅਫਸਰ ਸੀਖਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਏ.ਐਨ.ਐਮ ਪਰਮਜੀਤ ਕੌਰ , ਆਸ਼ਾ ਫਾਸਿਲੀਟੇਟਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ